Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਗੁਦਾਮਾਂ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ : ਲਾਲ ਚੰਦ ਕਟਾਰੂਚੱਕ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 20 Feb 2023

Last updated on: Feb 20, 2023, 00:00 IST

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਘਣਸ਼ਿਆਮ ਥੋਰੀ ਵੀ ਮੌਜੂਦ ਸਨ।

ਪਟਿਆਲਾ ਜ਼ਿਲ੍ਹੇ ਦੇ ਸਮਾਣਾ, ਭੁਨਰਹੇੜੀ ਅਤੇ ਸਨੌਰ ਖੇਤਰ ਦੇ ਗੁਦਾਮਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ-ਸੰਭਾਲ ਕਰਨਾ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਗੁਦਾਮਾਂ ਦੀ ਚੈਕਿੰਗ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਜੋ ਕੰਮ ਕਰ ਰਹੀ ਹੈ, ਉਸੇ ਲੜੀ ਤਹਿਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕੰਮ ਦੀ ਸਮੇਂ ਸਮੇਂ 'ਤੇ ਸਮੀਖਿਆ ਕੀਤੀ ਜਾਂਦੀ ਹੈ।ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ ਤੇ ਨਵੇਂ ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਗੁਦਾਮਾਂ 'ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬੇ ਭਰ 'ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਇਸ ਮੌਕੇ ਡੀ.ਐਫ.ਐਸ.ਸੀ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD