Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਉੱਘੀਆਂ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਕੀਤਾ ਪ੍ਰਦਰਸ਼ਨ

Bhagwant Mann, Anmol Gagan Mann,Harbhajan Singh ETO, Progressive Punjab Summit, Invest Punjab, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

5 Dariya News

5 Dariya News

5 Dariya News

ਐਸ.ਏ.ਐਸ.ਨਗਰ (ਮੁਹਾਲੀ) , 23 Feb 2023

Last updated on: Feb 23, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। 

ਮੁੱਖ ਮੰਤਰੀ ਨੇ ਹਰੇਕ ਸਟਾਲ 'ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ।  

ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ

ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ  ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , Anmol Gagan Mann , Harbhajan Singh ETO , Punjab Government , Punjab , Chief Minister Of Punjab , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD