Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵਚਨਬੱਧ : ਗੁਰਮੀਤ ਸਿੰਘ ਮੀਤ ਹੇਅਰ

ਸੂਬਾ ਪੱਧਰੀ ਯੁਵਾ ਸਿਖਲਾਈ ਵਰਕਸ਼ਾਪ ਸੰਪੰਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆ (ਖਰੜ) , 17 Feb 2023

ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ ਕੈਂਪ ਅਤੇ ਵਰਕਸ਼ਾਪਸ ਕਰਵਾਈਆਂ ਜਾਦੀਆਂ ਹਨ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡਾਂ ਤੇ ਯੁਵਕ ਸੇਵਾਵਾਂ,ਪ੍ਰਸ਼ਾਸਕੀ ਸੁਧਾਰ,ਜਲ ਸਰੋਤ,ਖਣਨ ਤੇ ਭੂ-ਵਿਗਿਆਨ, ਸਾਇੰਸ ਤਕਨਾਲੋਜੀ ਤੇ ਵਾਤਾਵਰਨ ਮੰਤਰੀ, ਪੰਜਾਬ, ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆ, ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਕਰਵਾਈ ਪੰਜ ਰੋਜ਼ਾ ਸੂਬਾ ਪੱਧਰੀ ਯੁਵਾ ਸਿਖਲਾਈ ਵਰਕਸ਼ਾਪ ਦੇ ਸਮਾਪਤੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। 

ਸ੍ਰੀ ਮੀਤ ਹੇਅਰ ਨੇ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਇਸ ਵਰਕਸ਼ਾਪ ਦੀ ਸਫ਼ਲਤਾ ਲਈ  ਵਧਾਈ ਦਿੱਤੀ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ । ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਸ ਜਿੱਥੇ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਦੀਆਂ ਹਨ, ਉਥੇ ਵੱਖੋ-ਵੱਖ ਖਿੱਤਿਆਂ ਤੋਂ ਆਏ ਨੌਜਵਾਨ ਜਦੋਂ ਇੱਕ ਦੂਜੇ ਨੂੰ ਮਿਲਦੇ ਹਨ ਤਾਂ ਵੱਖੋ ਵੱਖ ਖਿੱਤਿਆਂ ਬਾਰੇ ਉਨ੍ਹਾਂ ਦੀ ਜਾਣਕਾਰੀ ਵਿੱਚ ਵੀ ਵਾਧਾ ਹੁੰਦਾ ਹੈ। 

ਮੁੱਖ ਮਹਿਮਾਨ ਨੇ ਸਮਾਗਮ ਦੌਰਾਨ ਭੰਗੜਾ ਪਾਉਣ ਵਾਲੀ ਟੀਮ ਦੀ ਉਚੇਚੇ ਤੌਰ 'ਤੇ ਹੌਸਲਾ ਅਫ਼ਜ਼ਾਈ ਕੀਤੀ । ਜ਼ਿਕਰਯੋਗ ਹੈ ਕਿ ਇਸ ਟੀਮ ਨੇ ਕੌਮੀ ਪੱਧਰ ਉੱਤੇ ਵੀ ਪਹਿਲਾ ਸਥਾਨ ਹਾਸਲ ਕੀਤਾ ਹੈ । ਉਨ੍ਹਾਂ ਕਿਹਾ ਕਿ ਭੰਗੜੇ ਵਿੱਚ ਊਰਜਾ ਬਹੁਤ ਜ਼ਿਆਦਾ ਹੁੰਦੀ ਹੈ ਜਿਹੜੀ ਦਰਸ਼ਕਾਂ ਨੂੰ ਵੀ ਆਪਣੇ ਘੇਰੇ ਵਿੱਚ ਲੈਂਦੀ ਹੈ। ਇਸ ਮੌਕੇ ਉਹਨਾਂ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਵੀ ਸਾਂਝੇ ਕੀਤੇ । 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਾਰਵਾਈਆਂ ਗਈਆਂ ਤੇ 60 ਹਜ਼ਾਰ ਬੱਚਿਆਂ ਨੇ ਸੂਬਾ ਪੱਧਰ ਉੱਤੇ ਭਾਗ ਲਿਆ। ਓਦੋਂ ਵੀ ਬੱਚੇ ਵੱਖੋ-ਵੱਖ ਜ਼ਿਲ੍ਹਿਆਂ ਵਿਚ ਗਏ ਤੇ ਉਨ੍ਹਾਂ ਨੂੰ ਇਕ ਦੂਜੇ ਨੂੰ ਜਾਣਨ ਦਾ ਮੌਕਾ ਮਿਲਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਿਤ ਤਲਵਾੜ, ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਭਰ ਤੋਂ ਆਏ ਕਰੀਬ 200 ਬੱਚਿਆਂ ਨੇ ਹਿੱਸਾ ਲਿਆ। 

ਬੱਚਿਆਂ ਨੂੰ ਨਸ਼ਿਆਂ ਤੇ ਸਮਾਜਕ ਅਲਾਹਮਤਾਂ ਤੋਂ ਬਚਾਅ ਤੇ ਹੱਲ ਬਾਰੇ ਜਾਗਰੂਕ ਕੀਤਾ ਗਿਆ ਹੈ। ਸੜਕ ਸੁਰਖਿਆ ਸਮੇਤ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਅਤੇ ਸਿਹਤ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਗਿਆ ਹੈ। ਵੱਖੋ-ਵੱਖ ਕਲਾਕਾਰਾਂ ਨਾਲ ਵੀ ਵਿਚਾਰ ਵਟਾਂਦਰਾ ਕਰਨ ਦਾ ਮੌਕਾ ਨੌਜਵਾਨਾਂ ਨੂੰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਅਜਿਹੇ ਕੈਂਪ ਸਾਰਾ ਸਾਲ ਲਗਦੇ ਰਹਿਣਗੇ। 

ਇਸ ਮੌਕੇ ਵੱਖ ਵੱਖ ਨੌਜਵਾਨਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਮੁੱਖ ਮਹਿਮਾਨ ਵਲੋਂ ਸਿਖਲਾਈ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਇਨਾਮੀ ਰਾਸ਼ੀ ਦੇ ਚੈੱਕ ਨਾਲ ਭੰਗੜਾ ਟੀਮ ਦਾ ਸਨਮਾਨ ਕੀਤਾ ਗਿਆ।ਮੁੱਖ ਮਹਿਮਾਨ ਵੱਲੋਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ, ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ।  

ਵਿਭਾਗ ਵੱਲੋਂ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ, ਪੰਜਾਬ, ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ, ਪੰਜਾਬ, ਸ਼੍ਰੀਮਤੀ ਰੁਪਿੰਦਰ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD