Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਨੇ ਮਨਾਇਆ ਕੌਂਮਾਂਤਰੀ ਮਾਂ ਬੋਲੀ ਦਿਹਾੜਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Feb 2023

Last updated on: Feb 21, 2023, 00:00 IST

ਪੰਜਾਬ ਸਰਕਾਰ, ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਕੌਂਮਾਂਤਰੀ ਮਾਂ ਬੋਲੀ ਦਿਹਾੜਾ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਹੁਸ਼ਿਆਰਪੁਰ ਵਿੱਚ ਬੜੇ ਭਾਵਪੂਰਤ ਢੰਗ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ  ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ਕੀਤੀ। ਜੀ ਆਇਆਂ ਸ਼ਬਦ ਪ੍ਰਿੰਸੀਪਲ ਡਾ. ਵਿਧੀ ਭੱਲਾ ਮੈਡਮ ਨੇ ਆਖੇ। 

ਮੁਖ ਬੁਲਾਰੇ ਵਜੋਂ ਦੀਪਕ ਬਾਲੀ ਸਲਾਹਕਾਰ ਕਲਾ, ਸਭਿਆਚਾਰ ਅਤੇ ਭਾਸ਼ਾਵਾਂ ਦਿੱਲੀ ਸਰਕਾਰ ਨੇ ਆਖਿਆ ਕਿ ਮਾਂ ਬੋਲੀ ਦੀਆਂ ਜੜ੍ਹਾਂ ਸਾਡੀ ਵਿਰਾਸਤ ਨਾਲ ਜੁੜੀਆਂ ਹੋਈਆਂ ਹਨ। ਇਸਦੇ ਸਤਿਕਾਰ ਵਿੱਚ ਹੀ ਸਾਡਾ ਸਤਿਕਾਰ ਹੈ। ਦੂਸਰੇ ਬੁਲਾਰੇ ਡਾ. ਸ਼ਮਸ਼ੇਰ ਮੋਹੀ ਨੇ ਪੰਜਾਬੀ ਭਾਸ਼ਾ ਦੇ ਨਿਕਾਸ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਪੰਜਾਬੀ ਭਾਸ਼ਾ ਦੇ ਪਿਛੋਕੜ ਬਾਰੇ ਵਿਸਤਾਰ ਨਾਲ ਗੱਲ ਕਰਦਿਆਂ ਕਿਹਾ ਕਿ ਸੰਸਾਰ ਭਰ ਦੀਆਂ ਸੱਤ ਹਜ਼ਾਰ ਜ਼ੁਬਾਨਾਂ ਵਿੱਚੋਂ ਪੰਜਾਬੀ ਭਾਸ਼ਾ ਦਾ ਦਸਵਾਂ ਸਥਾਨ ਹੈ। 

ਸਾਨੂੰ ਆਪਣੀ ਮਾਨਸਿਕਤਾ ਅਜਿਹੀ ਬਣਾਉਣੀ ਚਾਹੀਦੀ ਹੈ ਕਿ ਅਸੀਂ ਪੰਜਾਬੀ ਬੋਲਣ, ਪੜ੍ਹਨ ਅਤੇ ਲਿਖਣ ਵਿੱਚ ਮਾਣ ਮਹਿਸੂਸ ਕਰੀਏ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਕਰਮਜੀਤ ਕੌਰ ਨੇ ਪੰਜਾਬੀ ਭਾਸ਼ਾ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਤਰੱਦਦ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਅਸੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। 

ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੇ ਪੰਜਾਬੀ ਬੋਲੀ ਦੇ ਵਿਕਾਸ ਵਿੱਚ ਸਰਕਾਰ ਵਲੋਂ ਨਵੀਆਂ ਗਤੀਵਿਧੀਆਂ ਸ਼ੁਰੂ ਕਰਨ ਦੀਆਂ ਚੀਜ਼ਾਂ ਵੀ ਸਾਂਝੀਆਂ ਕੀਤੀਆਂ। ਭਾਸ਼ਾ ਵਿਭਾਗ ਵਲੋਂ ਬੀ.ਐੱਡ. ਦੇ ਵਿਦਿਆਰਥੀਆਂ ਦੇ ਕਰਵਾਏ ਲੇਖ ਲਿਖਣ ਅਤੇ ਨਾਅਰੇ ਲਿਖਣ ਦੇ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਪ੍ਰਮਾਣ ਪੱਤਰ, ਕਿਤਾਬਾਂ ਦੇ ਸੈੱਟ ਅਤੇ ਮੋਮੈਂਟੋ ਨਾਲ ਸਨਮਾਨਿਤ ਕੀਤਾ।  ਇਸ ਮੌਕੇ ਭਾਸ਼ਾ ਵਿਭਾਗ ਤੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵਲੋਂ ਮਾਂ ਬੋਲੀ ਅਤੇ ਪੰਜਾਬੀ ਸਭਿਆਚਾਰ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਹਾਜ਼ਰੀਨ ਨਾਲ ਤੁਆਰਫ਼ ਕਰਵਾਇਆ।

ਭਾਸ਼ਾ ਵਿਭਾਗ ਵਲੋਂ ਆਏ ਹੋਏ ਮਹਿਮਾਨਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਕਰਮਜੀਤ ਕੌਰ, ਡਾ. ਵਿਧੀ ਭੱਲਾ, ਡਾ. ਸ਼ਾਮ ਸੁੰਦਰ ਸ਼ਰਮਾ,  ਦੀਪਕ ਬਾਲੀ, ਡਾ. ਸ਼ਮਸ਼ੇਰ ਮੋਹੀ ਆਦਿ ਬੁਲਾਰਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕਿਤਾਬਾਂ, ਸਨਮਾਨ ਚਿੰਨ੍ਹ, ਸ਼ਾਲਾਂ-ਲੋਈਆਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਭਾਸ਼ਾ ਵਿਭਾਗ ਵਲੋਂ ਇਸ ਮੌਕੇ ਜੁਗਲ ਕਿਸ਼ੋਰ ਵਲੋਂ ਲਗਵਾਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।

ਸਮਾਗਮ ਦੇ ਆਖਰੀ ਪਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਵਲੋਂ ਡਾ. ਸਾਹਿਬ ਸਿੰਘ ਦਾ ਲਿਖਿਆ ਅਤੇ ਡਾ. ਹਰਪ੍ਰੀਤ ਸਿੰਘ ਵਲੋਂ ਨਿਰਦੇਸ਼ਤ ਕੀਤਾ ਗਿਆ ਨਾਟਕ 'ਮਾਂ ਬੋਲੀ ਪੰਜਾਬੀ' ਸਮਾਗਮ ਨੂੰ ਚਰਮ ਸੀਮਾ ਤੱਕ ਲੈ ਗਿਆ ਜਿਸਦਾ ਦਰਸ਼ਕਾਂ ਨੇ ਭਰਪੂਰ ਅਨੰਦ ਮਾਣਿਆ। ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ। ਸਟੇਜ ਸਕੱਤਰ ਦੀ ਭੂਮਿਕਾ ਡਾ. ਜਸਵੰਤ ਰਾਏ ਨੇ ਨਿਭਾਈ। ਇਸ ਮੌਕੇ ਪ੍ਰੋ. ਜਸਵਿੰਦਰ ਕੌਰ, ਪਵਨ ਕੁਮਾਰ, ਡਾ. ਹਰਵਿੰਦਰ ਕੌਰ,  ਸੁਰਿੰਦਰ ਕੁਮਾਰ, ਪੁਸ਼ਪਾ ਰਾਣੀ, ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD