Monday, 27 May 2024

 

 

ਖ਼ਾਸ ਖਬਰਾਂ ਕੇਂਦਰ ਦੇ ਸਹਿਯੋਗ ਨਾਲ ਜਲਦੀ ਹੀ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ ਭਾਜਪਾ ਅੱਜ ਮੁੱਦਿਆਂ 'ਤੇ ਗੱਲ ਕਿਉਂ ਨਹੀਂ ਕਰ ਰਹੀ : ਸੁਪ੍ਰੀਆ ਸ੍ਰੀਨਾਤੇ ਕਾਂਗਰਸ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਬਾਲੀਵੁੱਡ ਅਦਾਕਾਰਾ ਮਹਿਮਾ ਚੌਧਰੀ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਦੇ ਹੋਏ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ

 

ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ

ਪੰਜਾਬ ਸਰਕਾਰ ਨੇ ਰੇਤਾ ਸਸਤਾ ਕਰਕੇ ਆਪਣੀ ਗਰੰਟੀ ਪੂਰੀ ਕੀਤੀ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 21 Feb 2023

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ ਕੀਤਾ ਅਤੇ ਸਸਤੇ ਰੇਤੇ ਦੇ ਪਹਿਲੇ ਟਰੈਕਟਰ ਨੂੰ ਝੰਡੀ ਦੇ ਕੇ ਰਵਾਨਾਂ ਕੀਤਾ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਗਰੰਟੀ ਦਿੱਤੀ ਗਈ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ 'ਤੇ ਆਮ ਲੋਕਾਂ ਨੂੰ ਸਸਤੇ ਰੇਤੇ ਦੀਆਂ ਸਰਕਾਰੀ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। 

ਇਸ ਗਰੰਟੀ ਨੂੰ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਾਗੂ ਕਰ ਦਿੱਤਾ ਗਿਆ ਹੈ ਅਤੇ ਲੋਕ ਹੁਣ ਰੇਤ ਦੀਆਂ ਸਰਕਾਰੀ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਖਰੀਦ ਸਕਦੇ ਹਨ ਅਤੇ ਕਿਸੇ ਪ੍ਰਕਾਰ ਦੀ ਕੋਈ ਰੋਕ ਨਹੀਂ ਹੈ ਅਤੇ ਨਾ ਹੀ ਲੋਕਾਂ ਨੂੰ ਕੋਈ ਸਮੱਸਿਆ ਆਵੇਗੀ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਵਾਸਤੇ 'ਪੰਜਾਬ ਸੈਂਡ' ਐਪ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕ ਰੇਤੇ ਦੀ ਬੁਕਿੰਗ ਕਰ ਸਕਦੇ ਹਨ ਅਤੇ ਆਨਲਾਈਨ ਪੇਮੈਂਟ ਵੀ ਕਰ ਸਕਦੇ ਹਨ ਅਤੇ ਸਸਤਾ ਰੇਤਾ ਖਰੀਦ ਸਕਦੇ ਹਨ। 

ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ 5 ਫਰਵਰੀ ਨੂੰ ਪੰਜਾਬ ਵਿੱਚ ਰੇਤ ਦੀਆਂ 16 ਸਰਕਾਰੀ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਆਉਂਦੇ ਸਮੇਂ ਵਿੱਚ ਹੋਰ ਖੱਡਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਲੋਕਾਂ ਵਾਸਤੇ ਲਗਭਗ 150 ਰੇਤ ਦੀਆਂ ਸਰਕਾਰੀ ਖੱਡਾਂ ਚਾਲੂ ਕੀਤੀਆਂ ਜਾਣਗੀਆਂ। ਉਹਨਾਂ ਆਖਿਆ ਕਿ ਲੋਕ ਇਹਨਾਂ ਸਰਕਾਰੀ ਖੱਡਾਂ ਤੋਂ ਆਪਣੀਆਂ ਡਬਲ ਟਾਇਰੀ ਟਰਾਲੀਆਂ ਅਤੇ ਆਪਣੀ ਲੇਬਰ ਲਿਆਕੇ ਸਵੇਰੇ 7 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਸਰਕਾਰੀ ਰੇਟ ਤੇ ਖੁਦ ਰੇਤਾ ਲਿਜਾ ਸਕਦੇ ਹਨ ਅਤੇ ਰੇਤਾ ਲਿਆਣ ਮੌਕੇ ਟਰਾਲੀਆਂ ਨੂੰ ਤਰਪਾਲ ਨਾਲ ਢੱਕਕੇ ਲਿਜਾਣਾ ਲਾਜ਼ਮੀ ਹੋਵੇਗਾ। 

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ, ਐਸ.ਡੀ.ਓ. ਰਵਪ੍ਰੀਤ ਸਿੰਘ, ਐਸ.ਡੀ.ਓ.ਜਿਨੇਸ਼ ਗੁਪਤਾ, ਰਿਤੇਸ਼ ਕੁਮਾਰ ਜੇਈ, ਕਰਮਪ੍ਰੀਤ ਸਿੰਘ ਜੇਈ, ਇਸ਼ਪ੍ਰੀਤ ਸਿੰਘ ਜੇਈ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਮਨਦੀਪ ਸਿੰਘ ਸਰਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਜਗਦੇਵ ਸਿੰਘ ਗਿੱਦੜਵਿੰਡੀ, ਛਿੰਦਰਪਾਲ ਸਿੰਘ ਮੀਨੀਆਂ, ਇੰਦਰਜੀਤ ਸਿੰਘ ਲੰਮੇ, ਕਾਕਾ ਕੋਠੇ ਅੱਠ ਚੱਕ, ਡਾ.ਜਗਦੇਵ ਸਿੰਘ ਗਿੱਦੜਵਿੰਡੀ, ਡਾ.ਪਰਮਜੀਤ ਸਿੰਘ ਪੰਮਾਂ, ਸਰੋਜ ਰਾਣੀ ਮਧੇਪੁਰ, ਜਗਦੀਪ ਸਿੰਘ ਸ਼ੇਰੇਵਾਲ, ਰਾਜਵੰਤ ਸਿੰਘ ਕੰਨੀਆਂ, ਦੇਸਾ ਬਾਘੀਆਂ, ਅਮਰਜੀਤ ਸਿੰਘ ਬਿੱਟੂ ਅੱਬੂਪੁਰਾ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD