Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਕਿਹਾ, ਪੰਜਾਬ ਵਿੱਚ ਵਪਾਰ ਲਈ ਮਾਹੌਲ ਸਾਜ਼ਗਾਰ ਅਤੇ ਕਾਰੋਬਾਰ ਦੀਆਂ ਅਥਾਹ ਸੰਭਾਵਨਾਵਾਂ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 23 Feb 2023

Last updated on: Feb 23, 2023, 00:00 IST

ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ ਗੱਲ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਲਈ ਢੁੱਕਵਾਂ ਮਾਹੌਲ ਸਿਰਜਣ ਦੇ ਨਾਲ ਨਾਲ ਪੰਜਾਬ ਤੇ ਜਾਪਾਨ ਦਰਮਿਆਨ ਦੁਵੱਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ।

ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.), ਮੋਹਾਲੀ ਵਿਖੇ ਕਰਵਾਏ ਗਏ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪਹਿਲੇ ਦਿਨ "ਜਾਪਾਨ- ਪਾਰਟਨਰ ਕੰਟਰੀ" ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਰੋਬਾਰ ਨੂੰ ਹੋਰ ਸੌਖਾਲਾ ਬਣਾਉਣਾ, ਰੋਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨਾ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ।

ਕੌਮੀ ਆਰਥਿਕ ਵਿਕਾਸ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੁੱਲ ਰਕਬਾ ਭਾਰਤ ਦੇ ਭੂਮੀ ਖੇਤਰ ਦਾ ਮਹਿਜ਼ 1.5 ਫੀਸਦ ਬਣਦਾ ਹੈ ਪਰ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਸੂਬੇ ਦਾ ਯੋਗਦਾਨ 3 ਫੀਸਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੌਮਾਂਤਰੀ ਪੱਧਰ ਉਤੇ ਕਾਰੋਬਾਰ ਵਾਲੀ ਨਵੀਂ ਥਾਂ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦੇ ਅੰਨ ਭੰਡਾਰ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਕਿ ਕੇਂਦਰੀ ਪੂਲ ਦੇ ਅਨਾਜ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ।

ਪੰਜਾਬ ਵਿੱਚ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਸਾਈਕਲ ਨਿਰਮਾਣ, ਇੰਜਨੀਅਰਿੰਗ, ਆਟੋ ਕੰਪੋਨੈਂਟਸ, ਮਸ਼ੀਨ ਟੂਲਜ਼, ਫਾਰਮਾਸਿਊਟੀਕਲ, ਆਈ.ਟੀ. ਅਤੇ ਸੈਰ-ਸਪਾਟਾ ਖੇਤਰ ਵਿੱਚ ਅਥਾਹ ਸਮਰੱਥਾ ਹੈ ਅਤੇ ਪੰਜਾਬ ਦੀ ਅਰਥਵਿਵਸਥਾ ਦੇਸ਼ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਾਪਾਨ ਨਾਲ ਲੰਬੇ ਸਮੇਂ ਤੋਂ ਸੱਭਿਆਚਾਰਕ ਅਤੇ ਦੁਵੱਲੇ ਵਪਾਰਕ ਸਬੰਧ ਚੱਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਜਾਪਾਨ ਨੂੰ 336 ਕਰੋੜ ਰੁਪਏ ਦੀਆਂ ਵਸਤਾਂ ਬਰਾਮਦ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਾਪਾਨ, ਉਦਯੋਗੀਕਰਨ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਾਸਤੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਹੈ।ਡੈਲੀਗੇਟਾਂ ਨੂੰ ਨਿਵੇਸ਼ ਲਈ ਬਿਹਤਰੀਨ ਸੂਬੇ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਪੰਜਾਬ ਨੂੰ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਦੱਸਿਆ।

ਸੂਬੇ ਵਿੱਚ 100 ਤੋਂ ਵੱਧ ਜਾਪਾਨੀ ਵਪਾਰਕ ਅਦਾਰਿਆਂ ਦੇ ਹੋਣ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਵੱਲੋਂ ਨਿਰਮਾਣ, ਟੈਕਨਾਲੋਜੀ, ਮਾਰਕੀਟ ਸਹਾਇਤਾ ਜਿਹੇ ਖੇਤਰਾਂ ਵਿੱਚ ਜਾਪਾਨ ਦੇ ਉਦਯੋਗਾਂ ਨਾਲ ਕੀਤੀ ਭਾਈਵਾਲੀ ਸਫ਼ਲ ਰਹੀ ਹੈ। ਸੂਬੇ ਵਿੱਚ ਨਿਵੇਸ਼ ਕਰਨ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਆਈਚੀ ਸਟੀਲਜ਼- ਸਟੀਲ ਆਰਮ ਆਫ਼ ਟੋਇਟਾ, ਯਾਨਮਾਰ, ਐਸਐਮਐਲ ਇਸੂਜ਼ੂ, ਟੋਪਾਨ, ਮਿਤਸੂਈ, ਗੁਨਮਾ ਸੇਈਕੋ ਐਂਡ ਕੋਇਓ ਸ਼ਾਮਲ ਹਨ।

ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਢਾਕਾ ਨੇ ਪੰਜਾਬ ਵਿੱਚ ਉਦਯੋਗਾਂ ਨੂੰ ਦਿੱਤੇ ਜਾ ਰਹੇ ਪ੍ਰੋਤਸਾਹਨ ਅਤੇ ਹੋਰ ਸੇਵਾਵਾਂ ਬਾਰੇ ਪੇਸ਼ਕਾਰੀ ਦਿੰਦੇ ਹੋਏ ਕਿਹਾ ਕਿ  ਬਿਜਲੀ ਸਰਪਲੱਸ ਸੂਬੇ ਪੰਜਾਬ ਵਿੱਚ ਬਿਜਲੀ ਡਿਊਟੀ ਵਿੱਚ ਛੋਟ ਦੇ ਨਾਲ-ਨਾਲ ਲੈਂਡ ਡਿਵੈੱਲਪਮੈਂਟ ਚਾਰਜ ਅਤੇ ਸਟੈਂਪ ਡਿਊਟੀ ਤੋਂ 100 ਫੀਸਦ ਛੋਟ/ਮੁਆਵਜ਼ੇ ਦੀ ਸਹੂਲਤ ਵੀ ਦੇ ਰਿਹਾ ਹੈ। ਪੰਜਾਬ ਵਿੱਚ ਬਿਹਤਰੀਨ ਸੜਕ ਨੈੱਟਵਰਕ ਦੇ ਨਾਲ ਨਾਲ ਉੱਤਮ ਲਾਜਿਸਟਿਕਸ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਅਤੇ ਚਾਰ ਘਰੇਲੂ ਹਵਾਈ ਅੱਡੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੰਮ ਕਰ ਰਹੀਆਂ ਜਾਪਾਨੀ ਕੰਪਨੀਆਂ ਨੂੰ ਪੁਖ਼ਤਾ ਤੇ ਸੁਚਾਰੂ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਇਨਵੈਸਟ ਪੰਜਾਬ ਵਿਖੇ ਇੱਕ ਸਮਰਪਿਤ ਜਾਪਾਨ ਡੈਸਕ ਸਥਾਪਤ ਕੀਤਾ ਹੈ, ਜੋ ਇੱਕੋ ਥਾਂ ’ਤੇ ਸਾਰੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਂ ਨੂੰ ਸੰਪਰਕ ਉਪਲਬਧ ਕਰਵਾਉਂਦਾ ਹੈ। 

ਉਨ੍ਹਾਂ ਕਿਹਾ ਕਿ ਜਾਪਾਨੀ ਨਿਵੇਸ਼ ਲਈ ਸੂਬੇ ਅੰਦਰ ਜਾਪਾਨ ਸਪੈਸੀਫਿਕ ਉਦਯੋਗਿਕ ਟਾਊਨਸ਼ਿਪ ਵੀ ਵਿਕਸਤ ਕਰ ਸਕਦਾ ਹੈ, ਜਿਸ ਤਹਿਤ ਜ਼ਮੀਨ, ਬਿਜਲੀ, ਪਾਣੀ, ਆਸਾਨ ਸੜਕ ਸੰਪਰਕ ਅਤੇ ਪਹਿਲਾਂ ਤੋਂ ਪ੍ਰਵਾਨਿਤ ਮਨਜ਼ੂਰੀਆਂ ਆਦਿ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਦੌਰਾਨ ਮੰਤਰੀ ਅਤੇ ਜਾਪਾਨ ਦੇ ਮਿਸ਼ਨ ਅੰਬੈਸੀ ਦੇ ਡਿਪਟੀ ਚੀਫ ਸ੍ਰੀ ਕੇ. ਕਵਾਜ਼ੂ ਨੇ ਇਹ ਸ਼ਾਨਦਾਰ ਸਮਾਗਮ ਕਰਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਪੰਜਾਬ ਅਤੇ ਜਾਪਾਨ ਦਰਮਿਆਨ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਸ੍ਰੀ ਕਵਾਜ਼ੂ, ਵਾਈਸ ਚੇਅਰਮੈਨ/ਐਮਡੀ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਸ੍ਰੀ ਸਚਿਤ ਜੈਨ, ਜਨਰਲ ਮੈਨੇਜਰ ਐਨਰਜੀ ਡਿਵੀਜ਼ਨ ਮਿਤਸੁਈ ਐਂਡ ਕੰਪਨੀ ਇੰਡੀਆ ਪ੍ਰਾਈਵੇਟ ਲਿਮ. ਤਾਇਸ਼ੀ ਕਵਾਈ, ਡਾਇਰੈਕਟਰ ਓ.ਜੇ.ਆਈ. ਇੰਡੀਆ ਪੈਕੇਜਿੰਗ ਪ੍ਰਾਈਵੇਟ ਲਿਮ. ਸ੍ਰੀ ਰਯੁਚੀ ਅਸਾਈ,  ਐੱਸ.ਐੱਮ.ਐੱਲ. ਇਸੂਜੂ ਲਿਮਟਿਡ ਦੇ ਐੱਮਡੀ ਸ੍ਰੀ ਜੁਨਿਆ ਯਾਮਾਨਿਸ਼ੀ ਅਤੇ ਚੀਫ ਡਾਇਰੈਕਟਰ ਜਨਰਲ ਜੀਟਰੋ ਇੰਡੀਆ ਸ੍ਰੀ ਤਾਕਸੀ ਸੁਜ਼ੂਕੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD