Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਨੇ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

3 ਤੋਂ 7 ਮਾਰਚ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ’ਚ ਲੱਗੇਗਾ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Feb 2023

Last updated on: Feb 22, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 3 ਤੋਂ 7 ਮਾਰਚ ਨੂੰ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦਾ ਆਯੋਜਨ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕਰਨ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸ਼ਿਲਪਕਲਾ ਨੂੰ ਉਤਸ਼ਾਹਿਤ ਕਰਨ ਲਈ ਕਾਰੀਗਰਾਂ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ। 

ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ ਅਤੇ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਡੀ.ਐਫ.ਓ. ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਵਿਚ 5 ਮਾਰਚ ਨੂੰ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿਚ ਰੋਜ਼ਾਨਾ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਥੀਮ ਇਥੋਂ ਦੇ ਪਲਾਸਟਿਕ ਇਨਲੇ ਵਰਕ, ਰਵਾਇਤੀ ਨਾਚ, ਕੁਦਰਤੀ ਉਤਪਾਦ ਰਹਿਣਗੇ, ਜਿਸ ਵਿਚ ਵੱਖ-ਵੱਖ ਕਾਰੀਗਰਾਂ, ਗਰੁੱਪਾਂ ਤੇ ਸੰਸਥਾਵਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਮੇਲੇ ਵਿਚ ਫੂਡ ਸਟਾਲਾਂ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿਚ ਹੁਸ਼ਿਆਰਪੁਰ ਦੇ ਮਸ਼ਹੂਰ ਸਵਾਦੀ ਪਕਵਾਨਾਂ ਤੋਂ ਇਲਾਵਾ ਹੋਰ ਫੂਡ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਸਾ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਕੋਮਲ ਮਿੱਤਲ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਬਣਾਈ ਗਈ ਵੱਖ-ਵੱਖ ਕਮੇਟੀਆ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਇਸ ਮੇਲੇ ਨੂੰ ਸਫ਼ਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਸੁਰੱਖਿਆ, ਟ੍ਰੈਫਿਕ, ਪੀਣ ਵਾਲੇ ਪਾਣੀ, ਪਖਾਨੇ, ਮੈਡੀਕਲ ਸੇਵਾ, ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4 ਮਾਰਚ ਨੂੰ ਬੀ.ਡੀ.ਪੀ.ਓ. ਦਫ਼ਤਰ (ਨਜ਼ਦੀਕ ਰੈਡ ਕਰਾਸ ਦਫ਼ਤਰ) ਦੇ ਸਾਹਮਣੇ ਬਣ ਰਹੀ ਲਾਇਬ੍ਰੇਰੀ ਦਾ ਵੀ ਉਦਘਾਟਨ ਲਿਟਰੇਚਰ ਫੈਸਟੀਵਲ ਨਾਲ ਕੀਤਾ ਜਾਵੇਗਾ, ਜਿਸ ਵਿਚ ਜ਼ਿਲ੍ਹੇ ਦੇ ਪ੍ਰਮੁੱਖ ਲੇਖਕਾਂ, ਸਾਹਿਤਕਾਰਾਂ ਨੂੰ ਬੁਲਾਇਆ ਜਾਵੇਗਾ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD