Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮੋਹਾਲੀ ਦੇ ਫੇਜ਼-5 ਦੀ ਮਾਰਕੀਟ ਦੀ ਪਾਰਕਿੰਗ ਵਿਚ ਪਾਈਪਾਂ ਪਾਉਣ ਦਾ ਕੰਮ ਜਾਰੀ

ਲੱਖਾਂ ਰੁਪਏ ਖਰਚ ਕੇ ਬਣਾਈ ਜਾ ਰਹੀ ਪਾਰਕਿੰਗ ਸ਼ਹਿਰ ਦੀ ਇੱਕ ਨੰਬਰ ਪਾਰਕਿੰਗ ਬਣੇਗੀ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੋਹਾਲੀ , 21 Feb 2023

ਮੁਹਾਲੀ ਦੇ ਫੇਜ਼ 5 ਵਿਚ ਸਭ ਤੋਂ ਖਸਤਾਹਾਲ ਮਾਰਕੀਟ ਦੀ ਪਾਰਕਿੰਗ ਦੀ ਹਾਲਤ ਵਿੱਚ ਜ਼ਬਰਦਸਤ ਸੁਧਾਰ ਹੋਣ ਜਾ ਰਿਹਾ ਹੈ। ਇਸ ਮਾਰਕੀਟ ਦੀ ਪਾਰਕਿੰਗ ਨੂੰ ਪੂਰੀ ਤਰ੍ਹ ਪੁੱਟ ਕੇ ਇੱਥੇ ਪਾਣੀ ਦੀ ਨਿਕਾਸੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਰੋਡ ਗਲੀਆਂ ਵੀ ਬਣਾਈਆਂ ਜਾ ਰਹੀਆਂ ਹਨ। ਆਉਂਦੇ ਸਮੇਂ ਵਿਚ ਇਹ ਮੁਹਾਲੀ ਦੀ ਇੱਕ ਨੰਬਰ ਦੀ ਪਾਰਕਿੰਗ ਬਣ ਜਾਵੇਗੀ ਜਿੱਥੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ।

ਅੱਜ ਇਸ ਮਾਰਕੀਟ ਦੀ ਪਾਰਕਿੰਗ ਵਿਚ ਚੱਲ ਰਹੇ ਕੰਮਾਂ ਦੀ ਨਜ਼ਰਸਾਨੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੀ ਇਸ ਮਾਰਕੀਟ ਦੀ ਪਾਰਕਿੰਗ ਦੀ ਹਾਲਤ ਸਦਾ ਹੀ ਤਰਸਯੋਗ ਰਹੀ ਹੈ ਕਿਉਂਕਿ ਇੱਥੇ ਪਾਣੀ ਦੀ ਨਿਕਾਸੀ ਦੀ ਬਹੁਤ ਵੱਡੀ ਸਮੱਸਿਆ ਸੀ ਅਤੇ ਪਾਣੀ ਖੜ੍ਹਾ ਹੋਣ ਕਾਰਨ ਮਾਰਕੀਟ ਦੀ ਪਾਰਕਿੰਗ ਦਾ ਪ੍ਰੀਮਿਕਸ ਖਰਾਬ ਹੋ ਜਾਂਦਾ ਸੀ। 

ਉਨ੍ਹਾਂ ਕਿਹਾ ਕਿ ਇਸ ਦੇ ਹੱਲ ਲਈ ਇੰਜੀ ਵਿਭਾਗ ਵੱਲੋਂ ਐਸਟੀਮੇਟ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਪਾਰਕਿੰਗ ਦੀ ਪੁਟਾਈ ਕਰਕੇ ਇੱਥੇ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਾਂ ਪਾਉਣ ਤੋਂ ਇਲਾਵਾ ਰੋਡ ਗਲੀਆਂ ਵੀ ਬਣਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਸ ਉਤੇ ਪ੍ਰੀਮਿਕਸ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਮਾਰਕੀਟ ਦੀ ਪਾਰਕਿੰਗ ਵਿਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੋਰਨਾਂ ਵੀ ਅਜਿਹੀਆਂ ਪਾਰਕਿੰਗਾਂ ਵੱਲ ਧਿਆਨ ਦਿੱਤਾ ਜਾਵੇਗਾ ਜਿੱਥੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਮੋਹਾਲੀ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਵਚਨਬੱਧ ਹੈ ਅਤੇ ਇਸ ਦੇ ਚੱਲਦੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਵੀ ਕਰੋੜਾਂ ਰੁਪਏ ਦੇ ਵਿਕਾਸ ਮਤੇ ਪਾਸ ਕੀਤੇ ਗਏ ਹਨ ਤੇ ਕਰੋੜਾਂ ਰੁਪਏ ਦੇ ਵਰਕ ਆਰਡਰ ਵੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਛੇਤੀ ਹੀ ਸ਼ੁਰੂ ਹੋ ਜਾਣਗੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD