Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਕਰਵਾਇਆ ਪ੍ਰਭਾਵਸ਼ਾਲੀ ਸਮਾਗਮ

ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰੇਗੀ : ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ

AAP, Aam Aadmi Party, Aam Aadmi Party Punjab, AAP Punjab, Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 21 Feb 2023

Last updated on: Feb 21, 2023, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਮੁੱਖ ਮਹਿਮਾਨ ਵਜੋਂ ਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਸਮਾਗਮ ਦੀ ਪ੍ਰਧਾਨਗੀ ਪ੍ਰੋ. ਸੁਰਜੀਤ ਸਿੰਘ ਭੱਟੀ ਸ਼੍ਰੋਮਣੀ ਪੰਜਾਬੀ ਆਲੋਚਕ ਨੇ ਕੀਤੀ। ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਸਤਨਾਮ ਸਿੰਘ ਸੰਧੂ ਨੇ ਕੁੰਜੀਵਤ ਭਾਸ਼ਨ ਦਿੱਤਾ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਤਫਸੀਲ 'ਚ ਜਾਣਕਾਰੀ ਦਿੱਤੀ। ਇਸ ਮੌਕੇ ਸਮਾਗਮ 'ਚ ਸ਼ਾਮਲ ਸਾਰੀਆਂ ਸ਼ਖਸ਼ੀਅਤਾਂ ਵੱਲੋਂ ਪੰਜਾਬੀ ਮਾਂ ਬੋਲੀ ਦਾ ਸਤਿਕਾਰ, ਵਿਕਾਸ ਤੇ ਪ੍ਰਸਾਰ ਕਰਨ ਲਈ ਅਹਿਦ ਲਿਆ ਗਿਆ।

ਮੁੱਖ ਮਹਿਮਾਨ ਜਸਵੀਰ ਸਿੰਘ ਜੱਸੀ ਸੋਹੀਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਤ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਜੋ ਮੁਹਿੰਮ ਚਲਾਈ ਹੈ ਉਸ ਦੀ ਸਫਲਤਾ ਲਈ ਸਾਰੇ ਪੰਜਾਬੀਆਂ ਨੂੰ ਸਾਥ ਦੇਣਾ ਚਾਹੀਦਾ ਹੈ। ਜਿਸ ਸਦਕਾ ਹੀ ਪੰਜਾਬੀ ਬੋਲੀ ਘਰ-ਘਰ ਪੁੱਜ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਸਰਕਾਰ ਹਰ ਸੰਭਵ ਯਤਨ ਕਰੇਗੀ। 

ਵਿਸ਼ੇਸ਼ ਮਹਿਮਾਨ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬੀ ਬੜੀ ਸਰਲ ਦੇ ਸੁਹਜ ਵਾਲੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਸਤਿਕਾਰ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵਿਚਾਰ ਅਸੀਂ ਆਪਣੀ ਮਾਤ ਭਾਸ਼ਾ 'ਚ ਪ੍ਰਗਟ ਕਰ ਸਕਦੇ ਹਾਂ ਜਾਂ ਸਮਝ ਸਕਦੇ ਹਾਂ ਹੋਰਨਾਂ ਭਾਸ਼ਾਵਾਂ 'ਚ ਉਨ੍ਹੀ ਅਸਾਨੀ ਨਾਲ ਨਹੀਂ ਸਮਝ ਸਕਦੇ। ਉਨ੍ਹਾਂ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਵੀ ਵੱਧ ਤੋਂ ਵੱਧ ਪੰਜਾਬੀ ਦੀ ਵਰਤੋਂ ਕਰਨ।

ਪ੍ਰਧਾਨਗੀ ਭਾਸ਼ਨ 'ਚ ਡਾ. ਸੁਰਜੀਤ ਸਿੰਘ ਭੱਟੀ ਨੇ ਕਿਹਾ ਕਿ ਜਿਸ ਭਾਸ਼ਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਗੀ ਦੁਨੀਆ ਨੂੰ ਸੇਧ ਵਾਲੀ ਮਹਾਨ ਰਚਨਾ ਮੌਜੂਦ ਹੋਵੇ ਉਹ ਕਦੇ ਨਹੀਂ ਮਰ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਸ਼ੁੱਧ ਤੇ ਸੰਪੂਰਨ ਨਹੀਂ ਹੁੰਦੀ ਅਤੇ ਨਾ ਹੀ ਇਕੱਲੀ ਵਿਕਾਸ ਕਰ ਸਕਦੀ ਹੈ। ਇਸ ਕਰਕੇ ਹਰੇਕ ਭਾਸ਼ਾ ਦਾ ਹੋਰਨਾਂ ਭਾਸ਼ਾਵਾਂ ਨਾਲ ਸੰਵਾਦ ਤੇ ਸੰਪਰਕ ਹਮੇਸ਼ਾਂ ਚਲਦਾ ਰਹਿੰਦਾ ਹੈ। 

ਡਾ. ਭੱਟੀ ਨੇ ਕਿਹਾ ਕਿ ਹਰੇਕ ਭਾਸ਼ਾ ਬਜ਼ਾਰ, ਗਿਆਨ ਤੇ ਆਮ ਲੋਕਾਂ ਨਾਲ ਜੁੜੀ ਹੁੰਦੀ ਹੈ ਜਿਸ ਕਰਕੇ ਇਸ 'ਚ ਸਮੇਂ ਦੇ ਹਿਸਾਬ ਨਾਲ ਉਤਰਾਅ ਚੜਾਅ ਆਉਂਦੇ ਰਹਿੰਦੇ ਹਨ। ਇਨ੍ਹਾਂ ਨੂੰ ਭਾਸ਼ਾ ਤੇ ਹਮਲੇ ਵਜੋਂ ਨਹੀਂ ਸਗੋਂ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ। ਆਪਣੇ ਕੁੰਜੀਵਤ ਭਾਸ਼ਨ 'ਚ ਪ੍ਰੋ. ਸਤਨਾਮ ਸਿੰਘ ਸੰਧੂ ਨੇ ਪੰਜਾਬੀ ਭਾਸ਼ਾ ਸਬੰਧੀ ਤਿੰਨ ਨੁਕਤਿਆਂ 'ਤੇ ਗੱਲ ਕੀਤੀ। ਉਨ੍ਹਾਂ ਪੰਜਾਬੀ ਭਾਸ਼ਾ ਦੇ ਵਿਕਾਸ 'ਚ ਆ ਰਹੇ ਅੜਿੱਕਿਆਂ ਤੋਂ ਅੱਗੇ ਵਧਦਿਆਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਜਿੰਮੇਵਾਰ ਸੰਸਥਾਵਾਂ ਦੀ ਭੂਮਿਕਾ ਬਾਰੇ ਵੀ ਵਿਸਥਾਰ 'ਚ ਗੱਲ ਕੀਤੀ। 

ਪ੍ਰੋ. ਸੰਧੂ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪਸਾਰ ਤੇ ਨਿਰੰਤਰਤਾ ਲਈ ਇਸ ਦੇ ਪੜ੍ਹਾਉਣ (ਸਿਖਾਉਣ) ਸਬੰਧੀ ਵਿਸ਼ੇਸ਼ ਤੇ ਸਾਂਝਾ ਮਾਡਲ ਤਿਆਰ ਕਰਨਾ ਚਾਹੀਦੀ ਹੈ ਭਾਵ ਇਸ ਨੂੰ ਪਹਿਲੀ ਭਾਸ਼ਾ ਵਜੋਂ, ਦੂਜੀਭਾਸ਼ਾ ਵਜੋਂ ਤੇ ਵਿਦੇਸ਼ੀ ਭਾਸ਼ਾ ਵਜੋਂ ਕਿਸ ਤਰ੍ਹਾਂ ਪੜ੍ਹਾਇਆ ਜਾਵੇ। ਇਸ ਸਬੰਧੀ ਸਰਕਾਰ ਦੀ ਅਗਵਾਈ 'ਚ ਮਾਹਿਰਾਂ ਵੱਲੋਂ ਰੂਪ-ਰੇਖਾ ਤਿਆਰ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਗਿਆਨ, ਬਜ਼ਾਰ ਤੇ ਆਮ ਲੋਕਾਂ ਦੀ ਭਾਸ਼ਾ ਵਜੋਂ ਪ੍ਰਫੁੱਲਤ ਕਰਨ ਲਈ ਸਾਂਝੇ ਯਤਨਾਂ ਦੀ ਜਰੂਰਤ ਹੈ।

ਇਸ ਮੌਕੇ ਨੈਸ਼ਨਲ ਐਵਾਰਡੀ ਤੇ ਪੰਜਾਬੀ ਮਾਂ ਬੋਲੀ ਰਾਹੀਂ ਵਿਗਿਆਨ ਵਿਸ਼ੇ ਦਾ ਗਿਆਨ ਵੰਡਣ ਵਾਲੇ ਡਾ. ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੱਚਿਆਂ ਨੂੰ ਸਭ ਤੋਂ ਸੌਖਾ ਤੇ ਵਧੀਆ ਗਿਆਨ ਉਨ੍ਹਾਂ ਦੀ ਮਾਤ ਭਾਸ਼ਾ 'ਚ ਦਿੱਤਾ ਜਾ ਸਕਦਾ ਹੈ ਅਤੇ ਉਹ ਮਾਤ ਭਾਸ਼ਾ 'ਚ ਗਿਆਨ ਗ੍ਰਹਿਣ ਵੀ ਜਲਦੀ ਕਰਦੇ ਹਨ। ਇਸ ਕਰਕੇ ਉਨ੍ਹਾਂ ਪੰਜਾਬੀ ਮਾਂ ਬੋਲੀ ਨੂੰ ਵਿਗਿਆਨ ਵਿਸ਼ੇ ਦਾ ਗਿਆਨ ਦੇਣ ਦਾ ਸਾਧਨ ਬਣਾਇਆ ਹੈ, ਜਿਸ ਦੇ ਸ਼ਾਨਦਾਰ ਨਤੀਜੇ ਮਿਲ ਰਹੇ ਹਨ। 

ਇਸ ਮੌਕੇ ਵਿਭਾਗ ਵੱਲੋਂ ਸੁਰਜੀਤ ਮਰਜਾਰਾ ਦੀ ਪੁਸਕਤਕ 'ਮੇਰੇ ਚੋਣਵੇਂ ਗੀਤ' ਅਤੇ ਮਾਣਕ ਅਲੀ ਦਾ ਗਾਇਆ ਤੇ ਸੰਤੋਖ ਸੁੱਖੀ ਦਾ ਲਿਖਿਆ ਪੰਜਾਬੀ ਮਾਂ ਬੋਲੀ ਬਾਰੇ ਗੀਤ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੇ ਅਖੀਰ 'ਚ ਸੋਮਪਾਲ ਹੀਰਾ ਵੱਲੋਂ 'ਭਾਸ਼ਾ ਵਹਿੰਦਾ ਦਰਿਆ' ਨਾਟਕ ਦੀ ਭਾਵਪੂਰਤ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਭਾਸ਼ਾ ਵਿਭਾਗ ਦੇ ਪਿਛਲੇ ਦਿਨੀ ਸਦੀਵੀ ਵਿਛੋੜੇ ਦੇ ਗਏ ਸਹਾਇਕ ਨਿਰਦੇਸ਼ਕ ਪਰਵੀਨ ਕੁਮਾਰ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। 

ਸਮਾਗਮ 'ਚ ਸ਼ਾਮਲ ਸਾਰੇ ਮਹਿਮਾਨਾਂ ਨੂੰ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਇੰਜੀ. ਅਮਰਜੀਤ ਸਿੰਘ, ਡਿਪਟੀ ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ, ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਅਮਰਿੰਦਰ ਸਿੰਘ, ਹਰਭਜਨ ਕੌਰ, ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਸ਼੍ਰੋਮਣੀ ਸਾਹਿਤਕਾਰ ਦਰਸ਼ਨ ਸਿੰਘ ਆਸ਼ਟ, ਕਵੀ ਅਵਤਾਰਜੀਤ ਅੰਟਾਲ, ਦਰਸ਼ਨ ਬੁੱਟਰ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD