Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਸਨਮਾਨਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Manju Rani, 10th National Walking Championship

Web Admin

Web Admin

5 Dariya News

ਚੰਡੀਗੜ੍ਹ , 21 Feb 2023

Last updated on: Feb 21, 2023, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ।ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਕੌਮੀ ਪੱਧਰ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। 

ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਰਾਣੀ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਕੁਆਲੀਫਾਈ ਹੋ ਸਕਣ। 

ਉਨ੍ਹਾਂ ਮੰਜੂ ਰਾਣੀ ਨੂੰ ਵੀ ਓਲੰਪਿਕਸ ਕੁਆਲੀਫਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰੇਗੀ।ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਅਥਲੀਟ ਦੇ ਪਿਤਾ ਜਗਦੀਸ਼ ਰਾਮ ਤੇ ਕੋਚ ਵੀਰਪਾਲ ਕੌਰ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Manju Rani , 10th National Walking Championship

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD