Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 5th Progressive Punjab Investor Summit 2023, Progressive Punjab Investor Summit, PPIS, Invest Punjab, Punjab Investors Summit

Web Admin

Web Admin

5 Dariya News

ਐੱਸ.ਏ.ਐੱਸ. ਨਗਰ , 24 Feb 2023

Last updated on: Feb 24, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ  ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ। 

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ  ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ। 

ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ‘ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ। 

ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ  ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ। 

ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟਿ੍ਰਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ। 

ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਅਧਾਰਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 5th Progressive Punjab Investor Summit 2023 , Progressive Punjab Investor Summit , PPIS , Invest Punjab , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD