Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ 'ਪੰਜਾਬ ਐਕਸਪੋਰਟਸ ਐਂਡ ਬ੍ਰਾਂਡਸ' ਸੈਸ਼ਨ ਦੀ ਕੀਤੀ ਪ੍ਰਧਾਨਗੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 23 Feb 2023

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ।ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਨਵੀਂ ਸਰਕਾਰ ਨੂੰ ਚੁਣਿਆ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਪੱਖੀ ਪਹਿਲਕਦਮੀਆਂ ਤੋਂ ਇਲਾਵਾ ਨਵੀਂ ਸਨਅਤੀ ਨੀਤੀ ਅਤੇ ਨਵੀਂ ਲੌਜਿਸਟਿਕਸ ਨੀਤੀ ਲਿਆਂਦੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਆਕਰਸ਼ਿਤ ਕਰਨ ਲਈ ਭਾਰਤ ਅਤੇ ਵਿਦੇਸ਼ਾਂ ਦਾ ਦੌਰਾ ਵੀ ਕਰ ਰਹੇ ਹਨ।

ਚੀਮਾ ਨੇ ਕਿਹਾ ਕਿ ਪੰਜਾਬ ਨੂੰ ਕਣਕ ਅਤੇ ਚੌਲਾਂ ਆਦਿ ਫ਼ਸਲਾਂ ਦੀ ਸਭ ਵੱਧ ਪੈਦਾਵਾਰ ਹੋਣ ਕਰਕੇ 'ਭਾਰਤ ਦੇ ਅੰਨ ਭੰਡਾਰ ' ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਨੇ ਇਨ੍ਹਾਂ ਦੋਵਾਂ ਫਸਲਾਂ ਦੀ ਕਾਸ਼ਤ ਲਈ ਦੇਸ਼ ਭਰ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ, ਬਿਜਲੀ ਨੂੰ ਬਚਾਉਣ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਬਾਸਮਤੀ ਦੀ ਕਾਸ਼ਤ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। 

ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਹੀ ਬਾਸਮਤੀ ਦੀ ਕਾਸ਼ਤ ਅਤੇ ਬਰਾਮਦ ਲਈ ਨਵੀਂ ਨੀਤੀ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਸਮਤੀ ਦਾ ਸਭ ਤੋਂ ਵੱਡਾ ਬਰਾਮਦਕਾਰ ਸੂਬਾ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਨੇ ਤਰਨਤਾਰਨ ਵਿਖੇ ਬਾਸਮਤੀ 'ਤੇ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਵਿੱਚ ਬੀਜ ਖੋਜ ਸਹੂਲਤਾਂ ਅਤੇ ਅਨਾਜ ਦੀ ਪਰਖ ਵਾਲੀਆਂ ਲੈਬਾਰਟਰੀਆਂ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਪਹਿਲਾਂ ਪੰਜਾਬ ਵਿੱਚ ਲਿਆਂਦੀ ਗਈ ਸੀ ਅਤੇ ਹੁਣ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਦੇਸ਼ ਦੀ ਰਾਜਧਾਨੀ ਅਤੇ ਹੋਰ ਗੁਆਂਢੀ ਰਾਜਾਂ ਨਾਲ ਸੜਕੀ ਅਤੇ ਰੇਲ ਸੰਪਰਕ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਚੀਮਾ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰੇਗੀ ਅਤੇ ਸੂਬੇ ਨੂੰ ਨਵੀਆਂ ਲੀਹਾਂ ‘ਤੇ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਪੂਰਨ ਸਹਿਯੋਗ ਬਹੁਤ ਲੋੜੀਂਦਾ ਹੈ।

ਇਸ ਤੋਂ ਪਹਿਲਾਂ ਆਈਏਐਸ ਅਭਿਨਵ ਤਿ੍ਰਖਾ ਨੇ ਪੰਜਾਬ ਦੇ ਨਿਰਯਾਤ ਅੰਕੜਿਆਂ ਬਾਰੇ ਪੀ.ਪੀ.ਟੀ. ਵੀ ਪੇਸ਼ ਕੀਤੀ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਚਾਨਣਾ ਪਾਇਆ।ਸੈਸ਼ਨ ਦੌਰਾਨ ਪਿ੍ਰਅੰਕਾ ਸ਼ਰਮਾ, ਪਾਰਟਨਰ, ਕੇ.ਪੀ.ਐਮ.ਜੀ., ਮਦਨ ਐੱਮ. ਪਿਲੁਤਲਾ ਡੀਨ, ਆਈ.ਐੱਸ.ਬੀ. ਮੋਹਾਲੀ, ਕੈਪਟਨ ਅਸ਼ਵਨੀ ਨਾਯਰ ਡਿਪਟੀ ਸੀ.ਈ.ਓ., ਹਿੰਦ ਟਰਮੀਨਲਜ਼ ਪ੍ਰਾਈਵੇਟ  ਲਿਮਟਿਡ, ਸੰਦੀਪ ਜੈਨ ਕਾਰਜਾਕਰੀ ਡਾਇਰੈਕਟਰ ਮੌਂਟੇ ਕਾਰਲੋ ਫੈਸ਼ਨਜ਼ ਲਿਮਟਿਡ, ਅਸ਼ੋਕ ਸੇਠੀ ਡਾਇਰੈਕਟਰ ਰਾਈਸ ਮਿੱਲਰਜ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਪੰਜਾਬ ,ਰਾਜੇਸ਼ ਖਰਬੰਦਾ, ਐਮ.ਡੀ ਨਿਵੀਆ ਸਪੋਰਟਸ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD