Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 27 ਫਰਵਰੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਝਬਾਲ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ

ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਕੀਤਾ ਜਾਵੇਗਾ ਸਮਾਂਬੱਧ ਨਿਪਟਾਰਾ

 DC Tarntaran, Rishipal Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 23 Feb 2023

Last updated on: Feb 23, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 27 ਫਰਵਰੀ ਨੂੰ ਸਵੇਰੇ 09 ਵਜੇ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ਼ ਝਬਾਲ ਵਿਖੇ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ, ਸਿਵਲ ਸਰਜਨ ਡਾ. ਦਿਲਬਾਗ਼ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪਵਨ ਕੁਮਾਰ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਡਿਪਟੀ ਰਜਿਸਟਰਾਰ ਸਹਿਕਾਰੀ ਸੇਵਾਵਾਂ ਸ੍ਰੀ ਜਸਪਰਜੀਤ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਿਸ਼ੇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਢੁਕਵਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਜ਼ਰੂਰਤ ਨਹੀਂ ਬਲਕਿ ਅਧਿਕਾਰੀ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸੇਵਾਵਾਂ ਦੇ ਨਾਲ-ਨਾਲ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਸਬੰਧਤ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱੁਚਿਤ ਕਾਰਵਾਈ ਕਰਨਗੇ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਵਿੱਚ ਇਸੇ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ।

 

Tags: DC Tarntaran , Rishipal Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD