Monday, 29 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ

 

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ

ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Manohar Lal Khattar, Bhupinder Yadav

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 20 Feb 2023

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ।ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿੱਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਇਸ ਮੁੱਦੇ ਨੂੰ ਢੁਕਵੇਂ ਮੰਚ 'ਤੇ ਚੁੱਕਣ ਲਈ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। 

ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। 

ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕੰਪਨੀ ਨੇ 47 ਹਜ਼ਾਰ ਏਕੜ ਵਿੱਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ ਅਤੇ ਅਜਿਹੀਆਂ ਕੰਪਨੀਆਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ। 

ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਮੋਸ਼ੀ ਜੁੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਤਰ੍ਹਾਂ ਖੇਤੀ 'ਤੇ ਨਿਰਭਰਤਾ ਹੀ ਕਿਸਾਨ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈ।ਕੇਂਦਰੀ ਮੰਤਰੀ ਨੂੰ ਸੂਬੇ ਦੀ ਅਮੀਰ ਵਿਰਾਸਤ ਬਾਰੇ ਯਾਦ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਹੋਣ ਲਈ ਮਿਸਾਲੀ ਕੁਰਬਾਨੀਆਂ ਦਿੱਤੀਆਂ ਹਨ। 

ਉਨ੍ਹਾਂ ਕਿਹਾ ਕਿ ਇਹ ਤੱਥ ਰਿਕਾਰਡ 'ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਉਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਜਲਦੀ ਹੀ ਬਹਾਲ ਹੋ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹਨ ਜੋ ਸੂਬੇ ਨੂੰ ਉਦਯੋਗਿਕ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਵਿੱਚ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਆਪਣੀ ਕਿਸਮ ਦੀ ਪਹਿਲੀ ‘ਕਿਸਾਨ-ਮਿਲਣੀ’ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸਮੁੱਚੇ ਕਿਸਾਨ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਜਾਣਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਹੈ।

ਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੰਨਾ, ਝੋਨੇ ਦਾ ਸਾਰਥਕ ਬਦਲ ਹੈ ਪਰ ਇਸ ਨੂੰ ਵੇਚਣ ਲਈ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਕਾਸ਼ਤ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ੂਗਰਫੈੱਡ ਵੱਲੋਂ ਕਿਸਾਨਾਂ ਦੇ ਸਾਰੇ ਬਕਾਏ ਪਹਿਲਾਂ ਹੀ ਨਿਪਟਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. 'ਤੇ ਗੰਨੇ ਦੀ ਖਰੀਦ ਕੀਤੀ ਹੈ।

ਪੰਜਾਬ  ਨੂੰ ਮੌਕਿਆਂ ਦੀ ਧਰਤੀ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਈ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਆਧਾਰ ਹਨ।

ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਾਨਫਰੰਸ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੇ ਵਿਭਾਗ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਜਿਵੇਂ ਕਿ ਫਸਲ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਦਾ ਜ਼ਿਕਰ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਇਸ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਨਮਾਨ ਵੀ ਕਰ ਰਹੀ ਹੈ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ  ਕੀਤਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Manohar Lal Khattar , Bhupinder Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD