Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਾਹਿਤ ਦੇ ਪਾਸਾਰ ਨੂੰ ਆਮ ਲੋਕਾਈ ਤੱਕ ਲੈ ਕੇ ਜਾਣ ਦੀ ਲੋੜ -ਵਿਜੇ ਕੁਮਾਰ ਜੰਜੂਆ

ਮੁੱਖ ਸਕੱਤਰ ਜੰਜੂਆ ਵੱਲੋਂ ਸਾਹਿਤ ਦੀ ਪਹੁੰਚ ਦਾ ਦਾਇਰਾ ਵਸੀਹ ਕੀਤੇ ਜਾਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਉਪਰ ਜ਼ੋਰ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਪਟਿਆਲਾ , 15 Feb 2023

Last updated on: Feb 15, 2023, 00:00 IST

'ਭਾਈ ਵੀਰ ਸਿੰਘ ਨੂੰ ਸਿਰਫ਼ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਹੋਣ ਦੇ ਹਵਾਲੇ ਨਾਲ਼ ਹੀ ਨਹੀਂ ਬਲਕਿ ਉਨ੍ਹਾਂ ਵੱਲੋਂ ਕੀਤੇ ਗਏ ਹੋਰ ਬਹੁਤ ਸਾਰੇ ਕਾਰਜਾਂ ਨਾਲ਼ ਉਨ੍ਹਾਂ ਦੀ ਸ਼ਖ਼ਸੀਅਤ ਦੇ ਰੰਗ ਉੱਘੜਦੇ ਹਨ। ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ, ਪਰੈੱਸ ਦੀ ਸਥਾਪਨ ਕਰ ਕੇ ਵੱਡੀ ਮਾਤਰਾ ਵਿੱਚ ਸਾਹਿਤ ਪ੍ਰਕਾਸਿ਼ਤ ਕਰਨਾ ਅਤੇ ਵੰਡਣਾ, ਸਮੇਂ ਨਾਲ਼ ਸੰਵਾਦ ਰਚਾਉਣ ਹਿਤ ਲਿਖੇ ਗਏ ਟ੍ਰੈਕਟ ਆਦਿ ਇਨ੍ਹਾਂ ਕੰਮਾਂ ਵਿੱਚ ਸ਼ਾਮਿਲ ਹਨ।' 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਵੀਰ ਸਿੰਘ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਕਾਨਫ਼ਰੰਸ ਦੇ ਆਗਾਜ਼ ਮੌਕੇ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਦਵਾਨਾਂ ਨੇ ਕੀਤਾ।ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਭਾਈ ਵੀਰ ਸਿੰਘ ਚੇਅਰ ਵੱਲੋਂ ਕਰਵਾਈ ਜਾ ਰਹੀ ਇਸ ਵਿਸ਼ਵ ਕਾਨਫ਼ਰੰਸ ਦੇ ਉਦਘਾਟਨੀ ਸ਼ਬਦ ਬੋਲਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਭਾਈ ਵੀਰ ਸਿੰਘ ਦੇ ਸਾਹਿਤ ਦੇ ਹਵਾਲੇ ਨਾਲ਼ ਕਿਹਾ ਕਿ ਸਾਨੂੰ ਸਾਹਿਤ ਦੇ ਪਾਸਾਰ ਨੂੰ ਆਮ ਲੋਕਾਈ ਤੱਕ ਲੈ ਕੇ ਜਾਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਾਹਿਤ ਦੀ ਪਹੁੰਚ ਦਾ ਦਾਇਰਾ ਵਸੀਹ ਕੀਤੇ ਜਾਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਮੁੱਖ-ਸੁਰ ਭਾਸ਼ਣ ਵਿੱਚ ਪ੍ਰੋ. ਸਤਿੰਦਰ ਸਿੰਘ ਨੇ ਟਿੱਪਣੀ ਕੀਤੀ ਕਿ ਭਾਈ ਵੀਰ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਸਿਰਫ਼ ਲਿਖਿਆ ਹੀ ਨਹੀਂ ਬਲਕਿ ਅੱਜ ਜੋ ਪੰਜਾਬੀ ਭਾਸ਼ਾ ਨੂੰ ਰੁਤਬਾ ਹਾਸਿਲ ਹੈ ਉਸ ਵਿੱਚ ਉਨ੍ਹਾਂ ਦੀ ਮੋਢੀ ਭੂਮਿਕਾ ਰਹੀ ਹੈ। 

ਪੰਜਾਬੀ ਭਾਸ਼ਾ ਦੀ ਵਰਤਮਾਨ ਸ਼ੈਲੀ, ਜਿਸ ਨੂੰ ਅਸੀਂ ਆਧੁਨਿਕ ਮੁਹਾਵਰਾ ਆਖਦੇ ਹਾਂ, ਉਸ ਦੇ ਨਿਰਮਾਣ ਵਿੱਚ ਭਾਈ ਵੀਰ ਸਿੰਘ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਆਪਣੇ ਸਾਹਿਤ ਅਤੇ ਹੋਰਨਾਂ ਉਸਾਰੂ ਕਾਰਜਾਂ ਨਾਲ਼ ਬਹੁਤ ਸਾਰੀਆਂ ਨਵੀਆਂ ਪਿਰਤਾਂ ਪਾਈਆਂ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੇ ਖੇਤਰਾਂ ਵਿੱਚ ਮੋਢੀ ਹੋਣ ਦਾ ਰੁਤਬਾ ਹਾਸਿਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਾਈ ਵੀਰ ਸਿੰਘ ਦੀ ਸ਼਼ਖ਼ਸੀਅਤ ਦੀਆਂ ਬਹੁਤ ਸਾਰੀਆਂ ਪਰਤਾਂ ਨੂੰ ਸਮਝਣ ਦੀ ਹਾਲੇ ਵੀ ਲੋੜ ਹੈ।  

ਉਦਘਾਟਨੀ ਸੈਸ਼ਨ ਦੌਰਾਨ ਡਾ. ਰਵੇਲ ਸਿੰਘ ਨੇ ਥੀਮ ਸੰਬੰਧੀ ਜਾਣਕਾਰੀ ਦੌਰਾਨ ਕਿਹਾ ਕਿ ਭਾਈ ਵੀਰ ਸਿੰਘ ਦੀ ਵਾਰਤਕ ਨੂੰ ਹਾਲੇ ਤੱਕ ਓਨੇ ਗਹਿਰੇ ਅਧਿਐਨ ਰਾਹੀਂ ਨਹੀਂ ਵਾਚਿਆ ਗਿਆ। ਉਨ੍ਹਾਂ ਭਾਈ ਸਾਹਿਬ ਦੇ ਟ੍ਰੈਕਟਾਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਹ ਇਸ ਵਾਰਤਕ ਰਾਹੀਂ ਆਪਣੇ ਸਮੇਂ ਨਾਲ਼ ਸੰਵਾਦ ਰਚਾ ਰਹੇ ਸਨ। 

ਉਸ ਸਮੇਂ ਜਦੋਂ ਦੇਸ ਅਜ਼ਾਦ ਹੋ ਰਿਹਾ ਸੀ ਅਤੇ ਸਾਡੀ ਕੌਮ ਨੂੰ ਆਪਣੇ ਭਵਿੱਖ ਦੇ ਨਿਰਮਾਣ ਲਈ ਬਹੁਤ ਸਾਰੇ ਨਿਰਣਾਇਕ ਮੁੱਦਿਆਂ ਉੱਤੇ ਸਪਸ਼ਟਤਾ ਦੀ ਲੋੜ ਸੀ ਤਾਂ ਭਾਈ ਵੀਰ ਸਿੰਘ ਇਨ੍ਹਾਂ ਟ੍ਰੈਕਟਾਂ ਰਾਹੀਂ ਇਸ ਬਾਰੇ ਸੰਵਾਦ ਰਚਾਉਣ ਦੀ ਕੋਸਿ਼ਸ਼ ਕਰ ਰਹੇ ਸਨ।ਪਦਮ ਸ੍ਰੀ ਬਾਬਾ ਸੇਵਾ ਸਿੰਘ, ਖਡੂਰ ਸਾਹਿਬ, ਜੋ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜਿ਼ਰ ਹੋਏ ਸਨ, ਵੱਲੋਂ ਭਾਈ ਵੀਰ ਸਿੰਘ ਦੀ ਕਵਿਤਾ 'ਡਾਲੀ ਨਾਲ਼ੋਂ ਤੋੜ ਨਾ ਸਾਨੂੰ' ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਉਹ ਕਿਸ ਤਰ੍ਹਾਂ ਕੁਦਰਤ ਨਾਲ਼ ਇੱਕਮਿਕ ਹੋਣ ਦਾ ਸਬਕ ਦੇ ਰਹੇ ਸਨ ਜਿਸ ਬਾਰੇ ਸਾਨੂੰ ਅੱਜ ਵੀ ਸਮਝਣ ਦੀ ਲੋੜ ਹੈ।

ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਭਾਈ ਵੀਰ ਸਿੰਘ ਨੂੰ ਤਿੰਨ ਨੁਕਤਿਆਂ ਤੋਂ ਵਿਸ਼ੇਸ਼ ਤੌਰ ਉੱਤੇ ਯਾਦ ਕੀਤਾ ਜਾ ਸਕਦਾ ਹੈ। ਪਹਿਲਾ ਇਹ ਕਿ ਉਨ੍ਹਾਂ ਨੇ ਉਸ ਦੌਰ ਵਿਚ ਪੰਜਾਬੀ ਭਾਸ਼ਾ ਨੂੰ ਆਪਣੇ ਪ੍ਰਗਟਾਅ ਮਾਧਿਅਮ ਵਜੋਂ ਵਜੋਂ ਚੁਣਿਆ ਜਦੋਂ ਉਨ੍ਹਾਂ ਦੇ ਆਲੇ-ਦੁਆਲੇ ਹੋਰਨਾਂ ਭਾਸ਼ਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। 

ਬਲਕਿ ਉਨ੍ਹਾਂ ਦੇ ਵਡੇਰਿਆਂ ਵੱਲੋਂ ਵੀ ਉਨ੍ਹਾਂ ਨੂੰ ਪੰਜਾਬੀ ਦੀ ਬਜਾਏ ਹੋਰ ਭਾਸ਼ਾਵਾਂ ਵਿੱਚ ਲਿਖਣ ਦੀ ਸਲਾਹ ਦਿੱਤੀ ਗਈ ਸੀ। ਦੂਜਾ ਇਹ ਕਿ ਉਨ੍ਹਾਂ ਵੱਲੋਂ ਅਜਿਹੀਆਂ ਸਿਨਫਾਂ ਵਿੱਚ ਕੰਮ ਕਰਨਾ ਚੁਣਿਆ ਜੋ  ਉਸ ਸਮੇਂ ਤੱਕ ਪੰਜਾਬੀ ਵਿਚ ਮਕਬੂਲ ਨਹੀਂ ਸਨ। ਤੀਜਾ ਨੁਕਤਾ ਇਹ ਹੈ ਕਿ ਅਜਿਹੇ ਲੋਕ, ਜੋ ਉਨ੍ਹਾਂ ਦੀ ਵਿਚਾਰਧਾਰਾ ਨਾਲ ਸਹਿਮਤ ਨਾ ਵੀ ਹੋਣ, ਉਹ ਵੀ ਭਾਈ ਸਾਹਿਬ ਦੀ ਸ਼ਖ਼ਸੀਅਤ ਦੀ ਕਦਰ ਕਰਦੇ ਹਨ।

ਭਾਈ ਵੀਰ ਸਿੰਘ ਚੇਅਰ ਦੇ ਇੰਚਾਰਜ ਪ੍ਰੋ. ਹਰਜੋਧ ਸਿੰਘ ਨੇ ਸਵਾਗਤੀ ਭਾਸ਼ਣ ਦੌਰਾਨ ਭਾਈ ਵੀਰ ਸਿੰਘ ਦੇ ਪਰਿਵਾਰਕ ਪਿਛੋਕੜ ਬਾਰੇ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਨੇ ਧੰਨਵਾਦੀ ਸ਼ਬਦ ਬੋਲੇ।ਉਦਘਾਟਨੀ ਸੈਸ਼ਨ ਦੌਰਾਨ ਸੁਰਜੀਤ ਪਾਤਰ ਅਤੇ ਸਵਰਾਜਬੀਰ, ਸੰਪਾਦਕ ਪੰਜਾਬੀ ਟ੍ਰਿਬਿਊਨ ਵੱਲੋਂ ਸੰਪਦਿਤ ਭਾਈ ਵੀਰ ਸਿੰਘ ਦੀਆਂ ਚੋਣਵੀਆਂ ਰਚਨਾਵਾਂ ਨਾਲ਼ ਸੰਬੰਧਤ ਪੁਸਤਕਾਂ ਵਿਸ਼ੇਸ਼ ਤੌਰ ਉੱਤੇ ਰਿਲੀਜ਼ ਕੀਤੀਆਂ ਗਈਆਂ। 

ਜਿ਼ਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਮਸ਼ੀਨ ਅਨੁਵਾਦ ਦੇ ਸਹਾਰੇ ਭਾਈ ਵੀਰ ਸਿੰਘ ਦੀਆਂ ਚੋਣਵੀਆਂ ਕਵਿਤਾਵਾਂ ਦਾ 'ਸ਼ਾਹਮੁਖੀ' ਲਿਪੀ ਵਿੱਚ ਤਰਜਮਾ ਵੀ ਕੀਤਾ ਗਿਆ ਹੈ ਤਾਂ ਕਿ ਸੰਸਾਰ ਭਰ ਵਿੱਚ ਸਮੁੱਚਾ ਪੰਜਾਬੀ ਜਗਤ ਉਨ੍ਹਾਂ ਦੀਆਂ ਰਚਨਾਵਾਂ ਨੂੰ ਮਾਣ ਸਕੇ।ਉਦਘਾਟਨੀ ਸੈਸ਼ਨ ਤੋਂ ਪਹਿਲਾਂ ਇਸ ਕਾਨਫ਼ਰੰਸ ਦੇ ਇੱਕ ਹਿੱਸੇ ਵਜੋਂ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ਉੱਤੇ ਅਧਾਰਰਿਤ ਕਲਾ ਪ੍ਰਦਰਸ਼ਨੀ ਦਾ ਪੰਜਾਬ ਦੇ ਮੁੱਖ ਸਕੱਤਰ  ਵਿਜੇ ਕੁਮਾਰ ਜੰਜੂਆ ਅਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਉਦਘਾਟਨ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਆਮਦਨ ਕਰ ਵਿਭਾਗ ਦੇ ਮੁੱਖ ਕਮਿਸ਼ਨਰ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ। ਸ੍ਰ. ਸੋਭਾ ਸਿੰਘ ਕੋਮਲ ਕਲਾਵਾਂ ਵਿਭਾਗ ਵੱਲੋਂ ਅਜਾਇਬ ਘਰ ਅਤੇ ਕਲਾ ਗੈਲਰੀ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਹ ਪ੍ਰਦਰਸ਼ਨੀ 28 ਫਰਵਰੀ ਤੱਕ ਜਾਰੀ ਰਹੇਗੀ। ਫ਼ੋਟੋ ਆਰਟਿਸਟ ਅਤੇ ਸਮਾਜ ਸੇਵੀ ਰਣਜੋਧ ਸਿੰਘ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜਿ਼ਰ ਹੋਏ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD