Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਸਿਹਤ ਵਿਭਾਗ ਨੇ ਕੱਢੀ ਕੈਂਸਰ ਜਾਗਰੂਕਤਾ ਸਾਈਕਲ ਰੈਲੀ

ਸ਼ਹਿਰ ਦੇ ਵੱਖ-ਵੱਖ ਸਾਈਕਲ ਕਲੱਬਾਂ ਨੇ ਲਿਆ ਹਿੱਸਾ

Dr. Adarshpal Kaur, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 21 Feb 2023

Last updated on: Feb 21, 2023, 00:00 IST

ਵਿਸ਼ਵ ਕੈਂਸਰ ਰੋਕਥਾਮ ਦਿਵਸ ਦੇ ਸਬੰਧ ’ਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਤੋਂ ਸਾਈਕਲ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਫ਼ਿੱਟ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਰੈਲੀ ਵਿਚ ਵੱਖ-ਵੱਖ ਕਲੱਬਾਂ ਜਿਵੇਂ ਸਾਈਕਲਗਿਰੀ, ਚੰਡੀਗੜ੍ਹ ਸਾਈਕਲਿੰਗ ਕਲੱਬ, ਸਾਈਕਲਗੜ੍ਹ ਆਦਿ ਨਾਲ ਸਬੰਧਤ 50 ਤੋਂ ਵੱਧ ਸਾਈਕਲ ਸਵਾਰਾਂ ਨੇ ਹਿੱਸਾ ਲਿਆ। 

ਰੈਲੀ ਸਵੇਰੇ 7 ਵਜੇ ਰਵਾਨਾ ਹੋਈ ਅਤੇ ਫ਼ੇਜ਼ 5 ਵਿਖੇ ਜਾ ਕੇ ਸਮਾਪਤ ਹੋਈ। ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੂੰ ਟੀ-ਸ਼ਰਟਾਂ ਅਤੇ ਸਰਟੀਫ਼ੀਕੇਟ ਵੀ ਵੰਡੇ ਗਏ।ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਡਾ. ਆਦਰਸ਼ਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਮਕਸਦ ਸ਼ਹਿਰ ਵਾਸੀਆਂ ਨੂੰ ਕੈਂਸਰ ਜਿਹੀ ਨਾਮੁਰਾਦ ਬੀਮਾਰੀ ਤੋਂ ਬਚਾਅ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਘੱਟ ਆਮਦਨ ਅਤੇ ਘੱਟ ਵਿਦਿਅਕ ਯੋਗਤਾ ਵਾਲੇ ਲੋਕਾਂ ਨੂੰ ਕੈਂਸਰ ਦਾ ਸਮੇਂ ਸਿਰ ਇਲਾਜ ਕਰਾਉਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਜੇ ਲੋਕ ਜਾਗਰੂਕ ਹੋਣਗੇ ਤਾਂ ਇਸ ਪਾੜੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੀ ਬੀਮਾਰੀ ਹਰ ਉਮਰ ਦੇ ਵਿਅਕਤੀ ਨੂੰ ਹੋ ਸਕਦੀ ਹੈ। ਕੈਂਸਰ ਦੀਆਂ ਮੁੱਖ ਕਿਸਮਾਂ ਵਿਚ ਮੂੰਹ, ਨੱਕ, ਕੰਨ, ਗਲੇ, ਹੱਡੀਆਂ, ਪੇਟ ਦੀਆਂ ਅੰਤੜੀਆਂ, ਖ਼ੂਨ ਅਤੇ ਔਰਤਾਂ ਵਿਚ ਛਾਤੀ ਦਾ ਕੈਂਸਰ ਸ਼ਾਮਲ ਹਨ। ਜੇ ਸਰੀਰ ਵਿਚ ਕਿਸੇ ਕਿਸਮ ਦੀ ਰਸੌਲੀ ਜਾਂ ਗੱਠ ਬਣਨ ਦਾ ਅਹਿਸਾਸ ਹੋਵੇ ਤਾਂ ਤੁਰਤ ਜਾਂਚ ਕਰਾਉਣੀ ਚਾਹੀਦੀ ਹੈ।

ਤਮਾਕੂ ਦੀ ਵਰਤੋਂ, ਸਿਗਰਟਨੋਸ਼ੀ, ਖ਼ਰਾਬ ਖਾਣ-ਪੀਣ ਸਮੇਤ ਜੀਵਨ ਸ਼ੈਲੀ ਵਿਚ ਵਧਦੀਆਂ ਤਬਦੀਲੀਆਂ ਕਾਰਨ ਦੇਸ਼ ਵਿਚ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਕੈਂਸਰ ਦੀ ਪਛਾਣ ਹੋ ਜਾਵੇ ਤਾਂ ਇਸ ਖ਼ਤਰਨਾਕ ਬੀਮਾਰੀ ਦੇ ਬੋਝ ਨੂੰ ਘੱਟ ਕੀਤਾ ਜਾ ਸਕਦਾ ਹੈ।ਡਾ. ਆਦਰਸ਼ਪਾਲ ਕੌਰ ਨੇ ਅੱਗੇ ਕਿਹਾ ਕਿ ਕੁਝ ਬੀਮਾਰੀਆਂ ਖਾਣ-ਪੀਣ ਦੀਆਂ ਆਦਤਾਂ ਅਤੇ ਸਾਡੀ ਜੀਵਨ ਸ਼ੈਲੀ ਨਾਲ ਜੁੜੀਆਂ ਹੋਈਆਂ ਹਨ। 

ਸਰੀਰ ਨੂੰ ਹਮੇਸ਼ਾ ਰੁਝੇਵਿਆਂ ਵਿਚ ਰੱਖਣ ਦੀ ਲੋੜ ਹੈ। ਸਵੇਰੇ ਵੇਲੇ ਦੀ ਸੈਰ, ਹਲਕੀ-ਫੁਲਕੀ ਕਸਰਤ, ਸਾਈਕਲ ਚਲਾਉਣਾ, ਤੈਰਨਾ, ਤੇਲ, ਲੂਣ, ਘੀ, ਮਿੱਠਾ, ਮੈਦੇ ਆਦਿ ਦੀ ਘੱਟ ਤੋਂ ਘੱਟ ਵਰਤੋਂ ਅਤੇ ਫ਼ਾਸਟ ਫ਼ੂਡ ਆਦਿ ਤੋਂ ਪ੍ਰਹੇਜ਼ ਕੁਝ ਅਜਿਹੇ ਨਿਯਮ ਹਨ ਜਿਹੜੇ ਸਾਡੀ ਤੰਦਰੁਸਤੀ ਵਿਚ ਅਹਿਮ ਰੋਲ ਨਿਭਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ-ਸਮੇਂ ’ਤੇ ਸਰੀਰ ਦੀ ਮੁਕੰਮਲ ਡਾਕਟਰੀ ਜਾਂਚ ਸਾਨੂੰ ਗੰਭੀਰ ਬੀਮਾਰੀਆਂ ਤੋਂ ਬਚਾ ਸਕਦੀ ਹੈ।  

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਫ਼ਿੱਟ ਫ਼ਾਊਂਡੇਸ਼ਨ ਦੇ ਸਹਿ-ਬਾਨੀ ਆਕਾਸ਼ ਵਾਲੀਆ ਅਤੇ ਮੰਗੇਸ਼ ਸੋਨੀ, ਡਾ. ਪਰਮਿੰਦਰਜੀਤ ਸਿੰਘ, ਬੈਡਮਿੰਟਨ ਕੋਚ ਤਰਨਜੀਤ ਸਿੰਘ, ਮੀਡੀਆ ਇੰਚਾਰਜ ਰਾਜੀਵ ਤੁਲੀ ਤੇ ਹੋਰ ਅਹੁਦੇਦਾਰ ਮੌਜੂਦ ਸਨ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD