Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵਲੋਂ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ

ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ, ਜਲੰਧਰ ਪ੍ਰਸ਼ਾਸਨ ਵਲੋਂ ਸੁਚੱਜੇ ਢੰਗ ਨਾਲ ਸਕੀਮਾਂ ਲਾਗੂ ਕਰਨ ’ਤੇ ਪ੍ਰਗਟਾਈ ਤਸੱਲੀ

Arjun Ram Meghwal, Bharatiya Janata Party, BJP

Web Admin

Web Admin

5 Dariya News

ਜਲੰਧਰ , 15 Feb 2023

Last updated on: Feb 15, 2023, 00:00 IST

ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਅਤੇ ਸਭਿਆਚਾਰ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜਲੰਧਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਮੁਖੀ ਕਾਰਜਾਂ ਦੇ ਪੱਧਰ ਦੀ ਸਮੀਖਿਆ ਕੀਤੀ।

ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਪਹਿਲਾਂ ਸਥਾਨਕ ਰੈਡ ਕਰਾਸ ਆਡੀਟੋਰੀਅਮ ਵਿਖੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਸਕੀਮਾਂ ਦੇ ਲਾਭ ਅਤੇ ਮਿਲਦੀ ਸਹਾਇਤਾ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ। 

ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਦਿਆਂ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ’ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਨਾਲ ਸਬੰਧਿਤ ਵਿਕਾਸ ਕਾਰਜਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਹ ਅਜਿਹੇ ਕਾਰਜਾਂ ਨਾਲ ਸਬੰਧਿਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕਰਵਾ ਸਕਣ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਅਤੇ ਦਿਹਾਤੀ, ਸਵੱਛ ਭਾਰਤ ਮਿਸ਼ਨ ਸ਼ਹਿਰੀ ਤੇ ਗ੍ਰਾਮੀਣ, ਪੀਣ ਵਾਲੇ ਪਾਣੀ ਦੀ ਸਪਲਾਈ ਲਈ ਕੌਮੀ ਦਿਹਾਤੀ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਤਾਕੀਦ ਕੀਤੀ। 

ਕੇਂਦਰੀ ਰਾਜ ਮੰਤਰੀ ਨੇ ਪ੍ਰਧਾਨ ਮੰਤਰੀ ਸਵਾਨਿਧੀ ਸਕੀਮ ਤਹਿਤ ਸਬੰਧਿਤ ਬੈਂਕਾਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਬਾਰੇ ਜਮੀਨੀ ਪੱਧਰ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ। ਸਮਾਰਟ ਸਿਟੀ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਸ੍ਰੀ ਮੇਘਵਾਲ ਨੇ ਨਗਰ ਨਿਗਮ ਕਮਿਸ਼ਨਰ ਨੂੰ ਇਸ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਕੇਂਦਰੀ ਰਾਜ ਮੰਤਰੀ ਨੇ ਸਰਵ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਫੂਡ ਸਕਿਊਰਟੀ ਐਕਟ, ਮਗਨਰੇਗਾ ਆਦਿ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

 

Tags: Arjun Ram Meghwal , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD