Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਮਾਮਲੇ ਨੂੰ ਟਾਲਿਆ; ਪਿਸਤੌਲ ਸਮੇਤ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 21 Feb 2023

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ  ਇੱਕ .32 ਬੋਰ  ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕੀਤਾ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਦੀਪ ਸਿੰਘ ਉਰਫ ਲਾਡੀ ਵਾਸੀ ਜੈਤੋ, ਫ਼ਰੀਦਕੋਟ ਅਤੇ ਕੁਲਦੀਪ ਸਿੰਘ ਉਰਫ ਕਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਗਿਰਫਤਾਰ ਕੀਤੇ  ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਫਿਰੌਤੀ ਦੇ ਕੇਸ ਅਤੇ ਹਰਿਆਣਾ ਪੁਲਿਸ ਨੂੰ ਬੰਦੂਕ ਦੀ ਨੋਕ ‘ਤੇ  ਕਾਰ ਖੋਹਣ ਦੇ ਕੇਸ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਟੀਮਾਂ ਨੇ ਅਮਰੀਕਾ ਸਥਿਤ ਨਿਰੰਜਨ ਸਿੰਘ ਉਰਫ ਨਿੱਕ ਦੇ ਨਿਰਦੇਸ਼ਾਂ ‘ਤੇ ਮਲੋਟ ਦੇ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਦੋਵਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨਿੱਕ ਆਪਣੇ ਰਿਸ਼ਤੇਦਾਰ ਤੋਂ ਬਦਲਾ ਲੈਣਾ ਚਾਹੁੰਦਾ ਸੀ ਅਤੇ ਉਸ (ਨਿੱਕ) ਨੇ ਉਸ ਨੂੰ ਮਾਰਨ ਲਈ ਲਾਡੀ ਅਤੇ ਕਾਲੀ ਨੂੰ ਪੈਸੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜਮ ਲਾਡੀ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਲਿਆਇਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਜ਼ੋਨ ਦੇ ਏ.ਆਈ.ਜੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਨਿੱਕ ਨੇ ਇਸ ਵਾਰਦਾਤ ਨੂੰ ਸਫਲਤਾਪੂਰਵਕ ਅੰਜਾਮ ਦੇਣ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਲਾਡੀ ਦੀ ਮਾਂ ਦੇ ਬੈਂਕ ਖਾਤੇ ਵਿੱਚ ਲਗਭਗ 2.50 ਲੱਖ ਰੁਪਏ ਭੇਜੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 21-02-2023 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।    

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD