Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਕੇਵਲ 10 ਮਹੀਨਿਆਂ ’ਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ

DC Mohali, Sonali Giri, Gurpreet Singh Bhullar, Dr Sandeep Kumar Garg, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 15 Feb 2023

Last updated on: Feb 15, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਵਿੱਚ ਲਗਾਤਾਰ ਪ੍ਰਗਤੀ ਦੀ ਰਾਹ ’ਤੇ ਚੱਲ ਰਿਹਾ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਫਰਵਰੀ ਮਹੀਨੇ ਦੀ 23 ਅਤੇ 24 ਤਰੀਕ  ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਜਾਇਜ਼ਾ ਅੱਜ  ਪ੍ਰਮੁੱਖ ਸਕੱਤਰ, ਇਨਵੈਸਟਮੈਂਟ ਪ੍ਰਮੋਸ਼ਨ, ਸ੍ਰੀ ਦਿਲਿਪ ਕੁਮਾਰ, ਸੀ. ਈ. ਓ. ਇਨਵੈਸਟਮੈਂਟ ਪ੍ਰਮੋਸ਼ਨ, ਕੇ.ਕੇ. ਯਾਦਵ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ 'ਤੇ ਅਧਾਰਤ ਅਧਿਕਾਰੀਆਂ ਦੇ ਮੰਡਲ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ।ਮੁੱਖ ਮੰਤਰੀ  ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ।

ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਕਿ ਇਨਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ। 

ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ ਕੇ ਵਿਚਾਰ ਹੋਵੇਗਾ।ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਨਿੰਦਰ ਕੌਰ ਬਰਾੜ, ਐੱਸ ਡੀ ਐਮ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mohali , Sonali Giri , Gurpreet Singh Bhullar , Dr Sandeep Kumar Garg , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD