Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਦੇ ਆਦੇਸ਼

'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 23 Feb 2023

Last updated on: Feb 23, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਲਈ ਆਖਿਆ। ਉਨ੍ਹਾਂ ਹਰ ਹਫ਼ਤੇ ਸਬ ਡਵੀਜ਼ਨਾਂ ਵਿੱਚ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਵਿੱਚ ਵੱਧ ਤੋਂ ਵੱਧ ਬਿਨੈਕਾਰਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਰਿਕਵਰੀ ਕੇਸਾਂ ਦੇ ਮਾਮਲੇ 'ਚ ਚੰਗੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਲਈ ਕਿਹਾ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ। 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ  ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਖੱਜਲ ਖੁਆਰ ਨਾ ਹੋਣਾ ਪਵੇ।  ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ। 

ਡਿਪਟੀ ਕਮਿਸ਼ਨਰ ਨੇ  ਸਬ ਡਵੀਜ਼ਨ ਪੱਧਰ 'ਤੇ ਇੰਤਕਾਲ ਦੇ ਮਾਮਲਿਆਂ, ਕੋਰਟ ਕੇਸਾਂ, ਸਲਾਨਾ ਸਟੈਂਪ ਡਿਊਟੀ, ਚੌਕੀਦਾਰਾ ਟੈਕਸ, ਮੇਰਾ ਘਰ ਮੇਰੇ ਨਾਮ ਸਕੀਮ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਆਦੇਸ਼ ਦਿੱਤੇ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD