Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਫ਼ਿਲਮਾਂ ਦੀ ਸ਼ਾਨਦਾਰ ਸਕ੍ਰੀਨਿੰਗ ਅਤੇ ਐਵਾਰਡ ਵੰਡ ਸਮਾਰੋਹ ਆਯੋਜਿਤ

Chitkara International School, Education, School

Web Admin

Web Admin

5 Dariya News

ਚੰਡੀਗਡ਼੍ਹ , 17 Feb 2023

ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਨੌਜਵਾਨ ਵਿਦਿਆਰਥੀਆਂ ਦੁਆਰਾ ਸਿਰਜਣਾਤਮਕ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ‘‘ਸਿਨੇਮੇਸਟਰੋ: ਸ਼ੇਪਿੰਗ ਫ਼ਿਊਚਰ ਫਿਲਮ ਮੇਕਰਸ ਟੇਕ 4” ਵਰਕਸ਼ਾਪ ਦਾ ਆਯੋਜਿਨ ਕੀਤਾ। ਵਰਕਸ਼ਾਪ ਦੀ ਸਮਾਪਤੀ ਉੱਤੇ ਸ਼ਾਨਦਾਰ ਐਵਾਰਡ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਚਿਤਕਾਰਾ ਇੰਟਰਨੈਸ਼ਨਲ ਸਕੂਲ ਦੁਆਰਾ ਸਿਨੇਮੇਸਟਰੋ ਦੇ ਬੈਨਰ ਹੇਠ ਆਯੋਜਿਤ ਤਿੰਨ ਦਿਨਾ ਵਰਕਸ਼ਾਪ ਵਿੱਚ ਕੁੱਲ 16 ਸਕੂਲਾਂ ਦੇ 250 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਸ਼ਾਨਦਾਰ ਅੰਤਰ-ਸਕੂਲ ਵਰਕਸ਼ਾਪ ਅਤੇ ਫ਼ਿਲਮ ਫੈਸਟੀਵਲ ਵਿੱਚ ਸਮਾਜਿਕ ਉੱਦਮ, ਸਿਨੇਵਿਦਿਆ ਦੁਆਰਾ ਨੌਜਵਾਨ ਵਿਦਿਆਰਥੀਆਂ ਦੀ ਫ਼ਿਲਮ ਨਿਰਮਾਣ ਸ਼ਕਤੀ ਨੂੰ ਜਗਾਉਣ ਅਤੇ ਪਾਲਣ ਪੋਸ਼ਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਸੀ। ਪ੍ਰਸਿੱਧ ਸਿਨੇਮਾਟੋਗ੍ਰਾਫਰ ਅਤੇ ਨਿਰਮਾਤਾ, ਅਮਿਤਾਭ ਸਿੰਘ ਦੁਆਰਾ ਵਰਕਸ਼ਾਪ ਵਿੱਚ ਵਿਦਿਆਰਥੀਆਂ ਦੀ ਅਗਵਾਈ ਕੀਤੀ ਗਈ, ਜਿਸ ਨੇ ਇੱਕ ਅਜਿਹੇ ਪਲੇਟਫਾਰਮ ਦੀ ਕਲਪਨਾ ਕੀਤੀ ਜੋ ਨੌਜਵਾਨ ਸਿਨੇਮੈਟਿਕ ਪ੍ਰਤਿਭਾ ਦੀ ਖੋਜ ਕਰੇਗਾ ਅਤੇ ਦੇਸ਼ ਭਰ ਵਿੱਚ ਬੱਚਿਆਂ ਦੇ ਸਿਨੇਮਾ ਦੇ ਉਤਪਾਦਨ ਨੂੰ ਉਤਸ਼ਾਹਿਤ ਕਰੇਗਾ।

ਇਸ ਸਮਾਰੋਹ ਵਿੱਚ ਸ਼੍ਰੀਮਤੀ ਸਮਵੇਦਨਾ ਸੁਵਾਲਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀਮਤੀ ਸੁਵਾਲਕਾ ਫ਼ਿਲਮ ਅਤੇ ਥੀਏਟਰ ਦੀ ਉੱਘੀ ਅਦਾਕਾਰਾ ਹੈ। ਉਸ ਨੇ ਪ੍ਰਸ਼ੰਸਾਯੋਗ ਫ਼ੀਚਰ ਫ਼ਿਲਮਾਂ, ਨਾਟਕਾਂ, ਵਿਗਿਆਪਨਾਂ, ਲਘੂ ਫ਼ਿਲਮਾਂ ਅਤੇ ਵੈੱਬ ਸੀਰੀਜ਼ ਵਿੱਚ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਸੁਵਾਲਕਾ ਨੇ ਹਾਲ ਹੀ ਵਿੱਚ ਬਾਲੀਵੁਡ ਦੀ ਬਲਾਕਬਸਟਰ ਮਲਟੀ-ਸਟਾਰਰ ਫ਼ਿਲਮ ‘‘ਦ੍ਰਿਸ਼ਯਮ 2’‘ ਵਿੱਚ ਐਡਵੋਕੇਟ ‘ਗਾਇਤਰੀ ਮੋਹਨ’ ਦੀ ਭੂਮਿਕਾ ਨਿਭਾਈ ਹੈ।

ਸ਼੍ਰੀਮਤੀ ਸੁਵਾਲਕਾ ਨੇ ਇਸ ਮੌਕੇ ਬੋਲਦਿਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਉਹਨਾਂ ਦੁਆਰਾ ਪਰਦੇ ’ਤੇ ਲਿਆਂਦੀਆਂ ਵਿਲੱਖਣ ਕਹਾਣੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੌਜਵਾਨ ਪ੍ਰਤਿਭਾ ਦੇ ਪਾਲਣ ਪੋਸ਼ਣ ਅਤੇ ਉਹਨਾਂ ਦੀ ਸਿਰਜਣਾਤਮਕ ਸਮਰੱਥਾ ਦੀ ਪਡ਼ਚੋਲ ਕਰਨ ਲਈ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਦੀ ਵੀ ਸਰਾਹਨਾ ਕੀਤੀ। 

ਉਨ੍ਹਾਂ ਚਿਤਕਾਰਾ ਇੰਟਰਨੈਸ਼ਨਲ ਸਕੂਲ ਅਤੇ ਸਿਨੇਵਿਦਿਆ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਤਿਭਾਵਾਂ ਦੀ ਪਡ਼ਚੋਲ ਕਰਨ ਅਤੇ ਫ਼ਿਲਮ ਉਦਯੋਗ ਦੀਆਂ ਕੁਝ ਪ੍ਰਮੁੱਖ ਹਸਤੀਆਂ ਤੋਂ ਸਿੱਖਣ ਲਈ ਇੱਕ ਵਿਲੱਖਣ ਪਲੇਟਫਾਰਮ ਪ੍ਰਦਾਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਫ਼ਿਲਮ ਨਿਰਮਾਣ ਲਈ ਆਪਣੇ ਜਨੂੰਨ ਨੂੰ ਜਾਰੀ ਰੱਖਣ ਅਤੇ ਆਪਣੀ ਕਲਾ ਨੂੰ ਸਮਾਜਿਕ ਤਬਦੀਲੀ ਲਈ ਇੱਕ ਸਾਧਨ ਵਜੋਂ ਵਰਤਣ ਲਈ ਪ੍ਰੇਰਿਤ ਕੀਤਾ।

ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਡਾ: ਨਿਯਾਤੀ ਚਿਤਕਾਰਾ ਨੇ ਵਿਦਿਆਰਥੀ ਦੀ ਸਿਰਜਣਾਤਮਕਤਾ ਅਤੇ ਉਨ੍ਹਾਂ ਦੇ ਸ਼ਿਲਪਕਾਰੀ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਫ਼ਿਲਮ ਨਿਰਮਾਣ ਦੀ ਕਲਾ ਕਿਸੇ ਦੇ ਵਿਚਾਰਾਂ ਅਤੇ ਰਚਨਾਤਮਕਤਾ ਨੂੰ ਪ੍ਰਗਟ ਕਰਨ ਦਾ ਇੱਕ ਸੁੰਦਰ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੇਖ ਕੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਿਦਿਆਰਥੀ ਇਸ ਪਹਿਲਕਦਮੀ ਰਾਹੀਂ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦੇ ਯੋਗ ਹੋਏ ਹਨ।

ਇਸ ਮੌਕੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਆਡੀਟੋਰੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਫ਼ਿਲਮਾਂ ਦੀ ਸ਼ਾਨਦਾਰ ਸਕ੍ਰੀਨਿੰਗ ਦੁਆਰਾ ਪ੍ਰੇਰਨਾਦਾਇਕ ਅਤੇ ਮਨਮੋਹਕ ‘‘ਸਿਨੇਮੇਸਟਰੋ: ਸ਼ੇਪਿੰਗ ਫਿਊਚਰ ਫਿਲਮ ਮੇਕਰਸ ਟੇਕ-4” ਵਰਕਸ਼ਾਪ ਦੀ ਸਮਾਪਤੀ ਕੀਤੀ ਗਈ। ਦਰਸ਼ਕਾਂ ਨੂੰ ਮਨਮੋਹਕ ਦ੍ਰਿਸ਼, ਨਵੀਨਤਾਕਾਰੀ ਕਹਾਣੀ ਸੁਣਾਉਣ ਅਤੇ ਨੌਜਵਾਨ ਫ਼ਿਲਮ ਨਿਰਮਾਤਾਵਾਂ ਦੁਆਰਾ ਪੇਸ਼ ਕੀਤੇ ਗਏ ਵਿਲੱਖਣ ਦ੍ਰਿਸ਼ਟੀਕੋਣਾਂ ਦੁਆਰਾ ਮੋਹਿਤ ਕੀਤਾ ਗਿਆ।

ਵਿਦਿਆਰਥੀਆਂ ਦੁਆਰਾ ਬਣਾਈ ਗਈ ਹਰੇਕ ਫਿਲਮ ਦੀ ਸਕ੍ਰੀਨਿੰਗ ਦੇ ਦੌਰਾਨ, ਸਿਨੇਮੈਟੋਗ੍ਰਾਫਰ ਅਤੇ ਨਿਰਮਾਤਾ ਅਮਿਤਾਭ ਸਿੰਘ ਨੇ ਸਰਗਰਮ ਦਿਲਚਸਪੀ ਲਈ ਅਤੇ ਢੁਕਵੇਂ ਸਵਾਲ ਪੁੱਛੇ। ਵੇਰਵਿਆਂ ਲਈ ਡੂੰਘੀ ਨਜ਼ਰ ਨਾਲ, ਉਸਨੇ ਫਿਲਮ ਦੇ ਪਿੱਛੇ ਵਿਦਿਆਰਥੀਆਂ ਦੀ ਪ੍ਰੇਰਨਾ, ਸ਼ੂਟਿੰਗ ਦੌਰਾਨ ਵਰਤੀਆਂ ਗਈਆਂ ਤਕਨੀਕਾਂ ਅਤੇ ਪ੍ਰਕਿਰਿਆ ਵਿੱਚ ਉਹਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਦੇ ਸਵਾਲਾਂ ਨੇ ਵਿਦਿਆਰਥੀਆਂ ਨੂੰ ਆਪਣੀ ਕੰਮ ਬਾਰੇ ਸੋਚਣ ਅਤੇ ਆਪਣੇ ਵਿਲੱਖਣ ਦ੍ਰਿਸ਼ਟੀਕੋਣਾਂ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ।

‘‘ਸਿਨੇਮੇਸਟਰੋ: ਸ਼ੇਪਿੰਗ ਫਿਊਚਰ ਫਿਲਮ ਮੇਕਰਸ ਟੇਕ-4” ਇੱਕ ਬੇਮਿਸਾਲ ਇਵੈਂਟ ਸੀ, ਜਿਸ ਨੇ ਵਿਦਿਆਰਥੀਆਂ ਦੀ ਸਿਰਜਣਾਤਮਕ ਸਮਰੱਥਾ ਨੂੰ ਉਜਾਗਰ ਕਰਨ ਵਿੱਚ ਮਦਦ ਕੀਤੀ ਅਤੇ ਉਹਨਾਂ ਨੂੰ ਫ਼ਿਲਮ ਨਿਰਮਾਣ ਦੀ ਸ਼ਾਨਦਾਰ ਦੁਨੀਆਂ ਦੀ ਪਡ਼ਚੋਲ ਕਰਨ ਲਈ ਉਤਸ਼ਾਹਿਤ ਕੀਤਾ। ਇਹ ਪ੍ਰਤਿਭਾ, ਸਿਰਜਣਾਤਮਕਤਾ, ਅਤੇ ਨਵੀਨਤਾ ਦਾ ਇੱਕ ਵੱਡਾ ਜਸ਼ਨ ਸੀ ਅਤੇ ਜੀਵਨ ਨੂੰ ਬਦਲਣ ਲਈ ਸਿੱਖਿਆ ਅਤੇ ਕਲਾ ਦੀ ਸ਼ਕਤੀ ਦਾ ਪ੍ਰਮਾਣ ਸੀ।

 

Tags: Chitkara International School , Education , School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD