Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਹਰਭਜਨ ਸਿੰਘ ਈ.ਟੀ.ਓ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ

22.55 ਕਿਲੋਮੀਟਰ ਲੰਬੀ ਸੜ੍ਹਕ 'ਤੇ 23.18 ਕਰੋੜ ਰੁਪਏ ਕੀਤੇ ਜਾਣਗੇ ਖਰਚ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਲਤੋਂ (ਲੁਧਿਆਣਾ) , 16 Feb 2023

Last updated on: Feb 16, 2023, 00:00 IST

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵੱਲ ਵਧਦੇ ਹੋਏ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਲਤੋਂ ਦੇ ਮੁੱਖ ਚੌਂਕ ਵਿਖੇ 23.18 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਰੋਡ) ਦੀ ਵਿਸ਼ੇਸ਼ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ 22.55 ਕਿਲੋਮੀਟਰ ਲੰਬੀ ਸੜ੍ਹਕ ਦਾ ਕੰਮ ਅਗਲੇ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ, ਕੁਲਵੰਤ ਸਿੰਘ ਸਿੱਧੂ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮਹੱਤਵਪੂਰਨ ਮਾਰਗ ਹੈ ਅਤੇ ਇਸ ਨੂੰ ਆਵਾਜਾਈ ਲਈ ਬਾਈਪਾਸ ਵਜੋਂ ਬਰਨਾਲਾ, ਬਠਿੰਡਾ ਜ਼ਿਲ੍ਹਿਆਂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਜਾਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸਪੱਸ਼ਟ ਹੁੰਦਾ ਹੈ।

ਪੰਜਾਬ ਵਿੱਚ ਮਿਆਰੀ ਸੜ੍ਹਕੀ ਬੁਨਿਆਦੀ ਢਾਂਚੇ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਨੂੰ ਵਧੀਆ ਸੜ੍ਹਕੀ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਆਪਣੇ ਸੰਬੋਧਨ ਵਿੱਚ ਹਰਭਜਨ ਸਿੰਘ ਈ.ਟੀ.ਓ ਵਲੋਂ ਪਿਛਲੀਆਂ ਸਰਕਾਰਾਂ ਵੱਲੋਂ ਇਸ ਸੜਕ ਦੀ ਮੁਰੰਮਤ ਨਾ ਕਰਨ 'ਤੇ ਵਰ੍ਹਦਿਆਂ ਕਿਹਾ ਕਿ ਇਸ ਸੜ੍ਹਕ ਦੀ ਮੁਰੰਮਤ 2014 ਅਤੇ 2019 ਵਿੱਚ ਹੋਣੀ ਚਾਹੀਦੀ ਸੀ ਪਰ ਲੋਕਾਂ ਦੀ ਚਿਰੋਕਣੀ ਮੰਗ ਕਿਸੇ ਨੇ ਨਹੀਂ ਸੁਣੀ। 

ਉਨ੍ਹਾਂ ਕਿਹਾ ਕਿ ਇਸ ਸੜ੍ਹਕ 'ਤੇ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਕਈ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਦੇ ਪੁਨਰ ਨਿਰਮਾਣ ਨਾਲ ਯਾਤਰੀਆਂ ਨੂੰ ਨਿਰਵਿਘਨ ਅਤੇ ਸੁਖਾਵੇਂ ਸਫ਼ਰ ਦੀ ਸਹੂਲਤ ਮਿਲੇਗੀ ਅਤੇ ਦੁਰਘਟਨਾਵਾਂ ਵਿੱਚ ਗਿਰਾਵਟ ਆਵੇਗੀ। ਉਨ੍ਹਾਂ ਸੜ੍ਹਕ ਦੇ ਨਿਰਮਾਣ ਕਰਨ ਵਾਲੀ ਕੰਪਨੀ ਨੂੰ ਕੰਮ ਦੌਰਾਨ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਵੀ ਕਿਹਾ।

ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਾਕਮ ਸਿੰਘ ਠੇਕੇਦਾਰ ਅਤੇ ਕੁਲਵੰਤ ਸਿੰਘ ਸਿੱਧੂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਅਤੇ ਹੋਰ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD