ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ,ਲੂ ਪਿ੍ਰੰਸੀਪਲ ਐਸੋਸੀਏਸ਼ਨਲੂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਅਤੇ ਅਣ ਏਡਿਡ ਪ੍ਰਾਈਵੈਟ ਕਾਲਜਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਦੇ ਸੱਦੇ ’ਤੇ ਅੱਜ ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਅਧਿਆਪਕਾਂ ਨੇ ਕੰਮ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਐਸ. ਡੀ ਕਾਲਜ ਦੇ ਡਾਇਰੈਕਟਰ ਸ੍ਰੀ.ਹਰਦਿਆਲ ਅੱਤਰੀ, ਪਿ੍ਰੰਸੀਪਲ ਡਾ. ਰਮਾ ਸ਼ਰਮਾ, ਪਿ੍ਰੰਸੀਪਲ ਨੀਲਮ ਸ਼ਰਮਾ ਅਤੇ ਯੂਨੀਅਨ ਆਗੂ ਪ੍ਰੋ.ਰਜਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਕਾਲਜਾਂ ਦੇ ਸਟਾਫ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।
ਉਹਨਾਂ ਦੱਸਿਆ ਕਿ 1978 ਤੋਂ ਚਲ ਰਹੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾਕੇ 58 ਸਾਲ ਕਰਨਲੂਲੂਲੂ ਅਤੇਲੂ ਗ੍ਰਾਂਟ 95 ਪ੍ਰਤੀਸ਼ਤ ਤੋਂ ਘਟਾਕੇ 75 ਪ੍ਰਤੀਸ਼ਤ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਲੰਮੇਂ ਸਮੇਂ ਤੋਂ ਸੰਘਰਸ਼ ਚਲਾਇਆ ਜਾ ਰਿਹਾ ਹੈ। ਪਰ ਉੱਚ ਸਿੱਖਿਆ ਵਿਭਾਗ ਕਿਸੇ ਵੀ ਹਾਲਤ ਵਿਚ ਇਹਨਾਂ ਜ਼ਾਇਜ਼ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ।
ਯੂਨੀਅਨਾਂ ਵੱਲੋਂ ਸਰਕਾਰ ਦੇ ਹਰ ਸਮਰਥ ਵਿਭਾਗ ਨਾਲ ਗੱਲਬਾਤ ਕਰਕੇ ਇਹਨਾਂ ਵਧੀਕੀਆਂ ਨੂੰ ਦੂਰ ਕਰਨ ਦੀ ਚਾਰਾਜੋਈ ਹੁਣ ਤਕ ਫ਼ੇਲ੍ਹ ਹੀ ਹੋਈ ਹੈ। ਉਹਨਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਕੇਂਦਰੀਕਿ੍ਰਤ ਦਾਖ਼ਲਾ ਪੋਰਟਲ ਲਾਗੂ ਕਰਨ ਦੀ ਯੋਜਨਾ ਜੋ ਕਿ ਇਕ ਨਿਜੀ ਕੰਪਨੀ ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਇਹ ਯੋਜਨਾ ਵਿਦਿਆਰਥੀਆਂ ਦੇ ਨਾਲ ਨਾਲ ਕਾਲਜਾਂ ਲਈ ਵੀ ਮਾਰੂ ਸਾਬਤ ਹੋਵੇਗੀ।
ਸਰਕਾਰ ਦੀਆਂ ਇਹਨਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਜੇਏਸੀ ਦੀ ਅਗਵਾਈ ਵਿੱਚ ਸਾਰੇ ਕਾਲਜਾਂ ਦੇ ਅਧਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਜੇਕਰ ਸਰਕਾਰ ਅਜਿਹੇ ਲੋਕ ਮਾਰੂ ਫ਼ੈਸਲਿਆਂ ਨੂੰ ਤੁਰੰਤ ਨਹੀਂ ਬਦਲਦੀ ਹੈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੀਸੀਸੀਟੀਯੂ ਦੀ ਕੇਂਦਰੀ ਕਾਰਜਕਾਰਨੀ ਦੇ ਮੈਂਬਰ ਡਾ. ਬਹਾਦਰ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰੋ. ਤਾਰਾ ਸਿੰਘ ਅਤੇ ਸਕੱਤਰ ਡਾ. ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ ਵੱਖ ਕਾਲਜਾਂ ਦਾ ਸਟਾਫ਼ ਮੌਜੂਦ ਸੀ।