Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023

ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਰਿਹਰਸਲ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Sumit Jarangal, Garish Dialan, Sonali Giri, Dr Sandeep Kumar Garg

Web Admin

Web Admin

5 Dariya News

ਐਸ.ਏ.ਐਸ. ਨਗਰ , 21 Feb 2023

Last updated on: Feb 21, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਉਦਯੋਗ ਨੂੰ ਹੋਰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਵਾਸਤੇ ਅੱਜ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੀ ਅਗਵਾਈ ਵਿੱਚ ਡਰੈਸ ਰਿਹਰਸਲ ਹੋਈ। ਇਹ ਸੰਮੇਲਨ 23 ਅਤੇ 24 ਫਰਵਰੀ  ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵੱਲੋਂ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏ ਜਾਣ ਦੀ ਉਮੀਦ ਹੈ।

ਅੱਜ ਸਥਿਾਨਿਕ ਆਈ. ਐਸ. ਬੀ. ਵਿਖੇ ਸੀ.ਈ.ਓ. ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਕੇ.ਕੇ ਯਾਦਗ, ਸੂਚਨਾ, ਸ੍ਰੀ ਸੁਮਿਤ ਜਰੰਗਲ, ਸ੍ਰੀ ਗਂਰੀਸ਼ ਦਿਆਲਨ, ਸੂਚਨਾ ਅਤੇ ਲੋਕ ਸੰਪਕਰ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਦੀ ਅਗਵਾਈ ਵਿੱਚ  ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਬਾਰੇ ਡਰੈਸ ਰਿਹਰਸਲ ਕੀਤੀ ਗਈ।

ਸਰਕਾਰੀ ਸੂਤਰਾਂ ਅਨੁਸਾਰ ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ। ਮੁੱਖ ਮੰਤਰੀ  ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। 

ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਂਕਿ ਇਨ੍ਹਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ। 

ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਹੋਵੇਗਾ।ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Sumit Jarangal , Garish Dialan , Sonali Giri , Dr Sandeep Kumar Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD