Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਪੁਲਿਸ ਬੱਚਿਆਂ ਨੂੰ ਸਕੂਲਾਂ ਵਿਚ ਆਪਸੀ ਗੱਲਬਾਤ ਪੰਜਾਬੀ ਵਿਚ ਕਰਨ ਲਈ ਉਤਸ਼ਾਹਿਤ ਕਰੇਗੀ: ਐਸ ਐਸ ਪੀ ਵਰੁਣ ਸ਼ਰਮਾ

ਜ਼ਿਲ੍ਹੇ ਦੇ 2500 ਮੁਲਾਜ਼ਮਾਂ ਨੇ ਨਾਵਾਂ ਦੀਆਂ ਤਖਤੀਆਂ ਤੇ ਸਾਰੇ ਥਾਣਿਆਂ ਤੇ ਚੌਂਕੀਆਂ ਦੇ ਬੋਰਡ ਪੰਜਾਬੀ ’ਚ ਲਗਾਏ

SSP Patiala, Police, Punjab Police

Web Admin

Web Admin

5 Dariya News

ਪਟਿਆਲਾ , 23 Feb 2023

Last updated on: Feb 23, 2023, 00:00 IST

ਪੰਜਾਬ ਪੁਲਿਸ ਬੱ‌ਚਿਆਂ ਨੂੰ ਸਕੂਲਾਂ ਵਿਚ ਆਪਸ ਵਿਚ ਗੱਲਬਾਤ ਪੰਜਾਬੀ ਵਿਚ ਕਰਨ ਵਾਸਤੇ ਉਤਸ਼ਾਹਿਤ ਕਰੇਗੀ। ਇਹ ਪ੍ਰਗਟਾਵਾ ਐਸ ਐਸ ਪੀ ਵਰੁਣ ਸ਼ਰਮਾ ਨੇ ਕੀਤਾ ਹੈ। ਉਹ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਕਲੱਬ ਅਤੇ ਮਾਤ ਭਾਸ਼ਾ ਜਾਗਰੂਕਤਾ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।ਇਸ ਸਮਾਗਮ ਵਿਚ ਉੱਘੇ ਵਿਦਵਾਨ ਡਾ. ਸੀ ਪੀ ਕੰਬੋਜ ਦਾ ਮਾਤਾ ਭਾਸ਼ਾ ਸੇਵਕ ਐਵਾਰਡ ਨਾਲ ਸਨਮਾਨ ਕੀਤਾ ਗਿਆ।

ਐਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਵੀ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਵਾਸਤੇ ਕਈ ਅਹਿਮ ਕਦਮ ਚੁੱਕੇ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਤੇ ਚੌਂਕੀਆਂ ਦੇ ਬੋਰਡ ਪੰਜਾਬੀ ਵਿਚ ਲਿਖਵਾਏ ਗਏ ਹਨ ਅਤੇ ਸਾਰੇ 2500 ਮੁਲਾਜ਼ਮਾਂ ਦੇ ਨਾਵਾਂ ਦੀਆਂ ਤਖਤੀਆਂ (ਨੇਮ ਪਲੇਟਾਂ) ਪੰਜਾਬੀ ਵਿਚ ਹੀ ਲਿਖਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਕੰਮ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਾਸ਼ਾ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਸਰਦਾਰਨੀ ਵੀਰਪਾਲ ਕੌਰ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪਟਿਆਲਾ ਮੀਡੀਆ ਕਲੱਬ ਅਤੇ ਮਾਤ ਭਾਸ਼ਾ ਜਾਗਰੂਕਤਾ ਮੰਚ ਵੱਲੋਂ ਮਾਂ ਬੋਲੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਵੀ ਪੰਜਾਬੀ ਦੀ ਪ੍ਰਫੁੱਲਤਾ ਵਾਸਤੇ ਵਚਨਬੱਧ ਹੈ। 

ਉਹਨਾਂ ਕਿਹਾ ਕਿ ਬੀਤੇ ਦਿਨੀਂ ਅਸੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਹੈ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਇਹਨਾਂ ਉਪਰਾਲਿਆਂ ਵਿਚ ਸਹਿਯੋਗ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸੀ ਪੀ ਕੰਬੋਜ ਨੇ ਦੱਸਿਆ ਕਿ ਉਹਨਾਂ ਨੇ ਵੀ ਆਪਣੇ ਕੈਰੀਅਰ ਦੇ ਸ਼ੁਰੂਆਤ 8 ਸਾਲ ਬਤੌਰ ਪੱਤਰਕਾਰ ਹੀ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੁੰ ਫਖ਼ਰ ਹੈ ਕਿ ਉਹ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ।

ਇਸ ਤੋਂ ਪਹਿਲਾਂ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਮੰਚ ਦੇ ਸੰਯੋਜਕ ਗੁਰਮਿੰਦਰ ਸਮਦ ਨੇ ਡਾ. ਕੰਬੋਜ ਦੀ ਸਖ਼ਸੀਅਤ ਬਾਰੇ ਚਾਨਣਾ ਪਾਇਆ। ਮੰਚ ਦੇ ਸਹਿ ਸੰਯੋਜਕ ਅਮਨ ਅਰੋੜਾ ਨੇ ਮੰਚ ਦੀਆਂ ਗਤੀਵਿਧੀਆਂ ਬਾਰੇ ਦੱਸਿਆ। ਸ਼ਾਇਰ ਅੰਮ੍ਰਿਤਪਾਲ ਸ਼ੈਦਾ ਨੇ ਮਾਂ ਬੋਲੀ ਬਾਰੇ ਪੰਜਾਬੀ ਗਜ਼ਲ ਸੁਣਾਈ। ਸੀਨੀਅਰ ਪੱਤਰਕਾਰ ਗਗਨਦੀਪ ਆਹੂਜਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। 

ਮੰਚ ਸੰਚਾਲਨ ਦੀ ਭੂਮਿਕਾ ਪਟਿਆਲਾ ਮੀਡੀਆ ਕਲੱਬ ਦੇ ਚੇਅਰਮੈਨ ਸਰਦਾਰ ਸਰਬਜੀਤ ਸਿੰਘ ਭੰਗੂ ਨੇ ਬਾਖੂਬੀ ਨਿਭਾਈ।ਇਸ ਮੌਕੇ ਐਸ ਐਸ ਪੀ ਵਰੁਣ ਸ਼ਰਮਾ ਅਤੇ ਨਾਭਾ ਪਾਵਰ ਲਿਮਟਿਡ ਦੇ ਰਵਿੰਦਰ ਸਿੰਘ ਲਾਲ ਅਤੇ ਡਾ. ਮਨੀਸ਼ ਸਰਹਿੰਦੀ ਨੇ ਕਲੱਬ ਵਿਚ ਐਨ ਪੀ ਐਲ ਵੱਲੋਂ ਲਗਵਾਏ 5 ਕਿਲੋਵਾਟ ਦੇ ਸੋਲਰ ਯੂਨਿਟ ਦਾ ਉਦਘਾਟਨ ਵੀ ਕੀਤਾ।

ਸਮਾਗਮ ਵਿਚ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਹਾਕਮ ਥਾਪਰ, ਮਾਤ ਭਾਸ਼ਾ ਜਾਗਰੂਕਤਾ ਮੰਚ ਦੇ ਸਰਪ੍ਰਸਤ ਸੁਰਿੰਦਰ ਸਿੰਘ ਚੱਢਾ, ਮੈਂਬਰ ਡਾ. ਕੁਲਪਿੰਦਰ ਸ਼ਰਮਾ, ਰਵਿੰਦਰ ਰਵੀ, ਵਿਨੋਦ ਬਾਲੀ, ਸੋਮਨਾਥ ਆਜ਼ਾਦ, ਰਵਿਕਾਂਤ ਸੈਣੀ, ਰਾਜਵੀਰ ਸਿੰਘ, ਪਟਿਆਲਾ ਮੀਡੀਆ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੀਰ ਸਿੰਘ ਧਾਲੀਵਾਲ, ਖਜਾਨਚੀ ਖੁਸ਼ਵੀਰ ਤੂਰ, ਸਕੱਤਰ ਜਨਰਲ ਰਾਣਾ ਰਣਧੀਰ, ਮੀਤ ਪ੍ਰਧਾਨ ਪਰਮੀਤ ਸਿੰਘ ਅਤੇ ਜਗਤਾਰ ਸਿੰਘ, ਸਕੱਤਰ ਗੁਰਵਿੰਦਰ ਸਿੰਘ ਔਲਖ, ਜੁਆਇੰਟ ਸਕੱਤਰ ਕਮਲ ਦੂਆ, ਪ੍ਰੈਸ ਸਕੱਤਰ ਧਰਮਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਰਵੇਲ ਸਿੰਘ ਭਿੰਡਰ ਅਤੇ ਗੁਰਪ੍ਰੀਤ ਸਿੰਘ ਚੱਠਾ, ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ, ਅਰਵਿੰਦ ਸ੍ਰੀਵਾਸਤਵ, ਪ੍ਰੇਮ ਵਰਮਾ, ਗੁਲਸ਼ਨ ਸ਼ਰਮਾ, ਲਖਵਿੰਦਰ ਸਿੰਘ ਔਲਖ, ਸੁੰਦਰ ਸ਼ਰਮਾ, ਅਜੈ ਸ਼ਰਮਾ, ਅਨੂ ਅਲਬਰਟ, ਮਨਦੀਪ ਸਿੰਘ ਖਰੋੜ, ਹਰਵਿੰਦਰ ਸਿੰਘ ਭਿੰਡਰ, ਰਾਜੇਸ਼ ਸੱਚਰ, ਪਰਗਟ ਸਿੰਘ ਬਲਬੇੜਾ, ਪਰਮਜੀਤ ਸਿੰਘ ਪਰਵਾਨਾ, ਅਮਰਜੀਤ ਸਿੰਘ ਵੜੈਚ, ਰਵੀ ਜੱਬਲ, ਰਾਮ ਸਰੂਪ ਪੰਜੋਲਾ, ਨਰਿੰਦਰ ਸਿੰਘ ਬਠੋਈ, ਸੁਧੀਰ ਪਾਹੂਜਾ, ਜਸਵਿੰਦਰ ਜੁਲਕਾਂ, ਪਰਮਿੰਦਰ ਸਿੰਘ ਰਾਏਪੁਰ, ਕੰਵਲਜੀਤ ਸਿੰਘ ਜਗਬਾਣੀ, ਭਾਸ਼ਾ ਵਿਭਾਗ ਦੇ ਸੀਨੀਅਰ ਸੁਖਦਰਸ਼ਨ ਸਿੰਘ ਚਹਿਲ, ਸੁਖਜੀਤ ਸਿੰਘ ਮੱਟੂ, ਐਸ ਐਚ ਓ ਜਸਪ੍ਰੀਤ ਸਿੰਘ ਕਾਹਲੋਂ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: SSP Patiala , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD