Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਕੰਮ ਕਾਜ ਦਾ ਜਾਇਜ਼ਾ

ਆਸ਼ਿਕਾ ਜੈਨ ਵਲੋਂ ਮਾਲ ਵਿਭਾਗ ਦੇ ਲੰਬਿਤ ਮਾਮਲੇ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 20 Feb 2023

Last updated on: Feb 20, 2023, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਪਏ ਮਾਮਲੇ ਜਲਦੀ ਤੋਂ ਜਲਦੀ ਹੱਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।ਸਥਾਨਿਕ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਕਾਰਜ ਵਿਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਆਖਿਆ । ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਵੀ ਇਸ ਸੰਬਧੀ ਸਮੇਂ ਸਮੇਂ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। 

ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਬਕਾਇਆ ਪਏ ਅਦਾਲਤੀ ਕੇਸਾਂ ਦੀ ਪੈਰਵਾਈ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਉਨਾਂ ਕੋਰੋਨਾ ਮਹਾਂਮਾਰੀ ਦੌਰਾਨ ਖ਼ਰਚ ਹੋਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਜ਼ਿਲੇ ਵਿਚ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਦੇ ਠੋਸ ਉਪਰਾਲੇ ਕੀਤੇ ਜਾਣ। 

ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਪੋ ਆਪਣੀਆਂ ਸਬ ਡਵੀਜ਼ਨਾਂ ਵਿੱਚ ਵਧੇਰੇ ਚੌਕਸੀ ਰੱਖਣ ਲਈ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਹੜਾਂ ਦੀ ਰੋਕਥਾਮ ਲਈ ਚੱਲ ਰਹੇ ਕਾਰਜਾਂ ਦਾ ਖੁਦ ਜਾਇਜ਼ਾ ਲੈ ਕੇ ਅਗੇਤੇ ਤੌਰ ਤੇ ਨਿਗਰਾਨੀ ਕੀਤੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਰੱਖਦੇ ਹੋਏ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ । 

ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।ਮੀਟਿੰਗ ਵਿੱਚ ਸ੍ਰੀਮਤੀ ਅਮਰਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਤਰਸੇਮ ਚੰਦ ਸਹਾਇਕ ਕਮਿਸ਼ਨਰ (ਜ), ਸ੍ਰੀ ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਮੋਹਾਲੀ, ਸ਼੍ਰੀ ਰਵਿੰਦਰ ਸਿੰਘ ਐੱਸ ਡੀ ਐੱਮ ਖਰੜ, ਸ੍ਰੀ ਹਿਮਾਂਸ਼ੂ ਗੁਪਤਾ ਐਸ.ਡੀ.ਐਮ. ਡੇਰਾਬੱਸੀ, ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD