Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯਾਦਗਾਰੀ ਬਣ ਗਏ ਪੰਜਾਬੀ ਇੰਡਸਟਰੀ ਦੇ ਪਹਿਲੇ “PEFA ਐਵਾਰਡ” । ਅਵਾਰਡ ਸੂਚੀ ਦੇਖੋ

ਪੰਜਾਬੀ ਇੰਡਸਟਰੀ ਦੀ ਪਾਲੀਵੁੱਡ ਡਾਇਰੈਕਟਰੀ ਵੀ ਕੀਤੀ ਗਈ ਰਿਲੀਜ

Pollywood, PEFA Award, PEFA Award 2023, PEFA Awards 2023, PEFA Awards, Punjabi Entertainment Festival, Punjabi Entertainment Festival 2023, Satinder Sartaaj, Gippy Grewal, Jazzy B, Maninder Buttar, Sargun Mehta, Diljit Kaur, Pollywood Directory, Pollywood Directory 2023, Sapan Manchanda, Niharka, Anmol Gagan Mann, PEFA Award List, PEFA Award List 2023, Sapan Manchanda PEFA Award

Web Admin

Web Admin

5 Dariya News

ਚੰਡੀਗੜ੍ਹ , 25 Feb 2023

Last updated on: Feb 25, 2023, 00:00 IST

ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ। 

ਸੁਨਾਹਿਰੀ ਯਾਦਾਂ ਛੱਡ ਗਈ ਇਸ ਸ਼ਾਨਦਾਰ ਸ਼ਾਮ ਵਿੱਚ ਪੰਜਾਬੀ ਇੰਡਸਟਰੀ ਦੇ ਨਾਮੀਂ ਕਲਾਕਾਰਾਂ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਐਵਾਰਡ ਨਾਈਟ ਦੀ ਸ਼ੁਰੂਆਤ ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। PEFA ਦੇ ਫਾਊਡਰ ਸਪਨ ਮਨਚੰਦਾ ਅਤੇ ਕੋ-ਫਾਊਡਰ ਨਿਹਾਰਕਾ ਨੇ ਦੱਸਿਆ ਕਿ ਇਸ ਐਵਾਰਡ ਸ਼ੋਅ ਦਾ ਮਕਸਦ ਪੰਜਾਬੀ ਸਿਨਮਾ ਤੇ ਸੰਗੀਤ ਜਗਤ ਨੂੰ ਦੁਨੀਆਂ ਭਰ ਵਿੱਚ ਮਕਬੂਲ ਕਰਨ ਵਾਲੀਆਂ ਸਖਸੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੇ ਉਨ੍ਹਾਂ ਨਾਮਾਂ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਹੈ ਜਿੰਨਾ ਨੇ ਇਸ ਇੰਡਸਟਰੀ ਦੀ ਸ਼ੁਰੂਆਤ ਕੀਤੀ ਹੈ। 

ਇਸ ਐਵਾਰਡ ਸ਼ੋਅ ਦੇ ਮੌਕੇ ਤੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਸੰਗੀਤ ਸਮਰਾਟ ਚਰਨਜੀਤ ਸਿੰਘ ਅਹੂਜਾ ਨੂੰ ਪੰਜਾਬ ਰਤਨ ਐਵਾਰਡ, ਜੈਜੀ ਬੀ ਅਤੇ ਮਨਿੰਦਰ ਬੁੱਟਰ ਨੂੰ ਗਲੋਬਲ ਸਟਾਰ ਐਵਾਰਡ, ਯੋਗਰਾਜ ਸਿੰਘ, ਸਰਦਾਰ ਸੋਹੀ ਅਤੇ ਸੁਨੀਤਾ ਧੀਰ ਨੂੰ ਪ੍ਰਿਥਵੀ ਰਾਜ ਕਪੂਰ ਲਾਈਫ ਟਾਈਮ ਅਚੀਵਮੈਂਟ ਐਵਾਰਡ, ਸਰਗੁਣ ਮਹਿਤਾ ਨੂੰ ਦਲਜੀਤ ਕੌਰ ਯਾਦਗਾਰੀ ਐਵਾਰਡ, ਗੁਰਪ੍ਰੀਤ ਘੁੱਗੀ ਅਤੇ ਵਿਜੇ ਟੰਡਨ ਨੂੰ ਪ੍ਰਾਈਡ ਆਫ ਪੰਜਾਬੀ ਸਿਨਮਾ, ਸਰਬਜੀਤ ਚੀਮਾ ਅਤੇ ਸ਼ਿਪਰਾ ਗੋਇਲ ਨੂੰ ਪ੍ਰਾਈਡ ਆਫ ਪੰਜਾਬੀ ਮਿਊਜ਼ਿਕ ਐਵਾਰਡ ਨਾਲ ਨਿਵਾਜਿਆ ਗਿਆ।

ਕਾਮੇਡੀਅਨ ਜਸਵਿੰਦਰ ਭੱਲਾ ਨੂੰ ਗੋਪਾਲ ਦਾਸ ਸਹਿਗਲ ਯਾਦਗਾਰੀ ਐਵਾਰਡ, ਬੀਨੂੰ ਢਿੱਲੋਂ ਅਤੇ ਦੇਵ ਖਰੌੜ ਨੂੰ ਬਲਰਾਜ ਸਾਹਨੀ ਯਾਦਗਾਰੀ ਐਵਾਰਡ, ਗਾਇਕਾ ਮੰਨਤ ਨੂਰ ਨੂੰ ਗੁਰਮੀਤ ਬਾਵਾ ਯਾਦਗਾਰੀ ਐਵਾਰਡ, ਗੁਰਮੀਤ ਸਿੰਘ ਤੇ ਐਵੀ ਸਰ੍ਹਾ ਨੂੰ ਜਸਵੰਤ ਭੰਵਰਾ ਯਾਦਗਾਰੀ ਐਵਾਰਡ, ਅਸ਼ੀਸ਼ ਦੁੱਗਲ ਨੂੰ ਗੁਰਕੀਰਤਨ ਯਾਦਗਾਰੀ ਐਵਾਰਡ, ਪ੍ਰਿੰਸ ਕੰਵਲਜੀਤ ਸਿੰਘ ਤੇ ਜੈਸਮੀਨ ਬਾਜਵਾ ਨੂੰ ਪ੍ਰੋਮਿਸਿੰਗ ਐਵਾਰਡ, ਕਰਤਾਰ ਚੀਮਾ ਅਤੇ ਹਰਦੀਪ ਗਰੇਵਾਲ ਨੂੰ ਯੂਥ ਆਈਕੋਨ ਐਵਾਰਡ, ਅਨੀਤਾ ਸ਼ਬਦੀਸ਼ ਨੂੰ ਭਾਈ ਮੰਨਾ ਸਿੰਘ ਯਾਦਗਾਰੀ ਐਵਾਰਡ, ਨਿਰਦੇਸ਼ਕ ਸਿਮਰਜੀਤ ਸਿੰਘ ਨੂੰ ਵਰਿੰਦਰ ਯਾਦਗਾਰੀ ਐਵਾਰਡ, ਹੈਪੀ ਰਾਏਕੋਟੀ ਨੂੰ ਨੰਦ ਲਾਲ ਨੂਰਪੂਰੀ ਐਵਾਰਡ, ਅੰਬਰਦੀਪ ਨੂੰ ਮੁਲਕਰਾਜ ਭਾਖੜੀ ਐਵਾਰਡ,  ਕੁਲਵਿੰਦਰ ਬਿੱਲਾ ਨੂੰ ਕੁਲਦੀਪ ਮਾਣਕ ਯਾਦਗਾਰੀ ਐਵਾਰਡ, ਖਾਨ ਸਾਹਬ ਨੂੰ ਸਰਦੂਲ ਸਿਕੰਦਰ ਯਾਦਗਾਰੀ ਐਵਾਰਡ, ਰਾਜ ਸ਼ੋਕਰ ਨੂੰ ਲਾਇਮਲਾਇਟ ਸਟਾਰ ਐਵਾਰਡ, ਅਮਰ ਨੂਰੀ ਨੂੰ ਸ਼ਾਨ-ਏ-ਪੰਜਾਬ ਐਵਾਰਡ, ਨਾਲ ਨਿਵਾਜਿਆ ਗਿਆ। ਇਸ ਮੌਕੇ ਤੇ ਫ਼ਿਲਮ ਡਿਸਟੀਬਿਊਟਰ ਮੁਨੀਸ਼ ਸਾਹਨੀ, ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਨਾਮੀ ਅਦਾਕਾਰ ਮੁਕੇਸ਼ ਰਿਸ਼ੀ, ਮੰਚ ਸੰਚਾਲਕ ਸਤਿੰਦਰ ਸੱਤੀ, ਗਾਇਕਾ ਸਰਘੀ ਮਾਨ, ਮਿਊਜ਼ਿਕ ਪ੍ਰੋਡਿਊਸਰ ਦਿਨੇਸ਼ ਔਲਖ ਨੂੰ ਸਪੈਸ਼ਲ ਐਪਰੀਸੇਸ਼ਨ ਐਵਾਰਡ ਨਾਲ ਨਿਵਾਜਿਆ ਗਿਆ।

ਇਸ ਮੌਕੇ ਸਪਨ ਮਨਚੰਦਾ ਵੱਲੋਂ ਤਿਆਰ ਕੀਤੀ ਪੰਜਾਬੀ ਇੰਡਸਟਰੀ ਦੀ ਡਾਟਾ-ਇਨਫਰਮੇਸ਼ਨ ਅਤੇ ਟੈਲੀਫ਼ੋਨ ਡਾਇਰੈਕਟਰੀ ਦਾ ਸਾਲ 2023-24 ਦਾ ਨਵਾਂ ਅਡੀਸ਼ਨ ਵੀ ਰਿਲੀਜ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ਅਜਿਹੇ ਐਵਾਰਡ ਸਮਾਰੋਹਾਂ ਦੀ ਪੰਜਾਬੀ ਇੰਡਸਟਰੀ ਨੂੰ ਬੇਹੱਦ ਜ਼ਰੂਰਤ ਸੀ। ਅਜਿਹੇ ਐਵਾਰਡ ਕਲਾਕਾਰਾਂ ਦਾ ਹੌਸਲਾ ਬੁਲੰਦ ਕਰਦੇ ਹਨ। ਇਸ ਮੌਕੇ ਪੰਜਾਬੀ ਗਾਇਕ ਸਰਬਜੀਤ ਚੀਮਾ, ਵਿੱਕੀ, ਬੈਨਟ ਦੁਸਾਂਝ, ਰਮਨ ਗਿੱਲ, ਸੰਗਰਾਮ ਹੰਜਰਾ, ਸਰਘੀ ਮਾਨ ਸਮੇਤ ਨਾਮੀਂ ਗਾਇਕਾਂ ਦੇ ਲਾਈਵ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ PEFA ਦੇ ਸਹਿਯੋਗੀ ਲਾਡੀ ਕਾਂਗੜ, ਗੁਰਪ੍ਰੀਤ ਖੇਤਲਾ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੀਆਂ ਨਾਮੀ ਹੋਰ ਨਾਮੀ ਸਖ਼ਸ਼ੀਅਤਾਂ ਹਾਜ਼ਰ ਸਨ।

 

Tags: Pollywood , PEFA Award , PEFA Award 2023 , PEFA Awards 2023 , PEFA Awards , Punjabi Entertainment Festival , Punjabi Entertainment Festival 2023 , Satinder Sartaaj , Gippy Grewal , Jazzy B , Maninder Buttar , Sargun Mehta , Diljit Kaur , Pollywood Directory , Pollywood Directory 2023 , Sapan Manchanda , Niharka , Anmol Gagan Mann , PEFA Award List , PEFA Award List 2023 , Sapan Manchanda PEFA Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD