Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ

ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ

Mandeep Singh Sidhu, Police, Punjab Police, Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 21 Feb 2023

Last updated on: Feb 21, 2023, 00:00 IST

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਕੰਮਾਂ ਦੇ ਨਾਲ-ਨਾਲ ਆਪਣੇ ਨਿੱਜੀ ਜੀਵਨ ਵਿੱਚ ਵੀ ਵੱਧ ਤੋਂ ਵੱਧ ਵਰਤਣ ਅਤੇ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਵੀ ਕੀਤੀ।

ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ ਪੂਰਵ ਸੰਧਿਆਂ `ਤੇ ਪੰਜਾਬੀ ਭਾਸ਼ਾ ਨੂੰ ਉਜਾਗਰ ਕਰਨ ਲਈ ਪੁਲਿਸ ਲਾਈਨ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ `ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਾਡੀ ਪਛਾਣ ਨੂੰ ਪਰਿਭਾਸ਼ਤ ਕਰਦੀ ਹੈ ਅਤੇ ਸਮਾਜ ਵਿੱਚ ਏਕਤਾ ਲਿਆਉਂਦੀ ਹੈ। 

ਉਨ੍ਹਾਂ ਕਿਹਾ ਕਿ ਇਹ ਮਾਂ ਬੋਲੀ ਹੀ ਹੈ ਜਿਸ ਲਈ ਬੱਚੇ ਨੂੰ ਕਿਸੇ ਸਿਖਲਾਈ ਦੀ ਲੋੜ ਨਹੀਂ ਹੁੰਦੀ ਸਗੋਂ ਇਹ ਸੁਭਾਵਿਕ ਹੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਦੁਨੀਆਂ ਭਰ ਵਿੱਚ ਜਾ ਕੇ ਕਈ ਭਾਸ਼ਾਵਾਂ ਸਿੱਖੀਏ ਪਰ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਮਾਂ-ਬੋਲੀ ਪੰਜਾਬੀ ਦਾ ਵੱਧ ਤੋ ਵੱਧ ਪ੍ਰਚਾਰ ਤੇ ਪ੍ਰਸਾਰ ਕਰਕੇ ਆਪਣੇ ਸਫ਼ਲ ਜੀਵਨ ਲਈ ਪੰਜਾਬੀ ਭਾਸ਼ਾ ਦੇ ਦੂਤ ਬਣਨ। 

ਉਨ੍ਹਾਂ ਕਿਹਾ ਕਿ ਸਮਾਜ ਦੀ ਪਛਾਣ ਉਸ ਦੀ ਬੋਲੀ ਤੋ ਕੀਤੀ ਜਾਂਦੀ ਹੈ ਕਿ ਲੋਕ ਆਪਣੀ ਮਾਤ ਭਾਸ਼ਾ ਬੋਲੀ ਦਾ ਕਿੰਨਾ ਸਤਿਕਾਰ ਕਰਦੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਕਦਰ ਕਰਨ ਲਈ ਉਤਸ਼ਾਹਿਤ ਕਰਨ, ਤਾਂ ਜੋ ਉਹ ਇਸ ਨੂੰ ਖੁੱਲ੍ਹ ਕੇ ਅਤੇ ਭਰੋਸੇ ਨਾਲ ਬੋਲਣ ਵਿੱਚ ਮਾਣ ਮਹਿਸੂਸ ਕਰਨ।

ਸ੍ਰੀ ਸਿੱਧੂ ਨੇ ਕਿਹਾ ਕਿ ਮਾਂ ਬੋਲੀ ਸਿਰਫ਼ ਸ਼ਬਦ ਨਹੀਂ ਹੁੰਦੀ ਸਗੋਂ ਇਹ ਤੁਹਾਨੂੰ ਆਪਣੇ, ਤੁਹਾਡੇ ਪਰਿਵਾਰ ਅਤੇ ਤੁਹਾਡੇ ਲੋਕਾਂ ਨਾਲ ਜੋੜਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਦੇ ਨਾਲ-ਨਾਲ ਆਪਣੀ ਨਿੱਜੀ ਜਿ਼ੰਦਗੀ ਵਿੱਚ ਵੀ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਸਮਾਜ ਨੂੰ ਹਰ ਵਿਅਕਤੀ ਦੀ ਮਾਂ ਬੋਲੀ ਦਾ ਸਤਿਕਾਰ ਕਰਨ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਵਿਸ਼ੇਸ਼ ਤੌਰ `ਤੇ ਗੁਰਮੁਖੀ ਲਿਪੀ `ਚ ਪੰਜਾਬੀ ਵਰਣਨਮਾਲਾ ਦੇ 35 ਅੱਖਰ ਉੱਕਰੇ ਹੋਏ ਅਤੇ ਹੇਠਾਂ ``ਮਾਂ ਬੋਲੀ ਸਾਡਾ ਮਾਣ`` ਸਲੋਗਨ ਹੈ ਸਬੰਧੀ ਸਾਰੇ ਅਧਿਕਾਰੀਆਂ ਨੂੰ ਤਿਆਰ ਕੀਤੀਆਂ ਘੜੀਆਂ ਵੀ ਵੰਡੀਆਂ, ਤਾਂ ਜੋ ਇਹ ਘੜੀਆਂ ਉਨ੍ਹਾਂ ਦੇ ਸਬੰਧਤ ਦਫ਼ਤਰਾਂ ਵਿੱਚ ਲਗਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਘੜੀ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ਨਾਲ 24 ਘੰਟੇ ਜੁੜੇ ਰਹਿਣ ਦੀ ਯਾਦ ਵੀ ਦਿਵਾਉਦੀ ਰਹੇਗੀ।

 

Tags: Mandeep Singh Sidhu , Police , Punjab Police , Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD