Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਐੱਸ ਏ ਐੱਸ ਨਗਰ ਤੋਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਰਵਾਈ ਸ਼ੁਰੂਆਤ

Punjab Admin, Vikas Pratap, Lumpy Skin Disease

Web Admin

Web Admin

5 Dariya News

ਐੱਸ. ਏ. ਐੱਸ. ਨਗਰ , 15 Feb 2023

Last updated on: Feb 15, 2023, 00:00 IST

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਐਸ.ਏ.ਐਸ. ਨਗਰ (ਮੋਹਾਲੀ) ਸਥਿਤ  ਗਊਸ਼ਾਲਾ ਤੋਂ ਕਰਵਾਈ ਗਈ। ਇਸ ਮੌਕੇ ਉਹਨਾਂ ਦੱਸਿਆ ਕਿ ਅੱਜ ਇਹ ਮੁਹਿੰਮ ਸੂਬੇ ਭਰ ਵਿਚ ਸ਼ੁਰੂ ਹੋ ਗਈ ਹੈ ਤੇ ਕਰੀਬ 75 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਦੌਰਾਨ 30 ਅਪ੍ਰੈਲ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ ਤਾਂ ਜੋ ਪਸ਼ੂ ਧਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ। 

ਉਹਨਾਂ ਕਿਹਾ ਪਸ਼ੂ ਧਨ ਨਾਲ ਸਬੰਧਤ ਹਰ ਧਿਰ ਇਸ ਮੁਹਿੰਮ ਦੀ ਸਫਲਤਾ ਲਈ ਵੱਧ ਤੋਂ ਵੱਧ ਸਹਿਯੋਗ ਦੇਵੇ।ਪੰਜਾਬ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਾਸਤੇ ਪੰਜਾਬ ਰਾਜ ਵਿੱਚ 25 ਲੱਖ ਗਾਵਾਂ ਨੂੰ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਦੇ ਟੀਕਾਕਰਨ ਕਰਨ ਦਾ ਟੀਚਾ ਮਿਥਿਆ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਰਾਹੀਂ ਪੰਜਾਬ ਅੰਦਰ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਨੀ, ਪਸ਼ੂ-ਧਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਤੇਲੰਗਾਨਾ ਦੇ ਸਰਕਾਰੀ "ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ" ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਵਿਗਿਆਨਕ ਤਰੀਕੇ ਨਾਲ ਸੁਰੱਖਿਅਤ ਸਟੋਰ ਕੀਤੀਆਂ ਗਈਆਂ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। 

ਇਸ ਮੁਹਿੰਮ ਤਹਿਤ ਪੰਜਾਬ ਰਾਜ ਦੇ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਵਿੱਚ ਤਾਇਨਾਤ ਸਮੂਹ ਵੈਟਨਰੀ ਅਫਸਰ, ਵੈਟਨਰੀ ਇੰਸਪੈਕਟਰ, ਵੈਟਨਰੀ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ 'ਤੇ ਆਧਾਰਤ 773 ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਵਿਭਾਗ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਸੰਬਰ 2022 ਵਿੱਚ 77 ਵੈਟਰਨਰੀ ਅਫ਼ਸਰਾਂ ਨੂੰ ਸੀਨੀਅਰ ਵੈਟਰਨਰੀ ਅਫ਼ਸਰਾਂ/ਸਹਾਇਕ ਡਾਇਰੈਕਟਰਾਂ ਵਜੋਂ ਤਰੱਕੀ ਦਿਤੀ ਗਈ ਤਾਂ ਜੋ ਸਮੁੱਚੇ ਪੰਜਾਬ ਵਿੱਚ ਜ਼ਿਲਾ/ਤਹਿਸੀਲ ਪੱਧਰ 'ਤੇ ਟੀਕਾਕਰਨ ਮੁਹਿੰਮ ਅਤੇ ਹੋਰ ਵਿਭਾਗੀ ਸਕੀਮਾਂ ਦਾ ਸੁਚੱਜਾ ਨਿਰੀਖਣ ਯਕੀਨੀ ਬਣਾਇਆ ਜਾ ਸਕੇ। 

ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ ਜਿਸ ਅਧੀਨ ਤਕਰੀਬਨ 200 ਵੈਟਨਰੀ ਅਫਸਰਾਂ ਨੂੰ ਇਸੇ ਮਹੀਨੇ ਨਿਯੁਕਤੀ ਪੱਤਰ ਦੇ ਕੇ ਤਾਇਨਾਤ ਕਰ ਦਿੱਤਾ ਜਾਵੇਗਾ ਤਾਂ ਜੋ ਇਹ ਅਧਿਕਾਰੀ ਵੀ ਟੀਕਾਕਰਨ ਦੀ ਇਸ ਰਾਜ ਪਧਰੀ ਮੁਹਿੰਮ ਵਿਚ ਆਪਣਾ ਯੋਗਦਾਨ ਪਾ ਸਕਣ।

ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬੀਮਾਰੀ ਨੇ ਜੁਲਾਈ 2022 ਵਿੱਚ ਸੂਬੇ ਦੇ ਗਊਧਨ ਨੂੰ ਵੱਡੀ ਪੱਧਰ 'ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਤ ਹੋਇਆ ਸੀ ਅਤੇ ਇਸ ਸਮੇਂ ਦੌਰਾਨ ਲਗਭਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ।

ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਬਚਾਉਣ ਦੇ ਮਕਸਦ ਨਾਲ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ 'ਤੇ ਆਧਾਰਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਸੀ। 

ਮੰਤਰੀ ਸਮੂਹ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ਼ਿਜ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੀਮਾਰੀ ਤੋਂ ਬਚਾਅ, ਪਸ਼ੂਆਂ ਦੇ ਇਲਾਜ ਅਤੇ ਬੀਮਾਰੀ ਦੇ ਹਮਲੇ ਨੂੰ ਰੋਕਣ ਲਈ ਭਵਿੱਖੀ ਰਣਨੀਤੀ ਉਲੀਕਣ ਵਾਸਤੇ ਢੁਕਵੇਂ ਫ਼ੈਸਲੇ ਲਏ ਸਨ ਜਿਸ ਲੜੀ ਵਿੱਚ ਇਹ ਮੁਫ਼ਤ ਟੀਕਾਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਸਰਕਾਰ ਵੱਲੋਂ ਪਿਛਲੇ ਵਰ੍ਹੇ ਅਚਾਨਕ ਇਹ ਮਹਾਂਮਾਰੀ ਫੈਲਣ 'ਤੇ ਤੁਰੰਤ ਕਦਮ ਚੁੱਕਦਿਆਂ 1.54 ਕਰੋੜ ਰੁਪਏ ਦੀ ਲਾਗਤ ਨਾਲ 10.16 ਲੱਖ ਖ਼ੁਰਾਕਾਂ ਤੇਲੰਗਾਨਾ ਰਾਜ ਤੋਂ ਏਅਰ-ਲਿਫਟ ਕੀਤੀਆਂ ਗਈਆਂ ਅਤੇ ਸੂਬੇ ਦੇ 9.2 ਲੱਖ ਯੋਗ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਗਿਆ ਜਿਸ ਦੇ ਸਿਟੇ ਵੱਜੋਂ ਪਸ਼ੂਧਨ ਦਾ ਵੱਡਾ ਬਚਾਅ ਸੰਭਵ ਹੋ ਸਕਿਆ। ਇਸ ਤੋਂ ਇਲਾਵਾ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਲਈ ਜ਼ਿਲ੍ਹਿਆਂ ਨੂੰ ਦਵਾਈਆਂ ਦੀ ਖ਼ਰੀਦ ਲਈ 1.34 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਪਸ਼ੂ ਪਾਲਣ ਮੰਤਰੀ ਦੀ ਯੋਗ ਅਗਵਾਈ ਵਿੱਚ ਨਿਰੰਤਰ ਕਾਰਜ਼ਸ਼ੀਲ ਹੈ।

ਇਸ ਮੌਕੇ ਸ.ਐਸ.ਐਸ. ਬੱਲ ਸੰਯੁਕਤ ਸਕੱਤਰ ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ,ਸ੍ਰੀਮਤੀ ਕਿਰਨ ਸ਼ਰਮਾ ਵਧੀਕ ਕਮਿਸ਼ਨਰ ਨਗਰ ਨਿਗਮ ਮੋਹਾਲੀ, ਡਾ. ਰਾਮਪਾਲ ਮਿੱਤਲ ਡਾਇਰੈਕਟਰ ਪਸ਼ੂ ਪਾਲਣ ਵਿਭਾਗ,ਡਾ ਸ਼ਿਵਕਾਂਤ ਗੁਪਤਾ ਡਿਪਟੀ ਡਾਇਰੈਕਟਰ ਮੋਹਾਲੀ,ਡਾ.ਰਣਬੀਰ ਸ਼ਰਮਾ ਡਿਪਟੀ ਡਾਇਰੈਕਟਰ ਹੈਡਕੁਆਟਰ,ਡਾ. ਸੋਨੀਕਾ ਛਾਬੜਾ ਵਧੀਕ ਡਾਇਰੈਕਟਰ ਮੋਹਾਲੀ, ਡਾ. ਨਾਰੇਸ਼ ਨਾਰੰਗ ਸੀਨੀਅਰ ਵੈਟਨਰੀ ਅਫ਼ਸਰ,ਮੋਹਾਲੀ ਸਮੇਤ ਵੈਟਨਰੀ ਅਫ਼ਸਰ,ਵੈਟਨਰੀ ਇੰਸਪੈਕਟਰ ਅਤੇ ਹੋਰ ਸਟਾਫ਼ ਹਾਜ਼ਰ ਸੀ।

 

Tags: Punjab Admin , Vikas Pratap , Lumpy Skin Disease

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD