Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 33 ਕਰੋੜ ਰੁਪਏ ਦੇ ਵਰਕ ਆਰਡਰ ਦਿੱਤੇ, 15 ਕਰੋੜ ਰੁਪਏ ਦੇ ਕੰਮ ਪਾਸ ਕੀਤੇ

ਸਮੁੱਚੇ ਵਾਰਡਾਂ ਵਿੱਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 15 Feb 2023

Last updated on: Feb 15, 2023, 00:00 IST

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ 33 ਕਰੋੜ ਰੁਪਏ ਦੇ ਵਰਕ ਆਰਡਰ ਦਿੱਤੇ ਗਏ ਜਦੋਂ ਕਿ ਆਉਂਦੇ ਸਮੇਂ ਵਿਚ ਮੋਹਾਲੀ ਸ਼ਹਿਰ ਵਿਚ ਕੀਤੇ ਜਾਣ ਵਾਲੇ 15 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਪਾਸ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਵਿਚ ਮੁੱਖ ਤੌਰ ਤੇ ਮੋਹਾਲੀ ਵਿੱਚ ਵੱਖ ਵੱਖ ਮਾਰਕੀਟਾਂ ਵਿੱਚ ਬਣੇ ਬਾਥਰੂਮਾਂ ਦੇ ਰੱਖ ਰਖਾਵ ਦੇ ਕੰਮ, ਜਨ ਸਿਹਤ ਵਿਭਾਗ ਅਤੇ ਸੀਵਰੇਜ ਦੇ ਰੱਖ ਰਖਾਵ ਦੇ ਕੰਮ, ਲਗਭਗ ਸਾਰੇ ਹੀ ਵਾਰਡ ਦੇ ਪਾਰਕਾਂ ਦੇ ਵਿਕਾਸ ਕਾਰਜ, ਫੁੱਟਪਾਥਾਂ ਦੇ ਰਿਪੇਅਰ ਦੇ ਕੰਮ, ਕਰਬ ਚੈਨਲਾਂ ਦੇ ਰਿਪੇਅਰ ਦੇ ਕੰਮ ਸ਼ਾਮਲ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਕੰਮਾਂ ਵਿੱਚ ਰੋਡ ਸੇਫ਼ਟੀ ਦੇ ਕੰਮ, ਮਿਉਂਸਪਲ ਕਾਰਪੋਰੇਸ਼ਨ ਦੀ ਬਿਲਡਿੰਗ ਦੇ ਰੱਖ-ਰਖਾਵ ਦੇ ਕੰਮ, ਫੇਜ਼ 2, 3ਏ ਅਤੇ 3ਬੀ1 ਵਿੱਚ ਖੇਡ ਗਰਾਊਂਡ ਬਣਾਉਣ ਦੇ ਕੰਮ, ਵੱਖ ਵੱਖ ਵਾਰਡਾਂ ਵਿਚ ਪੇਵਰ ਬਲਾਕ ਲਗਾਉਣ ਦੇ ਕੰਮ, ਕਈ ਇਲਾਕਿਆਂ ਵਿੱਚ ਸਿਵਰੇਜ ਅਤੇ ਸਟਾਰਮ ਲਾਈਨਾਂ ਨੂੰ ਬਦਲਣ ਅਤੇ ਨਵੀਆਂ ਰੋਡ ਗਲੀਆਂ ਬਨਾਉਣ ਦੇ ਕੰਮ, ਮੁੱਖ ਸੜਕਾਂ ਦੀਆਂ ਬਰਮਾਂ ਅਤੇ ਸੈਂਟਰ ਵਰਜ਼ ਦੇ ਸੁੰਦਰੀਕਰਨ ਦੇ ਕੰਮ, ਸੜਕਾਂ ਬਣਾਉਣ ਦੇ ਕੰਮ, ਵੱਖ ਵੱਖ ਵਾਰਡਾਂ ਵਿਚ ਸਾਈਨ ਬੋਰਡ ਲਗਾਉਣ ਦੇ ਕੰਮ, ਜੋ਼ਨ 2 ਵਿੱਚ ਪੈਂਦੇ ਵਾਰਡ ਵਿੱਚ ਪੈਚਵਰਕ ਲਗਾਉਣ ਦੇ ਕੰਮ, ਫੌਗਿੰਗ ਮਸ਼ੀਨ ਦੀ ਖਰੀਦ, ਸ਼ਹਿਰ ਦੀਆਂ ਏ ਅਤੇ ਬੀ  ਸੜਕਾਂ ਦੀ ਮਕੈਨਿਕਲ ਸਵੀਪਿੰਗ ਕਰਾਉਣ ਦੇ ਕੰਮ, ਇਨ੍ਹਾਂ ਸੜਕਾਂ ਦੀ ਹੀ ਮੈਨੂਅਲ ਸਵੀਪਿੰਗ ਦੇ ਕੰਮ, ਵੱਖ ਵੱਖ ਵੱਖ ਟਰੈਫਿਕ ਸਿਗਨਲ ਲਈ ਬੈਟਰੀ-ਬੈਂਕ ਦੀ ਖਰੀਦ, ਪਿੰਡ ਮਦਨਪੁਰ ਵਿੱਚ ਪਾਰਕ ਵਿਕਸਤ ਕਰਨ, ਵੱਖ ਵੱਖ ਵਾਰਡਾਂ ਵਿਚ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ, ਐਨ ਚੋਅ ਦੀ ਸਫਾਈ ਦੇ ਕੰਮ, ਟਿੱਪਰ ਡੰਪਰ ਦੀ ਖਰੀਦ ਸਮੇਤ ਕਈ ਵੱਡੇ ਕੰਮ ਸ਼ਾਮਲ ਹਨ।

ਮੀਟਿੰਗ ਤੋਂ ਬਾਅਦ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੋਹਾਲੀ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਸ ਤੋਂ ਇਲਾਵਾ ਸਾਂਝੇ ਕੰਮ ਵੀ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਆਪਣੀ ਟੀਮ ਨਾਲ ਸਮੇਂ ਸਮੇਂ ਸਿਰ ਇਨ੍ਹਾਂ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਵੀ ਕਰਦੇ ਹਨ ਤਾਂ ਜੋ ਸਮੇਂ ਸਿਰ ਇਹ ਕੰਮ ਹੋ ਸਕਣ ਅਤੇ ਕੁਆਲਟੀ ਵਿਚ ਕਿਸੇ ਤਰਾਂ ਦਾ ਸਮਝੌਤਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। 

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਜਾਇੰਟ ਕਮਿਸ਼ਨਰ ਕਿਰਨ ਸ਼ਰਮਾ, ਐੱਸ ਈ ਨਰੇਸ਼ ਬੱਤਾ, ਮੈਂਬਰ ਕੌਂਸਲਰ ਜਸਬੀਰ ਸਿੰਘ ਮਣਕੂ, ਅਨੁਰਾਧਾ ਅਨੰਦ, ਸਮੂਹ ਐਕਸੀਅਨ,ਐਸ ਡੀ ਓ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD