Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ, ਵਪਾਰਕ ਸੰਸਥਾਵਾਂ, ਉਦਯੋਗਾਂ ਸਮੇਤ

ਹੋਰ ਥਾਵਾਂ ’ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖਣ ਸਬੰਧੀ ਹੁਣ ਤੱਕ ਹੋਈ ਕਾਰਵਾਈ ਦੀ ਸਮੀਖਿਆ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 17 Feb 2023

Last updated on: Feb 17, 2023, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਜਨਤਕ ਸਥਾਨਾਂ, ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡਾਂ ਉਤੇ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਲਿਖਣ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ 21 ਫਰਵਰੀ ਤੋਂ ਪਹਿਲਾਂ ਪਹਿਲਾਂ ਇਸ ਸਬੰਧੀ ਢੁਕਵੇਂ ਕਦਮ ਚੁੱਕੇ ਜਾਣ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੰਗਰੂਰ ਜ਼ਿਲ੍ਹੇ ਦੀ ਹਦੂਦ ਅੰਦਰ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ’ਚ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ’ਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ, ਉਦਯੋਗਿਕ ਇਕਾਈਆਂ, ਜਨਤਕ ਸਥਾਨਾਂ, ਬੈਂਕਾਂ, ਦੁਕਾਨਾਂ ਆਦਿ ’ਤੇ ਪੰਜਾਬੀ ਭਾਸ਼ਾ ਵਿੱਚ ਨਾਮ ਲਿਖਣ ਸਬੰਧੀ ਹੁਣ ਤੱਕ ਹੋਈ ਕਾਰਵਾਈ ਬਾਰੇ ਵਿਸਥਾਰ ਵਿੱਚ ਸਮੀਖਿਆ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੁੰ ਵੀ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਈ.ਓਜ਼ ਤੇ ਪਿੰਡਾਂ ਵਿੱਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ 21 ਫਰਵਰੀ ਤੋਂ ਪਹਿਲਾਂ ਪਹਿਲਾਂ ਅਮਲੀ ਜਾਮਾ ਪਹਿਨਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD