Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ‘ਦਿਸ਼ਾ’ ਤਹਿਤ ਕੀਤੀ ਮੀਟਿੰਗ ’ਚ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ

Som Parkash, BJP, Bharatiya Janata Party, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Feb 2023

Last updated on: Feb 21, 2023, 00:00 IST

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ  ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਡਾ. ਦਿਲਬਾਗ ਰਾਏ, ਮਹਿੰਦਰ ਕੌਰ ਜੋਸ਼, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ, ਐਸ.ਪੀ. ਮਨਜੀਤ ਕੌਰ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।ਕੇਂਦਰੀ ਰਾਜ ਮੰਤਰੀ ਨੇ ਇਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ 4089.07 ਕਰੋੜ ਰੁਪਏ ਦੀਆਂ ਕੇਂਦਰੀ ਯੋਜਨਾਵਾਂ ਦੇ ਕੰਮ ਚੱਲ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 411 ਕਰੋੜ ਰੁਪਏ ਦੀ ਲਾਗਤ ਨਾਲ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਵੇਗਾ, 1553 ਕਰੋੜ ਰੁਪਏ ਦੀ ਲਾਗਤ ਨਾਲ ਫਗਵਾੜਾ-ਹੁਸ਼ਿਆਰਪੁਰ ਫੋਰ ਲੇਨ ਰੋਡ ਦਾ ਕੰਮ ਇਸ ਸਾਲ ਸਤੰਬਰ ਤੱਕ ਸ਼ੁਰੂ ਹੋ ਜਾਵੇਗਾ ਅਤੇ 1730 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ-ਘੁਮਾਣ-ਟਾਂਡਾ ਹਾਈਵੇ ਦਾ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਆਵਾਸ ਯੋਜਨਾ ਤਹਿਤ 797 ਘਰ ਬਣਵਾ ਕੇ ਦਿੱਤੇ ਜਾ ਰਹੇ ਹਨ। 

ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਸਮਗਰ ਸਿੱਖਿਆ ਅਭਿਆਨ, ਮੈਡੀਕਲ ਕਾਲਜ ਦੇ ਨਿਰਮਾਣ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ.ਵੀ.ਵਾਈ, ਬੀ.ਐਸ.ਐਨ.ਐਲ ਅਤੇ ਨੈਸ਼ਨ ਹਾਈਵੇ ਅਥਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ 2 ਅਰਬ 33 ਕਰੋੜ 76 ਲੱਖ 26 ਹਜ਼ਾਰ ਰੁਪਏ (2,33,76,26,000 ਰੁਪਏ) ਲਾਭਪਾਤਰੀਆਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਵਲੋਂ ਆਪਣਾ ਈ-ਕੇ.ਵਾਈ.ਸੀ. ਕਰਵਾਉਣਾ ਜ਼ਰੂਰੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਇਆ ਜਾ ਸਕਦਾ ਹੈ। 

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣਾ ਈ-ਕੇ.ਵਾਈ.ਸੀ ਜਲਦ ਤੋਂ ਜਲਦ ਨਜ਼ਦੀਕੀ ਸੇਵਾ ਕੇਂਦਰਾਂ ਜਾਂ ਕਾਮਨ ਸਰਵਿਸ ਸੈਂਟਰ ਤੋਂ ਕਰਵਾ ਲੈਣ। ਅਜਿਹਾ ਨਾ ਕਰਨ ਦੀ ਸੂਰਤ ਵਿਚ ਇਸ ਸਕੀਮ ਤਹਿਤ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਵੱਲ ਹੋਰ ਜ਼ਿਆਦਾ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਸੋਮ ਪ੍ਰਕਾਸ਼ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਕੰਮ ਜਲਦ ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕੰਮ ਪੂਰੇ ਹੋਣ ’ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕੰਮ ਜਲਦ ਮੁਕੰਮਲ ਕੀਤੇ ਜਾਣ ਅਤੇ ਜੋ ਕੰਮ ਅਜੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀ ਵੀ ਜਲਦ ਸ਼ੁਰੂਆਤ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਦਿੱਤਾ ਜਾ ਸਕੇ। 

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ 13.98 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ-ਜਲੰਧਰ ਰੋਡ ਦਾ ਪੁਨਰ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ ਵੀ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਵਿਚ ਯਾਤਰੀਆਂ ਦੀ ਸੁਵਿਧਾ ਦੇ ਮੱਦੇਨਜ਼ਰ ਹਰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਅਤੇ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੀ ਪੂਰੀ ਨੁਹਾਰ ਬਦਲ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਐਮ.ਪੀ.ਲੈਡ ਫੰਡ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਨਾਲ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਆਰ.ਡੀ.ਐਸ.ਐਸ. ਤਹਿਤ ਬਿਜਲੀ ਸੁਧਾਰ ’ਤੇ ਖਰਚ ਕੀਤੇ ਜਾਣਗੇ 331.65 ਕਰੋੜ ਰੁਪਏ

ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਜ਼ਿਲ੍ਹੇ ਅੰਦਰ ਆਉਂਦੇ ਸ਼ਹਿਰੀ ਮੰਡਲ, ਸਬ-ਅਰਬਨ, ਦਸੂਹਾ, ਭੋਗਪੁਰ, ਮੁਕੇਰੀਆਂ ਤੇ ਮਾਹਿਲਪੁਰ ਵਿਚ ਬਿਜਲੀ ਸੁਧਾਰ ਸਬੰਧੀ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਏ.ਪੀ.ਡੀ.ਆਰ.ਪੀ. ਵਿੰਗ ਵਲੋਂ ਕੰਮ ਕਰਵਾਇਆ ਜਾਣਾ ਹੈ। ਇਸ ਸਕੀਮ ਦੇ ਪਹਿਲੇ ਪੜਾਅ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਬਿਜਲੀ ਨੈਟਵਰਕ ਦੇ ਸੁਧਾਰ ’ਤੇ ਕਰੀਬ 331.65 ਕਰੋੜ ਰੁਪਏ ਖਰਚ ਕੀਤੇ ਜਾਣਗੇ। 

ਇਸ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਖਰਾਬ ਪੋਲਾਂ, ਤਾਰਾਂ ਤੇ ਕੇਬਲਾਂ ਦਾ ਵੀ ਸੁਧਾਰ ਕੀਤਾ ਜਾਵੇਗਾ। ਸਕੀਮ ਦੇ ਪਹਿਲੇ ਪੜਾਅ ਵਿਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਕਰੀਬ 61.99 ਕਰੋੜ, ਸ਼ਾਮਚੁਰਾਸੀ ਵਿਚ ਕਰੀਬ 17.57 ਕਰੋੜ, ਚੱਬੇਵਾਲ ਵਿਚ ਕਰੀਬ 84.79 ਕਰੋੜ, ਦਸੂਹਾ ਵਿਚ 81.63 ਕਰੋੜ, ਮੁਕੇਰੀਆਂ ਵਿਚ ਕਰੀਬ 58.29 ਕਰੋੜ ਅਤੇ ਟਾਂਡਾ ਵਿਚ ਕਰੀਬ 81.49 ਕਰੋੜ ਰੁਪਏ ਦੇ ਕੰਮ ਕਰਵਾਏ ਜਾਣਗੇ। ਇਸ ਸਕੀਮ ਤਹਿਤ ਦਸੂਹਾ ਮੰਡਲ ਵਿਚ 66 ਕੇ.ਵੀ. ਸਬ-ਸਟੇਸ਼ਨ ਸੰਸਾਰਪੁਰ ਬਿਜਲੀ ਘਰ ਦਾ ਨਿਰਮਾਣ ਵੀ ਕੀਤਾ ਜਾਵੇਗਾ।

 

Tags: Som Parkash , BJP , Bharatiya Janata Party , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD