Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਨਰੀ ਅਫ਼ਸਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ਪਿੰਡ ਸੰਗਵਾਂ ਵਿਖੇ ਪਸ਼ੂ ਪਾਲਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਦੇ ਸੂਬਾ ਪੱਧਰੀ ਜਾਗਰੂਕਤਾ ਕੈਂਪ 'ਚ ਕੀਤੀ ਸ਼ਿਰਕਤ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 20 Feb 2023

Last updated on: Feb 20, 2023, 00:00 IST

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਰਨਰੀ ਅਫ਼ਸਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਹੋ ਸਕਣ।

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਵਾਂ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਲਗਾਏ ਗਏ ਸੂਬਾ ਪੱਧਰੀ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਕਿਰਸਾਣੀ ਦੀ ਆਮਦਨ ਵਧਾਉਣ ਲਈ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਚਨਬੱਧ ਹੈ। 

ਉਨ੍ਹਾਂ ਐਲਾਨ ਕੀਤਾ ਕਿ ਰਾਜ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਦੌਰਾਨ ਕੌਮੀ ਪਸ਼ੂਧਨ  ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚੈਂਪੀਅਨਸ਼ਿਪ ਕਰਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 1367 ਵੈਟਰਨਰੀ ਹਸਪਤਾਲ ਅਤੇ 1489 ਪਸ਼ੂ ਡਿਸਪੈਂਸਰੀਆਂ ਹਨ, ਜਿਨ੍ਹਾਂ ਵਿੱਚ 29.65 ਲੱਖ ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। 

ਇਸ ਤੋਂ ਇਲਾਵਾ 115.36 ਲੱਖ ਖੁਰਾਕਾਂ ਰਾਹੀਂ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਜਦਕਿ 14.23 ਲੱਖ ਬਨਾਉਟੀ ਗਰਭਦਾਨ ਦੇ ਟੀਕੇ ਪਸ਼ੂਆਂ ਨੂੰ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਾਲ 2022-23 ਦੌਰਾਨ 14580 ਹਜ਼ਾਰ ਟਨ ਦੁੱਧ ਦੀ ਪੈਦਾਵਾਰ ਹੋਣ ਦੀ ਆਸ ਹੈ, ਜੋ ਸਾਲ 2021-22 ਤੋਂ 3.45% ਜ਼ਿਆਦਾ ਹੋਵੇਗੀ।

ਪਸ਼ੂ ਪਾਲਣ ਮੰਤਰੀ ਨੇ ਜਾਗਰੂਕਤਾ ਕੈੰਪ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ ਪ੍ਰਦਰਸ਼ਨੀਆਂ ਵੇਖੀਆਂ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ 25 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 25 ਲੱਖ ਖ਼ੁਰਾਕਾਂ ਗੋਟ ਪੌਕਸ ਵੈਕਸੀਨ ਦੀਆਂ ਖ਼ਰੀਦੀਆਂ ਗਈਆਂ ਹਨ ਅਤੇ ਇਹ ਮੁਹਿੰਮ ਦੇ ਤੌਰ ‘ਤੇ ਟੀਮਾਂ ਬਣਾ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਗਊਧਨ ਨੂੰ ਮੁਫ਼ਤ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਰਾਂ ਵਿੱਚ ਸਵਾਈਨ ਫੀਵਰ ਦੀ ਬੁਮਾਰੀ ਕਾਰਨ ਰਾਜ ਦੇ 10 ਜ਼ਿਲ੍ਹੇ ਪ੍ਰਭਾਵਿਤ ਹੋਏ ਸਨ ਅਤੇ ਸੂਬਾ ਸਰਕਾਰ ਵੱਲੋਂ ਲਗਭਗ 74 ਲੱਖ ਰੁਪਏ 95 ਸੂਰ ਪਾਲਕਾਂ ਨੂੰ ਹੁਣ ਤੱਕ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਰਾਜ ਵਿੱਚ ਬੱਕਰੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਦੋ ਦਿਨਾਂ ਬੱਕਰੀ ਪਾਲਕ ਟ੍ਰੇਨਿੰਗ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 500 ਬੱਕਰੀ ਪਾਲਕਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਜੱਸੋਵਾਲ, ਡਾ. ਰਣਬੀਰ ਸ਼ਰਮਾ, ਡਾ. ਰਾਜ ਕੁਮਾਰ ਡਿਪਟੀ ਡਾਇਰੈਕਟਰ, ਡਾ. ਜੀ.ਐੱਸ. ਬੇਦੀ ਅਤੇ ਮੁੱਖ ਦਫ਼ਤਰ ਮੋਹਾਲੀ ਤੋਂ ਡਾ. ਪਰਮਪਾਲ ਸਿੰਘ ਅਤੇ ਡਾ. ਕਰਨ ਗੋਇਲ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD