Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ : ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ ਸਾਹਿਬ ਵਿੱਚ ਕੀਤਾ ਬੇਅਸਰ ; ਛੇ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Fatehgarh Sahib Police, Fatehgarh Sahib, Anti Gangster Task Force, AGTF

Web Admin

Web Admin

5 Dariya News

ਚੰਡੀਗੜ/ਫਤਿਹਗੜ ਸਾਹਿਬ , 22 Feb 2023

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਫਿਲੌਰ ਗੋਲੀ ਕਾਂਡ ਦੇ ਮਾਸਟਰਮਾਈਂਡ ਤਜਿੰਦਰ ਸਿੰਘ ਉਰਫ ਤੇਜਾ ਨੂੰ ਉਸਦੇ ਦੋ ਸਾਥੀਆਂ ਸਮੇਤ ਬੇਅਸਰ ਕਰ ਦਿੱਤਾ। 

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇੱਥੇ ਬੱਸੀ ਪਠਾਣਾਂ ਦੇ ਨਿਊ ਫਤਿਹਗੜ ਸਾਹਿਬ ਮਾਰਕੀਟ ਵਿੱਚ ਲਾਈਵ ਮੁਕਾਬਲੇ ਵਿੱਚ ਉਕਤ ਦੋਸ਼ੀ ਨੂੰ ਉਸਦੇ ਦੋ ਸਾਥੀਆਂ ਸਮੇਤ ਆਤਮ ਰੱਖਿਆ ਲਈ ਕੀਤੀ ਗੋਲੀਬਾਰੀ ਦੌਰਾਨ ਬੇਅਸਰ ਕੀਤਾ ਗਿਆ। ਉਨਾਂ ਕਿਹਾ ,“ਇਸ ਕਾਰਵਾਈ ਦੌਰਾਨ, ਸਾਡੇ ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ , ਜਦੋਂ ਕਿ ਦੂਜੇ ਦੀ ਲੱਤ ਟੁੱਟ ਗਈ ਹੈ।” 

ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ 8 ਜਨਵਰੀ 2023 ਨੂੰ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਫਿਲੌਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 14 ਜਨਵਰੀ 2023 ਨੂੰ ਫਿਲੌਰ ਗੋਲੀਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੋਸ਼ੀ ਨੂੰ ਪਹਿਲਾਂ ਹੀ ਗਿਰਫਤਾਰ ਕਰ ਲਿਆ ਸੀ , ਜਿਸ ਦੀ ਪਛਾਣ ਯੁਵਰਾਜ ਸਿੰਘ ਉਰਫ ਜੋਰਾ ਵਜੋਂ ਹੋਈ ਹੈ। 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੁੱਧਵਾਰ ਸਾਮ 5:10 ਵਜੇ ਦੇ ਕਰੀਬ ਖੁਫੀਆ ਜਾਣਕਾਰੀ ਦੇ ਅਧਾਰ ਤੇ ਕੀਤੀ ਇਸ ਪੁਲਿਸ ਕਾਰਵਾਈ ਵਿੱਚ ਏਜੀਟੀਐਫ ਦੀ ਟੀਮ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ, ਡੀਐਸਪੀ ਬਿਕਰਮ ਬਰਾੜ, ਡੀਐਸਪੀ ਰਾਜਨ ਪਰਮਿੰਦਰ ਅਤੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਮੁਲਜਮ ਤੇਜਾ ਦੀ ਲੋਕੇਸ਼ਨ ਟਰੇਸ ਕੀਤੀ ਸੀ ਅਤੇ ਉਸ ਗੱਡੀ ਦਾ ਪਿੱਛਾ ਕਰ ਰਹੇ ਸਨ , ਜਿਸ ਵਿੱਚ ਮੁਲਜ਼ਮ ਆਪਣੇ ਸਾਥੀਆਂ ਸਮੇਤ ਜਾ  ਰਿਹਾ ਸੀ।    

ਫਰਾਰ ਹੋਣ ਦੀ ਕੋਸ਼ਿਸ਼ ਵਿਚ ਤਜਿੰਦਰ ਤੇਜਾ ਅਤੇ ਉਸਦੇ ਸਾਥੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਉਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਸਵੈ-ਰੱਖਿਆ ਵਿਚ ਜਵਾਬੀ ਗੋਲੀਬਾਰੀ ਕੀਤੀ ਅਤੇ ਗੋਲੀਬਾਰੀ ਦੌਰਾਨ ਤਜਿੰਦਰ ਤੇਜਾ ਅਤੇ ਉਸਦਾ ਇਕ ਸਾਥੀ ਮੌਕੇ ‘ਤੇ ਹੀ ਢੇਰ ਹੋ ਗਿਆ। 

ਜਦਕਿ ਇੱਕ ਦੋਸ਼ੀ ਨੂੰ ਸੱਟਾਂ ਲੱਗੀਆਂ  ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ , ਜਿੱਥੇ ਉਸ ਨੇ ਵੀ ਦਮ ਤੋੜ ਦਿੱਤਾ। ਪੁਲਿਸ ਟੀਮਾਂ ਨੇ ਉਸਦੇ ਵਾਹਨ ਵਿੱਚੋਂ 6 ਪਿਸਤੌਲ ਬਰਾਰਮਦ ਕੀਤੀਆਂ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਤੇਜਿੰਦਰ ਤੇਜਾ ਇੱਕ ਹਿਸਟਰੀਸ਼ੀਟਰ ਹੈ ਅਤੇ ਸੂਬੇ ਭਰ ਵਿੱਚ 38 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। 

ਉਨਾਂ ਦੱਸਿਆ ਕਿ ਮੁਲਜਮ ਤੇਜਾ ਗੁਰਪ੍ਰੀਤ ਸੇਖੋਂ ਗੈਂਗ ਨਾਲ ਜੁੜੇ ਇੱਕ ਆਜਾਦ ਗੈਂਗ ਨੂੰ ਵੀ ਸੰਭਾਲ ਰਿਹਾ ਸੀ। ਉਨਾਂ ਦੱਸਿਆ ਕਿ ਦੋ ਹੋਰ ਮਿ੍ਰਤਕਾਂ ਦੀ ਪਛਾਣ ਹੋਣੀ ਬਾਕੀ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਵਿਖੇ ਉਨਾਂ ਦੇ ਘਰ ਜਾ ਕੇ ਦੁਖੀ ਪਰਿਵਾਰ ਨੂੰ ਦੇਸ਼ ਲਈ ਉਨਾਂ ਦੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ 2 ਕਰੋੜ ਰੁਪਏ ਦਾ ਚੈੱਕ ਸੌਂਪਿਆ ਸੀ। ਉਨਾਂ ਸ਼ਹੀਦ ਕਾਂਸਟੇਬਲ ਦੇ ਨਾਂ ‘ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਵੀ ਕੀਤਾ ਸੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib , Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD