Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਹਾਲੀ ਆਰ.ਪੀ.ਜੀ. ਹਮਲੇ ਦੇ 11ਵੇਂ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਕੀਤਾ ਗਿ੍ਰਫਤਾਰ

ਗਿ੍ਰਫਤਾਰ ਕੀਤਾ ਮੁਲਜ਼ਮ ਗੁਰਪਿੰਦਰ ਪਿੰਦੂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, S.A.S. Nagar Police, Mohali Police, Mohali RPG Attack Case, Rocket Propelled Grenade, RPG Attack Case, Gurpinder Pindu

Web Admin

Web Admin

5 Dariya News

ਐਸ.ਏ.ਐਸ. ਨਗਰ , 17 Feb 2023

Last updated on: Feb 17, 2023, 00:00 IST

ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ  ਗੁਰਪਿੰਦਰ ਉਰਫ ਪਿੰਦੂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ  ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. ) ਪੰਜਾਬ ਗੌਰਵ ਯਾਦਵ ਨੇ  ਸ਼ੁੱਕਰਵਾਰ ਨੂੰ ਇੱਥੇ ਦਿੱਤੀ। 

ਦੱਸਣਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰ.ਪੀ.ਜੀ. ਹਮਲਾ ਹੋਇਆ ਸੀ।ਗਿ੍ਰਫਤਾਰ ਕੀਤਾ ਗਿਆ ਮੁਲਜ਼ਮ ਪਿੰਦੂ, ਜੋ ਕਿ ਖੇਮਕਰਨ ਦੇ ਪਿੰਡ ਭੂਰਾ ਕੋਨਾ ਦਾ ਵਾਸੀ ਹੈ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ ਅਤੇ ਉਕਤ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲ ਦੀ ਖੇਪ ਤਰਨਤਾਰਨ ਤੋਂ ਅੰਮਿ੍ਰਤਸਰ ਲੈ ਕੇ ਆਏ ਸਨ ਅਤੇ ਇਸ ਖੇਪ ਨੂੰ ਅੰਮਿ੍ਰਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਸੀ। ਉਨਾਂ  ਅੱਗੇ ਕਿਹਾ ਕਿ ਦੋਸ਼ੀ ਨੇ ਉਸੇ ਰਾਤ ਦੋਨਾਂ ਸ਼ੂਟਰਾਂ- ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਮੁਲਜਮ ਗੁਰਪਿੰਦਰ ਪਿੰਦੂ ਦੀ ਗਿ੍ਰਫਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਨੌਂ ਮੁਲਜਮਾਂ ਨੂੰ ਗਿ੍ਰਫਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜਮ ਜੋ ਨਾਬਾਲਗ ਹੈ ਅਤੇ ਹਮਲਾ ਕਰਨ ਵਿੱਚ ਸ਼ਾਮਲ   ਸੀ, ਨੂੰ ਦਿੱਲੀ ਪੁਲੀਸ ਨੇ ਗਿ੍ਰਫਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ‘ਚ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ।

ਇਸ ਤੋਂ ਪਹਿਲਾਂ ਚੜਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਨੇ ਪਹਿਲਾਂ ਹੀ ਗਿ੍ਰਫਤਾਰ ਕਰ ਲਿਆ ਸੀ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Mohali RPG Attack Case , Rocket Propelled Grenade , RPG Attack Case , Gurpinder Pindu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD