Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮੀਤ ਹੇਅਰ ਨੇ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 20 Feb 2023

Last updated on: Feb 20, 2023, 00:00 IST

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ।

ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਅਣਗੌਲੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਬਾਂਹ ਫੜਦਿਆਂ ਜਿੱਥੇ ਤਰੱਕੀਆਂ ਦਿੱਤੀਆਂ ਹਨ ਉੱਥੇ ਨਵੀਂ ਭਰਤੀ ਕੀਤੀ ਹੈ। 

ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟਿਊਬਵੈੱਲਾਂ ਤੇ ਖਾਲਿਆਂ ਦੇ 220 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ।ਜਲ ਸਰੋਤ ਮੰਤਰੀ ਨੇ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾਂ ਵਿੱਚ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸੇ ਕਰਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਆਪਣੀ ਤਾਇਨਾਤੀ ਤੋਂ ਬਾਅਦ ਬਦਲੀ ਦੀ ਬਜਾਏ ਡਿਊਟੀ ਨੂੰ ਪਹਿਲ ਦੇਣ।ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਡਾ ਹਰਿੰਦਰ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD