Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਕਮਰਸੀਅਲ ਕਾਰਜਾਂ ਵਿੱਚ ਭੂਮੀਗਤ ਪਾਣੀ ਕੱਢਦ ਅਤੇ ਸੰਭਾਲ ਨੂੰ ਲੈ ਕੇ ਜਿਲ੍ਹਾ ਪੱਧਰੀ ਕਮੇਟੀ ਨੇ ਕੀਤੀ ਮੀਟਿੰਗ ਆਯੋਜਿਤ

ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਦੀ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਭਵਿੱਖ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਕੀਤੀ ਚਰਚਾ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 16 Feb 2023

ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਜਾਰੀ ਦਿਸਾ ਨਿਰਦੇਸਾਂ ਹੇਠ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮੇਟੀ ਚੇਅਰਮੈਨ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ ਪਠਾਨਕੋਟ, ਵਰਿੰਦਰ ਸਿੰਘ ਐਸ.ਡੀ.ਓ. ਪੰਜਾਬ ਪ੍ਰਦੂਸਣ ਕੰਟਰੋਲ ਬੋਰਡ, ਗਗਨਦੀਪ ਸਿੰਘ ਐਸ.ਡੀ.ਓ. ਪੰਚਾਇਤੀ ਰਾਜ, ਭੁਪਿੰਦਰ ਸਿੰਘ ਏ.ਐਮ.ਈ. ਕਾਰਪੋਰੇਸਨ ਪਠਾਨਕੋਟ,ਮਨੋਜ ਕੁਮਾਰ ਐਸ.ਈ. ਨਗਰ ਕੌਸਲ ਸੁਜਾਨਪੁਰ, ਸੁਰਜੀਤ ਸਿੰਘ ਸੰਯੁਕਤ ਕਮਿਸਨਰ ਕਾਰਪੋਰੇਸਨ ਪਠਾਨਕੋਟ, ਪ੍ਰਦੀਪ ਕੁਮਾਰ ਐਸ.ਡੀ.ਓ. ਯੂ.ਬੀ.ਡੀ.ਸੀ. ਮਾਧੋਪੁਰ, ਵਿਨੈ ਕੁਮਾਰ ਐਕਸੀਅਨ ਨਹਿਰੀ ਵਿਭਾਗ ਗੁਰਦਾਸਪੁਰ ਅਤੇ ਹੋਰ ਅਧਿਕਾਰੀ ਹਾਜਰ ਸਨ।

ਮੀਟਿੰਗ ਨੂੰ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੂਸਾਰ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਦਿਸਾ ਨਿਰਦੇਸ ਪਿਛਲੇ ਦਿਨ੍ਹਾਂ ਤੋਂ ਜਾਰੀ ਕੀਤੇ ਗਏ ਹਨ। ਜਿਸ ਅਧੀਨ ਜਿਲ੍ਹੇ ਅੰਦਰ ਜਿਲ੍ਹਾ ਪੱਧਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ।

ਊਨ੍ਹਾਂ ਦੱਸਿਆ ਕਿ ਹੂਣ ਕਮਰਸੀਅਲ ਵਰਤੋਂ ਦੇ ਲਈ ਅਗਰ ਜਮੀਨ ਚੋਂ ਪਾਣੀ ਕੱਢਿਆ ਜਾਂਦਾ ਹੈ ਤਾਂ ਉਸ ਦੇ ਲਈ ਖਰਚੇ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਿਸਾ ਨਿਰਦੇਸਾਂ ਅਧੀਨ ਖੇਤੀ ਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ , ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ ਮਿਲਟਰੀ ਫੋਰਸਿਸ, ਸਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਊਣੀ ਬੋਰਡ, ਸੁਧਾਰ ਵਿਕਾਸ ਟਰੱਸਟ, ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ ਜਿਹੜੀਆਂ 300 ਵਣ ਮੀਟਰ ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ ਨੂੰ ਛੋਟ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਬਿਨ੍ਹਾਂ ਛੋਟ ਵਾਲੇ ਉਪਭੋਗਤਾ ਜੋ ਭੂਮੀਗਤ ਪਾਣੀ ਕੱਢਦੇ ਹਨ ਨੂੰ ਹੁਣ ਭੂਮੀਗਤ ਪਾਣੀ ਕੱਢਣ ਤੇ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ ਅਤੇ ਜਿਨ੍ਹਾਂ ਉਪਭੋਗਤਾਵਾਂ ਵੱਲੋਂ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨ ਪੈਣਗੇ ਅਤੇ ਇਸ ਦੀ ਸਾਰੀ ਜਾਣਕਾਰੀ ਅਥਾਰਟੀ ਦੀ ਵੈਬਸਾਈਟ ਜਾਂ ਜਿਲ੍ਹਾ ਪਠਾਨਕੋਟ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਮੋਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਦੀ ਮਨਜੂਰੀ ਲੈਣ ਲਈ ਅਤੇ ਪਾਣੀ ਦਾ ਮੀਟਰ ਲਗਾਉਂਣ ਲਈ ਅਰਜੀ 3 ਤੋਂ 9 ਮਹੀਨਿਆਂ ਅੰਦਰ ਦੇ ਸਕਦੇ ਹਨ। ਇਸ ਤੋਂ ਇਲਾਵਾ 15000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਨੂੰ 30 ਅਪ੍ਰੈਲ 2023 ਤੱਕ ਤਿੰਨ ਮਹੀਨਿਆਂ ਦੇ ਅੰਦਰ ਅਰਜੀ ਦੇਣੀ ਹੋਵੇਗੀ। 

1500 ਤੋਂ 15000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਦਰਮਿਆਨੇ ਉਪਭੋਗਤਾਵਾਂ ਨੂੰ 31 ਜੁਲਾਈ 2023 ਤੱਕ ਅਰਜੀ ਦੇਣ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ ਅਤੇ 300 ਤੋਂ 1500 ਘਣ ਮੀਟਰ ਪਾਣੀ ਕੱਢਣ ਵਾਲੇ ਸਭ ਤੋਂ ਛੋਟੇ ਉਪਭੋਗਤਾ ਨੂੰ 31 ਅਕਤੂਬਰ 2023 ਤੱਕ 9 ਮਹੀਨੇ ਦਾ ਸਮਾ ਦਿੱਤਾ ਗਿਆ ਹੈ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD