Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 15 Feb 2023

Last updated on: Feb 15, 2023, 00:00 IST

21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਲਈ ਡਾਇਰੈਕਟਰ, ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ ਲੁਧਿਆਣਾ ਦੇ ਸਹਿਯੋਗ ਨਾਲ ਮਾਡਲ ਟਾਉਨ ਇਲਾਕੇ ਵਿੱਚ ਰੈਲੀ ਕੱਢੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ.ਦਵਿੰਦਰ ਸਿੰਘ ਲੋਟੇ ਵੀ ਉਚੇਰੇ ਤੌਰ ਤੇ ਸ਼ਾਮਿਲ ਹੋਏ।

ਪ੍ਰਿੰਸੀਪਲ ਸ਼੍ਰੀਮਤੀ ਵਿਸ਼ਵਕੀਰਤ ਕਾਹਲੋਂ ਦੁਆਰਾ ਇਸ ਰੈਲੀ ਨੂੰ ਸਾਰਥਕ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਗਿਆ  ਜਿਸਦੇ ਤਹਿਤ ਰੈਲੀ ਵਿੱਚ 60 ਦੇ ਲੱਗਭਗ ਵਿਦਿਆਰਥੀ ਅਤੇ ਸਕੂਲ ਸਟਾਫ ਵਿੱਚੋਂ ਸ਼੍ਰੀਮਤੀ ਰੇਖਾ ਬੱਗਾ, ਸ਼੍ਰੀਮਤੀ ਸੁਪਰਜੀਤ ਕੌਰ, ਸ਼੍ਰੀਮਤੀ ਦਮਨਪ੍ਰੀਤ ਕੌਰ, ਸ਼੍ਰੀਮਤੀ ਅਮਨਪ੍ਰੀਤ ਕੌਰ, ਸ਼੍ਰੀਮਤੀ ਨੀਤਿਕਾ ਆਦਿ ਅਧਿਆਪਕ ਸ਼ਾਮਿਲ ਹੋਏ।  ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਦੇ ਸਟਾਫ਼ ਵਿੱਚੋਂ ਸ੍ਰੀ ਸੁਖਦੀਪ ਸਿੰਘ  ਅਤੇ ਸ੍ਰੀ ਰਾਜੀਵ ਸ਼ਰਮਾ ਵੀ ਹਾਜ਼ਰ ਰਹੇ।

ਜ਼ਿਲ੍ਹਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਮਾਤ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਬੈਨਰ ਵੀ ਤਿਆਰ ਕੀਤੇ ਗਏ  ਅਤੇ ਰੈਲੀ ਦੌਰਾਨ ਮਾਡਲ ਟਾਉਨ ਦੀ ਗੋਲ ਮਾਰਕੀਟ ਦੀਆਂ ਦੁਕਾਨਾਂ ਉੱਤੇ ਜਾ ਕੇ ਦੁਕਾਨ ਮਾਲਕਾਂ ਨੂੰ ਪੰਜਾਬ ਸਰਕਾਰ ਦੀ ਚਿੱਠੀ ਦੀ ਕਾਪੀ ਦੇ ਕੇ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ-ਅੰਦਰ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਤਬਦੀਲ ਕਰਨ ਲਈ ਪ੍ਰੇਰਤ ਕੀਤਾ ਗਿਆ।  

ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨਾਲ਼ ਗੱਲ ਕਰਦਿਆਂ ਉਨ੍ਹਾ ਦਾ ਸਕਾਰਾਤਮਕ ਰਵੱਈਆ ਵੇਖਣ ਨੂੰ ਮਿਲਿਆ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਦੁਆਰਾ ਇਹ ਕਾਰਜ਼ ਪਹਿਲ ਦੇ ਅਧਾਰ ਉਤੇ ਕਰਵਾ ਲੈਣ ਦਾ ਭਰੋਸਾ ਵੀ ਦਿੱਤਾ ਗਿਆ।

 

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD