Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਵਿਧਾਇਕ ਪਰਾਸ਼ਰ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਵੱਖ-ਵੱਖ ਖੇਤਰਾਂ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੋਵੇਗਾ ਨਿਪਟਾਰਾ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 23 Feb 2023

Last updated on: Feb 23, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੁਧਿਆਣਾ ਕੇਂਦਰੀ ਹਲਕੇ ਵਿੱਚ ਪੈਂਦੇ ਧਰਮਪੁਰਾ, ਢੋਕਾ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਨਾਲੇ ਨੇੜੇ ਕੂੜਾ ਡੰਪ ਕਰਨਾ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਿਹਾ ਹੈ।

ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਨਾਲੇ ਨੂੰ ਢੱਕ ਦਿੱਤਾ ਜਾਵੇਗਾ ਅਤੇ ਹੁਣ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਹੋਣ ਵਿੱਚ ਇੱਕ ਸਾਲ ਦਾ ਸਮਾਂ ਲੱਗੇਗਾ, ਜਿਸ ਤਹਿਤ ਨਾਲੇ 'ਤੇ ਸੀਵਰੇਜ ਲਾਈਨਾਂ ਪਾ ਕੇ ਕੰਕਰੀਟ ਦੀ ਸੜਕ ਬਣਾਈ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਨੂੰ ਦੇਸ਼ ਦਾ ਸਰਵੋਤਮ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਠੇਕੇਦਾਰ ਨੂੰ ਉਸਾਰੀ ਲਈ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਨਜ਼ਰ ਰੱਖਣਗੇ।

ਇਸ ਮੌਕੇ ਚੰਦਰਪਾਲ, ਰਾਜੇਸ਼ ਪਨਫੇਰ, ਨਿਰਮਲ ਵਿਰਕ, ਨੇਕ ਚੰਦ, ਮਨਜੀਤ ਸਿੰਘ, ਕਪਿਲ ਸਿੱਧੂ, ਵਿਜੇ ਸਿੰਘ, ਪ੍ਰਿੰਸ ਕੁਮਾਰ, ਕਾਜਲ ਅਰੋੜਾ, ਸੁਸ਼ੀਲ ਕੁਮਾਰ, ਅਬਦੁਲ ਕਾਦਿਰ, ਗਗਨਦੀਪ ਸਿੰਘ ਜੌਨੀ, ਅਜੇ ਨਈਅਰ (ਟੈਂਕੀ), ਮੁਕੇਸ਼ ਵਰਮਾ, ਸੰਨੀ ਬੇਦੀ, ਰਾਜੇਸ਼ ਕੁਮਾਰ ਲੱਕੀ, ਅਮਨ ਬੱਗਾ, ਪ੍ਰਦੀਪ ਸ਼ਰਮਾ, ਸੰਦੀਪ ਸ਼ਰਮਾ, ਸਤਨਾਮ ਅਹੁਜਾ, ਦੀਪਕ ਮਾਕਨ, ਰਾਜੀਵ ਅਰੋੜਾ, ਕਾਸ਼ੀ ਸੱਭਰਵਾਲ, ਦਵਿੰਦਰ ਕੁਮਾਰ, ਦਿਨੇਸ਼ ਗੁਲਾਟੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD