Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਵੀਜ਼ਨ ਕਮਿਸ਼ਨਰ ਚੰਦਰ ਗੈਂਦ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਦੋ ਸਾਲ ਤੋਂ ਵੱਧ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼

ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਕੈਂਪ ਲਗਾ ਕੀਤਾ ਜਾਵੇ ਜਾਗਰੂਕ-ਚੰਦਰ ਗੈਂਦ

Chander Gaind, Fraidkot Divisional Commissioner, Divisional Commissioner Fraidkot

Web Admin

Web Admin

5 Dariya News

ਮਾਨਸਾ , 23 Feb 2023

Last updated on: Feb 23, 2023, 00:00 IST

ਡਵੀਜ਼ਨਲ ਕਮਿਸ਼ਨਰ ਫਰੀਦਕੋਟ ਚੰਦਰ ਗੈਂਦ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਰਿਕਵਰੀ ਕੇਸਾਂ, ਨਿਸ਼ਾਨਦੇਹੀ, ਤਕਸੀਮ ਕੇਸਾਂ, ਸਟੈਂਪ ਐਕਟ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਬੇਲੋੜੀ ਲਾਪ੍ਰਵਾਹੀ ਜਾਂ ਦੇਰੀ ਨਾ ਕਰਨ ਦੇ ਆਦੇਸ ਜਾਰੀ ਕੀਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦੋ ਸਾਲ ਤੋਂ ਵੱਧ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਬਲਦੀਪ ਕੌਰ ਵੀ ਮੌਜੂਦ ਸਨ।

ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਵੱਖ-ਵੱਖ ਸਬ ਡਵੀਜ਼ਨਾਂ ਦੇ ਰਿਕਾਰਡ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਸਮੁੱਚੇ ਰੈਵਨਿਊ ਕਾਰਜ਼ਾਂ ’ਤੇ ਜਿੱਥੇ ਸੰਤੁਸ਼ਟੀ ਪ੍ਰਗਟਾਈ, ਉਥੇ ਅਧਿਕਾਰੀਆਂ ਨੂੰ ਭਵਿੱਖ ਅੰਦਰ ਲੋਕਾਂ ਦੇ ਕੰਮਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਉੱਦਮ ਸਦਕਾ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਜਨ-ਸੁਵਿਧਾ ਕੈਂਪਾਂ ਰਾਹੀ ਲੋਕ ਮਸਲਿਆ ਦਾ ਪਹਿਲਕਦਮੀ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਸ੍ਰੀ ਚੰਦਰ ਗੈਂਦ ਨੇ ਅਸਲਾ ਬਰਾਂਚ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਨਵਾਂ ਅਸਲਾ ਲਾਇਸੰਸ ਬਣਾਉਣ ਜਾਂ ਪੁਰਾਣੇ ਲਾਇਸੰਸ ਨੂੰ ਨਵਿਆਉਣ ਵਾਲੇ ਬਿਨੈਕਾਰ ਤੋਂ ਫਾਇਲ ਜਮ੍ਹਾ ਕਰਵਾਉਣ ਸਮੇਂ ਘੱਟੋ ਘੱਟ 5 ਰੁੱਖ ਲਗਾਉਣ ਦੀ ਸੈਲਫੀ ਲੈਣੀ ਲਾਜ਼ਮੀ ਕੀਤੀ ਜਾਵੇ। 

ਉਨ੍ਹਾਂ ਸਮੂਹ ਐਸ.ਡੀ.ਐਮ ਆਪਣੇ ਪੱਧਰ ’ਤੇ ਸਮੇਂ ਸਮੇਂ ਰਜਿਸਟਰੀਆਂ ਸਮੇਤ ਮਾਲ ਵਿਭਾਗ ਦੇ ਸਮੁੱਚੇ ਰਿਕਾਰਡ ਦੀ ਪੜ੍ਹਤਾਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਨੂੰ ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅੰਦਰ ਫਲੈਕਸ ਬੋਰਡ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਦੇ ਆਈਲਟਸ ਸੈਂਟਰਾਂ ਅਤੇ ਇੰਮੀਗਰੇਸ਼ਨ ਸੈਂਟਰਾਂ ਦਾ ਸਮੇਂ ਸਮੇਂ ਨਿਰੀਖਣ ਕਰਨ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ ਬੁਢਲਾਡਾ ਅਤੇ ਵਾਧੂ ਚਾਰਜ਼ ਮਾਨਸਾ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਜਿਲ਼੍ਹਾ ਮਾਲ ਅਫਸ਼ਰ ਸੁਖਰਾਜ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Chander Gaind , Fraidkot Divisional Commissioner , Divisional Commissioner Fraidkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD