Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਨੈਸ਼ਨਲ ਗੱਤਕਾ ਐਸੋਸ਼ੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕਾ ਅਕੈਡਮੀ ਦਾ ਕੀਤਾ ਉਦਘਾਟਨ

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ ਇਨਾਮ ਵੰਡ ਸਮਾਰੋਹ

Gatka, Ropar, Rupnagar

Web Admin

Web Admin

5 Dariya News

ਰੂਪਨਗਰ , 20 Feb 2023

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀਮਾਜਰਾ ਵਿਖੇ ਕਰਵਾਏ ਗਏ ਸਾਲਾਨਾ ਗੁਰਮਤਿ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ ਅਤੇ ਇਸ ਸਕੂਲ ਦੇ ਵਿਚ ਗੱਤਕਾ ਅਕੈਡਮੀ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਗੱਤਕਾ ਖੇਡ ਬਾਰੇ ਜਾਣੂ ਕਰਵਾਇਆ ਅਤੇ ਭਵਿੱਖ ਦੇ ਵਿੱਚ ਹੋ ਰਹੀਆਂ ਗੱਤਕਾ ਸਰਗਰਮੀਆਂ ਬਾਰੇ ਸੰਗਤ ਸਾਹਮਣੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਸਕੂਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਹੋਇਆ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਉਪਰੰਤ ਸ.ਹਰਜੀਤ ਸਿੰਘ ਗਰੇਵਾਲ, ਸਕੂਲ ਦੇ ਡਾਇਰੈਕਟਰ ਸ.ਗੁਰਬਚਨ ਸਿੰਘ, ਸਕੂਲ ਦੇ ਪ੍ਰਿੰਸੀਪਲ ਸ. ਹਰਦੀਪ ਸਿੰਘ, ਧਰਮ ਪ੍ਰਚਾਰ ਟਰੱਸਟ ਦੇ ਚੇਅਰਮੈਨ ਸ. ਗੁਰਮੁਖ ਸਿੰਘ ਦੁਆਰਾ ਸੈਸ਼ਨ 2021-22  ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਉਪਰੰਤ ਸਿੰਥੈਟਿਕ ਗਰਾਊਂਡ ਵਿੱਚ ਬੱਚਿਆਂ ਦੀ ਗੱਤਕਾ ਫਾਈਟ ਕਰਵਾਈ ਗਈ।ਇਸ ਮੌਕੇ ਸ.ਹਰਜੀਤ ਸਿੰਘ ਗਰੇਵਾਲ ਦਾ ਇਲਾਕੇ ਦੀ ਸੰਗਤ ਵੱਲੋਂ ਗੱਤਕਾ ਅਕੈਡਮੀ ਖੋਲਣ ਲਈ ਵਿਸ਼ੇਸ਼ ਤੌਰ ਤੇ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਮੈਨੇਜਮੈਂਟ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਇਲਾਕੇ ਦੀ ਸੰਗਤ ਦਾ ਅਤੇ ਮਾਪਿਆਂ ਦਾ ਸਕੂਲ ਸਮਾਗਮ ਵਿਚ ਪਹੁੰਚਣ ਤੇ ਧੰਨਵਾਦ ਕੀਤਾ ਗਿਆ। 

ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੱਤਕਾ ਐਸੋਸੀਏਸ਼ਨ ਮੈਡਮ ਮਨਜੀਤ ਕੌਰ,  ਸਕੂਲ ਕੋਆਰਡੀਨੇਟਰ ਸ.ਜਸਪ੍ਰੀਤ ਸਿੰਘ, ਵਿੱਤ ਸਕੱਤਰ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਸ. ਬਲਜੀਤ ਸਿੰਘ ਸੈਣੀ, ਸ.ਗੁਰਪ੍ਰੀਤ ਸਿੰਘ ਭਾਉਵਾਲ, ਸਰਪੰਚ ਸ. ਅਜਮੇਰ ਸਿੰਘ, ਸ.ਜਸਬੀਰ ਸਿੰਘ, ਮੈਡਮ ਅਮਨਪ੍ਰੀਤ ਕੌਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। 

 

Tags: Gatka , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD