Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪਿੰਡ ਬਰ੍ਹਮਾਂ (ਸਮਰਾਲਾ) ਵਿਖੇ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ - ਅਨਮੋਲ ਗਗਨ ਮਾਨ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਰਾਲਾ (ਲੁਧਿਆਣਾ) , 19 Feb 2023

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ (ਵੀਰ ਚੱਕਰ ਵਿਜੇਤਾ), ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ ਨੇੜੇ ਸਮਰਾਲਾ ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।ਗ੍ਰਾਮ ਪ੍ਰਚਾਇਤ ਅਤੇ ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 72ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ।ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਬੱਡੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। 

ਉਨ੍ਹਾਂ ਪਿੰਡ ਵਾਸੀਆਂ ਵਲੋਂ ਰੱਖੀਆਂ ਮੰਗਾਂ ਦੇ ਸਬੰਧ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ ਅਤੇ ਜਲਦ ਉਨ੍ਹਾਂ ਦਾ ਹਸਪਤਾਲ, ਖੇਡ ਮੈਦਾਨ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਨੂੰ ਨੇਪਰੇੇ ਚਾੜ੍ਹਿਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋ ਖੇਡ ਮੇਲੇ ਲਈ 2 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ।

ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸਫਲ ਆਯੋਜਨ ਕੀਤਾ ਗਿਆ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਖੋਡਾਂ ਦੌਰਾਨ ਲਗਭਗ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ।

ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। 

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD