Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਸੀਮਾ ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ

ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ 'ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 23 Feb 2023

Last updated on: Feb 23, 2023, 00:00 IST

ਹਲ਼ਕਾ ਰੂਪਨਗਰ  ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕਰਦਿਆਂ ਉਚੇਚੇ ਤੌਰ ਉੱਤੇ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਆਪਣੀ ਜ਼ਿੰਮੇਵਾਰੀ ਤੇ ਡਿਊਟੀ ਪ੍ਰਤੀ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਵਿਕਾਸ ਦੇ ਕੰਮਾਂ ਅਤੇ ਪਾਣੀ ਦੀਆਂ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸੀਵਰੇਜ ਦੀ ਸਮੱਸਿਆਂ ਨੂੰ ਜਲਦ ਤੋਂ ਜਲਦ ਯੋਜਨਾਬੱਧ ਤਰੀਕੇ ਨਾਲ ਬਰਸਾਤੀ ਮੌਸਮ ਤੋਂ ਪਹਿਲਾਂ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ।

ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਖੇਡ ਮੈਦਾਨਾਂ ਤੇ ਪਾਰਕਾਂ ਦੇ ਕਾਰਜਾਂ ਦੀ ਵੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਉਨ੍ਹਾਂ ਪਿੰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ ਦੀ ਸੂਚੀ ਪ੍ਰਾਪਤ ਕਰਨ ਦੇ ਲਈ ਵੀ ਕਿਹਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਪਿੰਡਾਂ ਮਗਨਰੇਗਾ ਦੇ ਬਿੱਲ ਅਧੂਰੇ ਪਏ ਹਨ ਉਨ੍ਹਾਂ ਇੱਕ ਹਫਤੇ ਦੇ ਅੰਦਰ-ਅੰਦਰ ਕਲੀਅਰ ਕਰ ਲਏ ਜਾਣ ਤੇ ਬਕਾਇਆ ਪਏ ਬਿਲਾਂ ਨੂੰ ਆਨਲਾਈਨ ਕਰਨ ਲਈ ਸਮੂਹ ਏ.ਪੀ.ਓ. ਨੂੰ ਆਦੇਸ਼ ਦਿੱਤੇ।

ਉਨ੍ਹਾਂ ਮੀਟਿੰਗ ਦੌਰਾਨ ਇਹ ਵੀ ਜ਼ਿਕਰ ਕੀਤਾ ਕਿ ਪਿਛਲੇ ਸਮੇਂ ਦੌਰਾਨ ਜਿੱਥੇ ਸੀਵਰੇਜ ਦੀ ਸਮੱਸਿਆ ਸਾਹਮਣੇ ਆਈ ਸੀ ਉਸ ਦਾ ਜੰਗੀ ਪੱਧਰ ‘ਤੇ ਜਲਦ ਤੋਂ ਜਲਦ ਨਿਪਟਾਰਾ ਕਰਨ ਆਦੇਸ਼ ਵੀ ਦਿੱਤੇ। ਸ਼੍ਰੀ ਦਿਨੇਸ਼ ਚੱਢਾ ਨੇ ਬੀ.ਡੀ.ਪੀ.ਓ ਰੂਪਨਗਰ ਨੂੰ ਬਲਾਕ ਦੇ ਪਿੰਡਾਂ ਵਿਚ ਵੱਧ ਤੋਂ ਵੱਧ ਕੰਮ ਮਗਨਰੇਗਾ ਰਾਹੀਂ ਜਿਵੇਂ ਪਿੰਡਾਂ ਦੀ ਸਫਾਈ, ਪਾਰਕਾਂ, ਖੇਡ ਮੈਦਾਨਾ ਦੀ ਉਸਾਰੀ ਅਤੇ ਟੋਭਿਆ ਦੀ ਸਫਾਈ ਆਦਿ ਕੰਮ ਕਰਵਾਉਣ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਚਾਇਤ ਸੈਕਟਰੀ ਯੂਨੀਅਨ ਸ਼੍ਰੀ ਬ੍ਰਿਜ ਭੂਸ਼ਣ, ਸੁਪਰਡੈਂਟ ਰਮਾ ਕਾਂਤ, ਏ.ਪੀ.ਓ. ਮਨਿੰਦਰ ਸਿੰਘ, ਬੀ.ਡੀ.ਪੀ.ਓ. ਰੂਪਨਗਰ ਸ. ਦਰਸ਼ਨ ਸਿੰਘ, ਪੰਚਾਇਤੀ ਰਾਜ ਐਕਸੀਅਨ ਅਮਰਪ੍ਰੀਤ ਸਿੰਘ, ਐਸ.ਡੀ.ਓ. ਜੋਗਰਾਜ ਸਿੰਘ, ਐਸ.ਡੀ.ਓ. ਖੁਸ਼ਦੀਪ ਸਿੰਘ, ਜੇ.ਈ. ਸੰਦੀਪ, ਜੇ.ਈ. ਹਰਿੰਦਰ ਸਿੰਘ ਗਿੱਲ, ਜੇ.ਈ. ਦਿਲਪ੍ਰੀਤ ਸਿੰਘ, ਐਡਵੋਕੇਟ ਸਤਨਾਮ ਸਿੰਘ, ਐਡਵੋਕੇਟ ਵਿਕਰਮ ਗਰਗ ਅਤੇ ਹੋਰ ਵੱਖ-ਵੱਖ ਅਧਿਕਾਰੀ ਸਮੇਤ ਸਮੂਹ ਪੰਚਾਇਤ ਮੈਂਬਰ ਰੂਪਨਗਰ, ਨੂਰਪੁਰਬੇਦੀ ਆਦਿ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD