Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਲੋਂ ਜੀ 20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ

15 ਤੋਂ 17 ਅਤੇ 19 ਤੋਂ 20 ਤੱਕ ਸ਼ਹਿਰ ਵਿੱਚ ਹੋਵੇਗਾ ਜੀ 20 ਸੰਮੇਲਨ

DC Amritsar, Amritsar, Harpreet Singh Sudan, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 22 Feb 2023

Last updated on: Feb 22, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਵਿੱਚ ਹੋਣ ਵਾਲੇ ਜੀ 20 ਸੰਮੇਲਨ ਦੀ ਮਹਿਮਾਨ ਨਵਾਜ਼ੀ ਲਈ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੱਕ ਸਿੱਖਿਆ ਦੇ ਵਿਸ਼ੇ ’ਤੇ ਜੀ 20 ਸੰਮੇਲਨ ਦੀ ਉੱਚ ਪੱਧਰੀ ਮੀਟਿੰਗ ਹੋਵੇਗੀ ਅਤੇ 19 ਤੋਂ 20 ਮਾਰਚ ਤੱਕ ਕਿਰਤ ਵਿਸ਼ੇ ’ਤੇ ਅੰਤਰਰਾਸ਼ਟਰੀ ਟ੍ਰੇਡ ਸੰਗਠਨਾਂ ਦੀ ਮੀਟਿੰਗ ਹੋਵੇਗੀ।

ਉਨਾਂ ਕਿਹਾ ਕਿ ਇਸ ਜੀ 20 ਸਿਖਰ ਸੰਮੇਲਨ ਨੂੰ ਲੈ ਕੇ ਸ਼ਹਿਰ ਦੀ ਨੁਹਾਰ ਬਦਲਣ ਅਤੇ ਸਾਫ਼ ਸਫ਼ਾਈ ਦਾ ਵੱਡੇ ਪੱਧਰ ’ਤੇ ਚਲ ਰਿਹਾ ਹੈ ਅਤੇ ਸਾਡਾ ਬਤੌਰ ਸ਼ਹਿਰੀ ਇਹ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਈਏ। ਉਨਾਂ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ, ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੀ ਬਣੀ ਜੁਆਇੰਟ ਐਕਸ਼ਨ ਕਮੇਟੀ ਨੂੰ ਸ਼ਹਿਰ ਵਿਚੋਂ ਨਾਜਾਇਜ ਕਬਜਿਆਂ ਨੂੰ ਹਟਾਉਣ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਦੀ ਹਦਾਇਤ ਕੀਤੀ। 

ਉਨਾਂ ਕਿਹਾ ਕਿ ਬਣੇ ਮਾਣ ਵਾਲੀ ਗੱਲ ਹੈ ਕਿ ਜੀ 20 ਸਿਖਰ ਸੰਮੇਲਨ ਅੰਮ੍ਰਿਤਸਰ ਵਿਖੇ ਹੋ ਰਿਹਾ ਹੈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੇਂ ਤੋਂ ਪਹਿਲਾਂ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣੇ ਚਾਹੀਦੇ ਹਨ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਸੰਮੇਲਨ ਦੇ ਮੁੱਖ ਪ੍ਰੋਗਰਾਮ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਲੀਕੇ ਗਏ ਹਨ। ਇਸ ਤੋਂ ਇਲਾਵਾ ਡੈਲੀਗੇਟ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨ ਲਈ ਵੀ ਜਾਣਗੇ। ਇਸ ਮੌਕੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ. ਮਜੀਠਾ ਸ੍ਰੀਮਤੀ ਹਰਨੂਰ ਕੌਰ, ਸਿਮਰਨਦੀਪ ਸਿੰਘ ਆਈ.ਏ.ਐਸ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Harpreet Singh Sudan , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD