Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸਨਰ ਪਠਾਨਕੋਟ ਨੇ ਮਹੀਨਾਵਾਰ ਮੀਟਿੰਗ ਦੋਰਾਨ ਪੰਚਾਇਤੀ ਰਾਜ ਅਤੇ ਰੈਵਨਿਓ ਵਿਭਾਗ ਦੀ ਕਾਰਗੁਜਾਰੀ ਦਾ ਕੀਤਾ ਰੀਵਿਓ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 21 Feb 2023

Last updated on: Feb 21, 2023, 00:00 IST

ਜਿਲ੍ਹਾ ਪਠਾਨਕੋਟ ਵਿੱਚ ਜਨਵਰੀ ਮਹੀਨੇ ਵਿਖੇ ਪੰਚਾਇਤ ਰਾਜ ਅਤੇ ਰੈਵਨਿਓੁ ਵਿਭਾਗ ਵੱਲੋਂ ਕੀਤੀ ਕਾਰਗੁਜਾਰੀ ਦਾ ਜਾਇਜਾ ਲੈਣ ਲਈ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਪੰਚਾਇਤੀ ਰਾਜ ਅਤੇ ਰੈਵਨਿਓ ਵਿਭਾਗ ਦੀ ਕਾਰਗੁਜਾਰੀ ਤੇ ਚਰਚਾ ਕੀਤੀ ਗਈ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ. ਧਾਰ ਕਲ੍ਹਾ, ਅਰਵਿੰਦਰਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਲੱਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਪੰਚਾਇਤੀ ਰਾਜ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਸਰਕਾਰੀ ਜਮੀਨਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਹਟਾਉਂਣ ਦੇ ਆਦੇਸ ਦਿੱਤੇ ਸਨ ਅਤੇ ਇਸ ਤੇ ਕਾਰਵਾਈ ਕਰਦਿਆਂ ਬਹੁਤ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਜਮੀਨਾਂ ਤੇ ਕੀਤੇ ਕਬਜੇ ਛੁਡਵਾਏ ਵੀ ਹਨ। 

ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕਿੰਨੀ ਜਮੀਨ ਤੋਂ ਲੋਕਾਂ ਦੇ ਨਜਾਇਜ ਕਬਜੇ ਹਟਾਏ ਗਏ ਹਨ ਇਸ ਦੀ ਰਿਪੋਰਟ ਬਣਾ ਕੇ ਜਿਲ੍ਹਾ ਪ੍ਰਸਾਸਨ ਨੂੰ ਦਿੱਤੀ ਜਾਵੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਅੰਦਰ ਵੱਖ ਵੱਖ ਅਧਿਕਾਰੀਆਂ ਅਧੀਨ ਚਲ ਰਹੇ ਕੋਰਟ ਕੇਸਾਂ ਦਾ ਮੋਕਾ ਰਹਿੰਦਿਆਂ ਹੀ ਨਿਪਟਾਰਾ ਕਰਕੇ ਰਿਪੋਰਟ ਤਿਆਰ ਕੀਤੀ ਜਾਵੈ।

ਉਨ੍ਹਾਂ ਕਿਹਾ ਕਿ ਪੰਜਾਬ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਆਦੇਸ ਦਿੱਤੇ ਗਏ ਸਨ ਕਿ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨਾਲ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਮੋਕੇ ਤੇ ਉਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੈ, ਜਿਨ੍ਹਾਂ ਮਾਮਲਿਆਂ ਦਾ ਮੋਕੇ ਤੇ ਨਿਪਟਾਰਾ ਨਹੀਂ ਹੋ ਸਕਦਾ ਉਨ੍ਹਾਂ ਮਾਮਲਿਆਂ ਨੂੰ ਦਫਤਰਾਂ ਵਿੱਚ ਲਿਆਂਦਾ ਜਾਵੈ ਅਤੇ ਪਾਰਟੀ ਨੂੰ ਇੱਕ ਨਿਰਧਾਰਤ ਸਮਾਂ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੈ। 

ਉਨ੍ਹਾਂ ਕਿਹਾ ਕਿ ਇਸ ਤੇ ਕਾਰਵਾਈ ਕਰਦਿਆ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ। ਜਿਸ ਅਧੀਨ ਜਿਲ੍ਹਾ ਪੱਧਰ ਤੇ, ਤਹਿਸੀਲ ਪੱਧਰ ਤੇ, ਬਲਾਕ ਪੱਧਰ ਤੇ ਅਤੇ ਪਿੰਡ ਪੱਧਰ ਤੇ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਗਈਆਂ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਇਹ ਪ੍ਰਣਾਲੀ ਤੇ ਕਾਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੀਟਿੰਗ ਦੋਰਾਨ ਜਮ੍ਹਾਂਬੰਦੀ, ਫਰਦ ਵੰਡ,ਨਿਸਾਨਦੇਹੀਆਂ, ਚੋਂਕੀਦਾਰੀ,ਰਿਕਵਰੀ ਵਰੰਟ ਆਦਿ ਮਾਮਲਿਆਂ ਤੇ ਵੀ ਚਰਚਾ ਕੀਤੀ ਗਈ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD