Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੁਕਾਨਾਂ, ਘਰਾਂ ਦੇ ਬਾਹਰ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣ : ਨਰਿੰਦਰਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 18 Feb 2023

Last updated on: Feb 18, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਸ. ਨਰਿੰਦਰਪਾਲ  ਸਿੰਘ  ਸਵਨਾ ਐਮ.ਐਲ .ਏ ਫਾਜ਼ਿਲਕਾ ਵੱਲੋ ਨਗਰ ਕੌਂਸਲ ਦਫ਼ਤਰ ਵਿੱਚ ਸ਼ਹਿਰ ਦੇ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ,ਦੁਕਾਨਾਂ ਦੇ ਬਾਹਰ ਲਗਾਏ ਜਾਣ ਵਾਲੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣ । 

ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਭਾਸ਼ਾ ਦੇ ਸਤਿਕਾਰ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ।ਸ. ਸਵਨਾ ਨੇ ਕਿਹਾ ਕਿ ਪੰਜਾਬੀ  ਸਾਡੀ ਮਾਂ -ਬੋਲੀ ਹੈ, ਸਮੂਹ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਦਿੰਦੇ ਹੋਏ ਆਪਣੇ  ਘਰਾਂ ,ਦੁਕਾਨਾਂ ,ਸਰਕਾਰੀ ,ਗੈਰ ਸਰਕਾਰੀ ਪ੍ਰਾਈਵੇਟ ਸਕੂਲਾਂ, ਕਾਲਜਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਹੋਣ। ਇਸ ਸਬੰਧੀ  ਭਾਸ਼ਾ  ਵਿਭਾਗ  ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।

 ਇਸ ਮੌਕੇ ਤੇ ਜ਼ਿਲ੍ਹਾ ਭਾਸ਼ਾ ਅਫਸਰ ਫਾਜ਼ਿਲਕਾ ਸ੍ਰੀ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ  21 ਫ਼ਰਵਰੀ 2023 ਤੱਕ  ਰਾਜ ਭਾਸ਼ਾ ਪੰਜਾਬੀ(ਗੁਰਮੁਖੀ ਲਿਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਣ ਲਈ ਹਦਾਇਤ ਕੀਤੀ ਗਈ ਹੈ।ਇਸ ਮੀਟਿੰਗ  ਵਿੱਚ ਨਗਰ ਕੌਂਸਲ  ਕਾਰਜ ਸਾਧਕ ਅਫ਼ਸਰ ,ਸ਼ਹਿਰ ਦੇ ਐਮ.ਸੀ ਆਦਿ ਸ਼ਾਮਿਲ ਸਨ

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD