Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ

ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 23 Feb 2023

ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, ਇਸ ਲਈ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹਨ ਅਤੇ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਨਾਲ ਉਹ ਸੂਬੇ ਦੇ ਸਿਹਤ ਖੇਤਰ ਵਿੱਚ ਨਿਵੇਸ਼ ਕਰਨ ਦੇ ਮੌਕੇ ਤਲਾਸ਼ ਰਹੇ ਹਨ। ਡਾ. ਤ੍ਰੇਹਨ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਪ੍ਰਗਤੀਸ਼ੀਲ ਪੰਜਾਬ ਦੀ ਆਸ ਦਾ ਪ੍ਰਤੀਕ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਆਈਟੀਸੀ ਗਰੁੱਪ ਦੇ ਚੇਅਰਮੈਨ ਅਤੇ ਐਮ.ਜੀ. ਸੰਜੀਵ ਪੁਰੀ ਨੇ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਸਿਰਜੇ ਉਦਯੋਗਿਕ ਪੱਖੀ ਮਾਹੌਲ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸਰਕਾਰ ਅਤੇ ਲੋਕਾਂ ਦਰਮਿਆਨ ਪੈਦਾ ਹੋਏ ਆਪਸੀ ਕੰਮਕਾਜੀ ਮਾਹੌਲ ਦੀ ਵੀ ਸ਼ਲਾਘਾ ਕੀਤੀ। ਸੰਜੀਵ ਪੁਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਅਤੇ ਮੁੱਖ ਮੰਤਰੀ ਦੇ ਸੂਬੇ ਦੀ ਕਾਇਆ ਕਲਪ ਕਰਨ ਦੇ ਵਿਜ਼ਨ ਸਦਕਾ ਪੰਜਾਬ ਨਿਵੇਸ਼ ਲਈ ਤਰਜੀਹੀ ਸਥਾਨ ਬਣ ਗਿਆ ਹੈ।

ਗੋਦਰੇਜ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਦੀ ਕਾਰਜਕਾਰੀ ਚੇਅਰਪਰਸਨ ਨਿਸਾਬਾ ਗੋਦਰੇਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਨਿਵੇਸ਼ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਸੂਬੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਦੀ ਪੇਸ਼ੇਵਰ ਅਤੇ ਉਦਯੋਗਿਕ ਪੱਖੀ ਪਹੁੰਚ ਦੀ ਵੀ ਸ਼ਲਾਘਾ ਕੀਤੀ। ਗੋਦਰੇਜ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਗਰੁੱਪ ਦੇ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਸੂਬੇ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਆਸਾਂ ਹਨ। ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਕੁੱਲ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਵਿੱਚ ਵਾਧਾ ਪੰਜਾਬ ਦੀ ਕਾਇਆ-ਕਲਪ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵੀ ਵਧਾਈ ਦਿੱਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁਰੂਗੱਪਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਮੁਰੂਗੱਪਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਦੇ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਵੀ ਸ਼ਲਾਘਾ ਕੀਤੀ। ਸ੍ਰੀ ਅਰੁਣ ਮੁਰੂਗੱਪਨ ਨੇ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ  ਸ਼ੁਰੂਆਤ ਕਰਨ ਲਈ  ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।

ਆਪਣੇ ਸੰਬੋਧਨ ਦੌਰਾਨ ਕਾਰਗਿਲ ਇੰਡੀਆ ਦੇ ਮੁਖੀ ਸਾਈਮਨ ਜਾਰਜ ਨੇ ਕਿਹਾ ਕਿ ਸੂਬੇ ਵਿੱਚ ਕੰਮ ਕਰਨ ਦਾ ਤਜਰਬਾ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਉਨ੍ਹਾਂ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਆਪਣਾ ਨਿਵੇਸ਼ ਦੁੱਗਣਾ ਕਰ ਦਿੱਤਾ ਜਾਵੇਗਾ। ਜਾਰਜ ਨੇ ਕਈ ਨਿਵੇਕਲੀਆਂ ਪਹਿਲਕਦਮੀਆਂ ਦਾ ਆਗਾਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਵੀ ਕੀਤੀ।

ਆਰ.ਜੇ. ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਰਵੀਕਾਂਤ ਜੈਪੁਰੀਆ ਨੇ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਦਾ ਉਨ੍ਹਾਂ ਦੇ ਪ੍ਰਾਜੈਕਟਾਂ ਲਈ ਭਰਪੂਰ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਹੁਣ ਉਦਯੋਗਿਕ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟਣ ਲਈ ਤਿਆਰ ਹੈ। ਰਵੀਕਾਂਤ ਜੈਪੁਰੀਆ ਨੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਕਿਹਾ।

ਮਹਿੰਦਰਾ ਐਂਡ ਮਹਿੰਦਰਾ ਦੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਜੇਜੂਰੀਕਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ, ਇਸ ਦੇ ਨਾਲ ਹੀ ਇੱਥੇ ਸਨਅਤਕਾਰਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਗਰੁੱਪ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਬਹੁਤ ਚੋਖਾ ਨਿਵੇਸ਼ ਕੀਤਾ ਗਿਆ ਹੈ। 

ਉਨ੍ਹਾਂ ਨੇ ਸੂਬੇ ਨੂੰ ਉਦਯੋਗਿਕ ਹੱਬ ਵਿੱਚ ਤਬਦੀਲ ਕਰਨ ਦੇ ਮੁੱਖ ਮੰਤਰੀ ਦੇ ਸੁਪਨੇ ਅਤੇ ਸੂਬੇ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿੰਗਲ ਵਿੰਡੋ ਕਲੀਅਰੈਂਸ ਵਰਗੀਆਂ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ। ਸ੍ਰੀ ਰਾਜੇਸ਼ ਨੇ ਕਿਹਾ ਕਿ ਉਹ ਇਸ ਕਾਮਯਾਬੀ ਲਈ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਦਿਲੋਂ ਸ਼ੁਕਰਗੁਜ਼ਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਪੱਖੀ ਅਤੇ ਅਗਾਂਹਵਧੂ ਸੋਚ ਵਾਲੀਆਂ ਨੀਤੀਆਂ ਉਪਲਬਧ ਕਰਵਾ ਕੇ ਅਜਿਹਾ ਮਾਣਮੱਤਾ ਮੌਕਾ ਪ੍ਰਦਾਨ ਕਰਨ ਲਈ  ਸੂਬਾ ਸਰਕਾਰ ਦਾ ਧੰਨਵਾਦ ਕਰਦੇ ਹਨ।

ਇਸ ਦੌਰਾਨ ਐਚ.ਐਮ.ਈ.ਐਲ. ਦੇ ਬੋਰਡ ਆਫ਼ ਡਾਇਰੈਕਟਰ ਪ੍ਰਭ ਦਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਖੁਸ਼ਕਿਸਮਤੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਕਈ ਲਾਭਕਾਰੀ ਉਪਰਾਲੇ ਕੀਤੇ ਹਨ, ਜੋ ਸ਼ਲਾਘਾਯੋਗ ਹਨ। ਪ੍ਰਭ ਦਾਸ ਨੇ ਕਿਹਾ ਕਿ ਲੋਕਾਂ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੋਰ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਹੈ।

ਚੇਅਰਮੈਨ ਸੀ.ਆਈ.ਆਈ. ਅੰਸ਼ੂਮਨ ਮੈਗਜ਼ੀਨ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਫ਼ਲ ਰਿਹਾ ਕਿਉਂਕਿ ਇਸ ਦੌਰਾਨ ਹੋਈ ਵਿਚਾਰ-ਚਰਚਾ ਬਹੁਤ ਲਾਭਕਾਰੀ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਖੇਤਰ ਵਾਸਤੇ ਵੱਡੀਆਂ ਸੰਭਾਵਨਾਵਾਂ ਮੌਜੂਦ ਹੈ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਗੇ।

 

Tags: 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD