Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਨਿਵੇਕਲਾ ਉਪਰਾਲਾ

ਹਲਕਾ ਬਾਘਾਪੁਰਾਣਾ ਨਾਲ ਸਬੰਧਤ ਐਨ ਆਰ ਆਈ ਪਰਿਵਾਰਾਂ ਲਈ ਧੰਨਵਾਦੀ ਸੰਮੇਲਨ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, DC Moga, Kulwant Singh, Deputy Commissioner Moga, Moga, Baghapurana

Web Admin

Web Admin

5 Dariya News

ਬਾਘਾਪੁਰਾਣਾ , 21 Feb 2023

Last updated on: Feb 21, 2023, 00:00 IST

ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਅੱਜ ਇਥੇ ਕਰਵਾਏ ਗਏ “ਐਨ.ਆਰ.ਆਈ.ਪੰਜਾਬੀਆਂ ਦਾ ਧੰਨਵਾਦ ਸੰਮੇਲਨ” ਪ੍ਰੋਗਰਾਮ ਦੌਰਾਨ ਐਨ.ਆਰ.ਆਈ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਪੰਜਾਬ ਦਾ ਮਾਹੌਲ ਬਹੁਤ ਹੀ ਵਧੀਆ ਹੈ।ਐਨ.ਆਰ.ਆਈ ਪੰਜਾਬੀਆਂ ਨੂੰ ਵਿਰੋਧੀ ਪਾਰਟੀਆਂ ਦੀਆਂ ਗੱਲਾਂ ਵਿਚ ਨਹੀਂ ਆਉਣਾ ਚਾਹੀਦਾ ਹੈ। ਤੁਹਾਡੀਆਂ ਜਾਇਦਾਦਾਂ ਉੱਤੇ ਕੋਈ ਵੀ ਮਾੜੀ ਅੱਖ ਨਹੀਂ ਰੱਖ ਸਕਦਾ।ਵਿਧਾਇਕ ਨੇ ਭਰੋਸੇ ਨਾਲ ਕਿਹਾ ਕਿ ਜੇਕਰ ਪ੍ਰਵਾਸੀ ਪੰਜਾਬੀ ਆਪਣੇ ਪਿੰਡ ਵਿੱਚ ਇੱਕ ਹਿੱਸਾ ਲਗਾਉਣਗੇ ਤਾਂ ਉਹ ਤਿੰਨ ਗੁਣਾ ਆਪਣੇ ਵਸੀਲਿਆਂ ਨਾਲ ਲਗਾਉਣਗੇ।

ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਹਲਕੇ ਵਿੱਚ ਅਗਲੇ 4 ਮਹੀਨੇ ਦੌਰਾਨ 250 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਉਹਨਾਂ ਸੱਦਾ ਦਿੱਤਾ ਕਿ ਪ੍ਰਵਾਸੀ ਪੰਜਾਬੀ ਨਿਵੇਸ਼ ਲਈ ਅੱਗੇ ਆਉਣ, ਐਨ ਓ ਸੀਜ਼ ਉਹ ਖੁਦ ਲੈ ਕੇ ਦੇਣਗੇ। ਉਹਨਾਂ ਇਸ ਮੌਕੇ ਕੁਝ ਐਨ ਆਰ ਆਈ ਪਰਿਵਾਰਾਂ ਦਾ ਵਿਸ਼ੇਸ਼ ਤੌਰ ਉੱਤੇ ਨਾਮ ਲਿਆ। ਉਹਨਾਂ ਕਿਹਾ ਕਿ ਉਹ ਐਨ ਆਰ ਆਈ ਕਮੇਟੀ ਬਾਘਾਪੁਰਾਣਾ ਦਾ ਗਠਨ ਕਰਨਗੇ। ਇਹ ਕਮੇਟੀ ਹਲਕੇ ਦੇ ਵਿਕਾਸ ਲਈ ਸਲਾਹ ਮਸ਼ਵਰਾ ਕਰਿਆ ਕਰੇਗੀ।

ਇਸ ਮੌਕੇ ਗਿੱਲ ਪਿੰਡ ਦੇ ਸੁੱਖ ਬਰਾੜ ਵੱਲੋਂ 100 ਕਰੋੜ ਰੁਪਏ ਅਤੇ ਹਲਕੇ ਨਾਲ ਹੀ ਸਬੰਧਤ ਸ਼੍ਰੀ ਕੁਲਦੀਪ ਸ਼ਰਮਾ ਦੇ ਪਰਿਵਾਰ ਵਲੋਂ 150 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਲੱਗਣ ਨਾਲ ਹੀ ਇਲਾਕੇ ਦੇ 1700 ਤੋਂ ਵਧੇਰੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਰਾਹ ਖੁੱਲ੍ਹ ਜਾਵੇਗਾ।ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼਼ ਪਾਲਿਸੀ ਤਿਆਰ ਕਰ ਰਹੀ ਹੈ। 

ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀਆਂ ਆਯੋਜਿਤ ਕਰਿਆ ਕਰੇਗੀ। ਉਹਨਾਂ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੱਤਾ ਕਿ ਹਲਕਾ ਬਾਘਾਪੁਰਾਣਾ ਤੁਹਾਡਾ ਹੈ, ਤੁਸੀਂ ਏਥੇ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਵੱਖ-ਵੱਖ ਮੁਲਕਾਂ ਤੋਂ ਆਏ ਐਨ.ਆਰ.ਆਈਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , DC Moga , Kulwant Singh , Deputy Commissioner Moga , Moga , Baghapurana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD