Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿੰਦਗੀ ਤੇ ਸਮਾਜ ਦੀ ਤਰੱਕੀ ਲਈ ਪੰਜਾਬੀ ਮਾਂ-ਬੋਲੀ ਦੀ ਮਹਾਨਤਾ ਨੂੰ ਸਮਝਣਾ ਸਾਰਿਆਂ ਦਾ ਨੈਤਿਕ ਫ਼ਰਜ਼

ਅੰਤਰਰਾਸ਼ਟਰੀ ਮਾਂ-ਬੋਲੀ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿੱਚ ਕਰਵਾਇਆ ਗਿਆ ਸਾਹਿਤਕ ਸਮਾਗਮ ਇਤਿਹਾਸਕ ਪੈੜਾਂ ਛੱਡਦਾ ਸਮਾਪਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Amritsar

Web Admin

Web Admin

5 Dariya News

ਅੰਮ੍ਰਿਤਸਰ , 20 Feb 2023

Last updated on: Feb 20, 2023, 00:00 IST

ਪੰਜਾਬ ਸਕਰਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਅਧੀਨ ਭਾਸ਼ਾ ਵਿਭਾਗ ਦੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ [ਨੈਸ਼ਨਲ ਐਵਾਰਡ] ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਰਵਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ, ਜੋ ਸੈਂਕੜੇ ਵਿਦਵਾਨਾਂ ਦੀ ਹਾਜ਼ਰੀ ਵਿੱਚ ਇਤਿਹਾਸਕ ਪੈੜਾਂ ਛੱਡਦਾ ਸਮਾਪਤ ਹੋਇਆ। 

ਇਸ ਦੇ ਪਹਿਲੇ ਪੜਾਅ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਵਾਨ ਮੁਖੀ ਡਾ. ਮਨਜਿੰਦਰ ਸਿੰਘ ਵੱਲੋਂ ਪੰਜਾਬੀ ਮਾਂ-ਬੋਲੀ ਦੀ ਮਹਾਨਤਾ ‘ਤੇ ਕੁੰਜੀਵਤ ਭਾਸ਼ਣ ਦਿੱਤਾ ਗਿਆ ਅਤੇ ਵੱਖ-ਵੱਖ ਵਿਦਵਾਨਾਂ ਤੇ ਕਵੀਆਂ ਵੱਲੋਂ ਮਾਂ-ਬੋਲੀ ਦੀ ਸਾਰਥਿਕਤਾ ‘ਤੇ ਆਪਣੀ ਅਹਿਮ ਰਚਨਾਵਾਂ ਪੇਸ਼ ਕੀਤੀਆਂ। ਦੂਜੇ ਪੜਾਅ ਵਿੱਚ ਪੰਜਾਬੀ ਦੇ ਨਾਮੀ ਲੋਕ-ਗਾਇਕ ਹਰਿੰਦਰ ਸੋਹਲ [ਸੰਗੀਤਕਾਰ ਤੇ ਗਾਇਕ] ਵੱਲੋਂ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਾਵਿਕ ਰਚਨਾਵਾਂ ਦਾ ਗਾਇਨ ਕਰਕੇ ਹਾਜ਼ਰ ਇਕੱਠ ਨੂੰ ਕੀਲੀ ਰੱਖਿਆ। 

ਇਸ ਸਮਾਗਮ ਵਿੱਚ ਸ੍ਰੀ ਅਸ਼ੋਕ ਤਲਵਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ੍ਰਪਰਸਤੀ ਹੇਠ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ, ਜਦੋਂ ਕਿ ਸ਼ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸਮਾਜ ਸੇਵੀ ਸਤਵੰਤ ਸਿੰਘ ਸੋਹਲ, ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਯੋਗੇਸ਼ ਕੁਮਾਰ ਤੇ ਜਸਵਿੰਦਰ ਸਿੰਘ ਬਾਵਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

ਸਾਰੇ ਸਮਾਗਮ ਦੀ ਪ੍ਰਧਾਨਗੀ ਡਾ. ਧਰਮ ਸਿੰਘ ਸਾਬਕਾ ਮੁਖੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਅਸ਼ੋਕ ਤਲਵਾਰ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਡਾ. ਮਨਜਿੰਦਰ ਸਿੰਘ, ਡਾ. ਧਰਮ ਸਿੰਘ, ਕੇਵਲ ਧਾਲੀਵਾਲ ਸ਼ਰੋਮਣੀ ਨਾਟਕਕਾਰ, ਪ੍ਰਿੰ. ਸੁਰਿੰਦਰ ਕੌਰ, ਸਤਵਿੰਦਰ ਸਿੰਘ ਜੌਹਲ, ਡਾ. ਬਲਜੀਤ ਕੌਰ ਰਿਆੜ ਸਮਾਰੋਹ ਕਨਵੀਨਰ ਨੇ ਸੈਂਕੜਿਆਂ ਦੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਤੇ ਸਮਾਜ ਦੀ ਤਰੱਕੀ ਲਈ ਪੰਜਾਬੀ ਮਾਂ-ਬੋਲੀ ਦੀ ਮਹਾਨਤਾ ਨੂੰ ਸਮਝਣਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ ਕਿਉਂਕਿ ਮਾਂ-ਬੋਲੀ ਨਾਲ ਹੀ ਵਿਅਕਤੀ ਦੀ ਆਪਣੀ ਸ਼ਖ਼ਸੀਅਤ ਦੇ ਨਾਲ-ਨਾਲ ਉਸ ਦੇ ਚੌਗਿਰਦੇ ਅਤੇ ਸਮਾਜ ਦਾ ਵਿਕਾਸ ਸੰਭਵ ਹੁੰਦਾ ਹੈ। 

ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਕਸ਼ਮੀਰ ਸਿੰਘ ਦੀ ‘ਇੱਕੀ ਰਚਨਾਵਾਂ ਇੱਕੀ ਗੀਤ’ ਦੀ ਸੰਗੀਤਕ ਐਲਬਮ ਵੀ ਲੋਕ-ਅਰਪਣ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਭਾਸ਼ਾ ਵਿਭਾਗ, ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਵੱਲੋਂ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਤੇ ਪਸਾਰ ਵਿੱਚ ਸੇਵਾਵਾਂ ਨਿਭਾਉਣ ਵਾਲੇ ਮੁਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਸਾਹਿਤਕਾਰਾਂ, ਪੱਤਰਕਾਰਾਂ, ਕਾਲਜ ਅਧਿਆਪਕਾਂ ਅਤੇ ਵਿਦਿਆਰੀਆਂ ਦਾ ਪ੍ਰਸੰਸਾ-ਪੱਤਰ, ਸਨਮਾਨ-ਚਿੰਨ੍ਹ\ਲੋਇਆਂ ਨਾਲ ਸਨਮਾਨਿਤ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਕਾਲਜ ਪਿਰੰਸੀਪਲ ਪ੍ਰੋ. ਸੁਰਿੰਦਰ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮੁੱਚੇ ਸਮਾਗਮ ਦਾ ਮੰਚ ਸੰਚਾਲਨ ਪ੍ਰੋਗਰਾਮ ਕਨਵੀਨਰ ਡਾ. ਬਲਜੀਤ ਕੌਰ ਰਿਆੜ ਵੱਲੋਂ ਬਾਖ਼ੂਬੀ ਕੀਤਾ ਗਿਆ। 

ਇਸ ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਸਤਵਿੰਦਰ ਸਿੰਘ ਜੌਹਲ, ਪ੍ਰੋ: ਰਵਿੰਦਰ ਕੌਰ ਮੁੱਖ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ, ਇੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਬਾਵਾ, ਰਾਜਬੀਰ ਕੌਰ ਗਰੇਵਾਲ [ਮਾਣ ਪੰਜਾਬੀਆਂ ਦੇ ਅੰਤਰਰਾਸ਼ਟਰੀ ਯੂ.ਕੇ. ਦੀ ਅੰਮ੍ਰਿਤਸਰ ਇਕਾਈ ਦੀ ਪ੍ਰਧਾਨ], ਸੰਤੋਖ ਸਿੰਘ ਆਸਟਰੇਲੀਆ, ਹਰਮੀਤ ਆਰਟਿਸਟ, ਕੁਲਵਿੰਦਰ ਕੌਰ, ਧਰਮਿੰਦਰ ਔਲਖ, ਰਜਵੰਤ ਸੈਣੀ, ਕਸ਼ਮੀਰ ਗਿੱਲ, ਵਿਜੇ ਅਗਨੀਹੋਤਰੀ, ਸੀਨੀਅਰ ਸਹਾਇਕ ਹਰਜੀਤ ਸਿੰਘ, ਸੇਲ ਇੰਚਾਰਜ ਜਸਵੀਰ ਸਿੰਘ, ਕੰਨਵਲਪ੍ਰੀਤ ਕੌਰ, ਮਨਮੋਹਨ ਸਿੰਘ ਬਾਸਰਕੇ, ਕੁਲਦੀਪ ਦਰਾਜਕੇ, ਸਟੇਟ ਐਵਾਰਡੀ ਕਸ਼ਮੀਰ ਸਿੰਘ, ਜਸਬੀਰ ਸਿੰਘ ਵਿਰਕ, ਰਾਜਬੀਰ ਸਿੰਘ ਹੁੰਦਲ, ਡਾ. ਜਤਿੰਦਰ ਕੌਰ, ਆਪ ਆਗੂ ਸ੍ਰੀ ਰਵਿੰਦਰ ਹੰਸ ਤੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD