Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਟਿਆਲਾ ਜ਼ਿਲ੍ਹੇ 'ਚ ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਟੀਕਾਕਰਨ ਮੁਹਿੰਮ ਸ਼ੁਰੂ

ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਪਸ਼ੂ ਪਾਲਕ ਟੀਕਾਕਰਨ ਜ਼ਰੂਰ ਕਰਵਾਉਣ : ਹਰਮੀਤ ਸਿੰਘ ਪਠਾਣਮਾਜਰਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 15 Feb 2023

Last updated on: Feb 15, 2023, 00:00 IST

ਪਟਿਆਲਾ ਜ਼ਿਲ੍ਹੇ 'ਚ ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਅੱਜ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਨੌਰੀ ਅੱਡਾ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਪੁੱਜੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਪਸ਼ੂ ਪਾਲਕ ਟੀਕਾਕਰਨ ਜ਼ਰੂਰ ਕਰਵਾਉਣ।

ਐਮ.ਐਲ.ਏ. ਸਨੌਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ 35 ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ 'ਚ 1 ਲੱਖ 20 ਹਜ਼ਾਰ ਗਊਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਮੁਫ਼ਤ ਹੋ ਰਹੇ ਟੀਕਾਕਰਨ ਦੌਰਾਨ ਗਊਆਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਰਥਿਕਤਾ ਪਸ਼ੂਆਂ ਦੀ ਚੰਗੀ ਸਿਹਤ 'ਤੇ ਹੀ ਨਿਰਭਰ ਕਰਦੀ ਹੈ, ਇਸ ਲਈ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ 'ਤੇ ਪਸ਼ੂ ਪਾਲਣ ਵਿਭਾਗ ਵੱਲੋਂ ਦਿੱਤੇ ਜਾਂਦੇ ਸੁਝਾਅ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੰਪੀ  ਸਕਿਨ ਡਜੀਜ਼ ਦੇ ਟੀਕਾਕਰਨ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਕਾਂ ਨਾਲ ਰਾਬਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਸ਼ੂ ਪਾਲਕ ਨੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਆਪਣੇ ਖੇਤਰ ਦੇ ਵੈਟਰਨਰੀ ਹਸਪਤਾਲ ਜਾਂ ਸਿਵਲ ਵੈਟਰਨਰੀ ਡਿਸਪੈਂਸਰੀ ਨਾਲ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਜੋ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।ਇਸ ਮੌਕੇ ਤੇ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਵੈਟਰਨਰੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵੈਟਰਨਰੀ ਅਫ਼ਸਰਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਵੀ.ਓ ਸਮਾਣਾ ਡਾ. ਮੇਜਰ ਸਿੰਘ ਸੰਪਰਕ ਨੰਬਰ 8054962024, ਐਸ.ਵੀ.ਓ ਦੁਧਨਸਾਧਾਂ ਡਾ. ਸੋਨਿੰਦਰ ਕੌਰ ਸੰਪਰਕ ਨੰਬਰ 7814635928, ਐਸ.ਵੀ.ਓ ਪਟਿਆਲਾ ਡਾ. ਰਾਜ ਕੁਮਾਰ ਗੁਪਤਾ ਸੰਪਰਕ ਨੰਬਰ 8054981684, ਐਸ.ਵੀ.ਓ ਪਾਤੜਾਂ ਡਾ. ਦੀਪਇੰਦਰ ਸਿੰਘ ਸੰਪਰਕ ਅਫ਼ਸਰ 9814082377, ਐਸ.ਵੀ.ਓ ਰਾਜਪੁਰਾ ਡਾ. ਅਕਸ਼ਪ੍ਰੀਤ ਸਿੰਘ ਸੰਪਰਕ ਨੰਬਰ 9019000600 ਅਤੇ ਐਸ.ਵੀ.ਓ ਨਾਭਾ ਡਾ. ਰਮਨ ਕੁਮਾਰ ਸੰਪਰਕ ਨੰਬਰ 9417772883 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD